Breaking NewsD5 specialNewsPunjabTop News

ਪੰਜਾਬ ਦੇ ਉਪ ਮੁੱਖ ਮੰਤਰੀ OP Soni ਦੇ ਘਰ ਨੇੜੇ ਚੱਲੀ ਗੋਲੀ

ਅੰਮ੍ਰਿਤਸਰ: ਬੀਤੀ ਦੇਰ ਰਾਤ ਪੰਜਾਬ ਦੇ ਉਪ ਮੁੱਖ ਮੰਤਰੀ Om Parkash Soni ਦੇ ਘਰ ਤੋਂ ਕੁਝ ਦੂਰੀ ’ਤੇ ਗੋਲੀਆਂ ਚਲਾਈਆਂ ਗਈਆਂ। ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਵਿੱਚ OP Soni ਦੇ ਘਰ ਨੇੜੇ ਸਥਿਤ ਇੱਕ ਰਿਹਾਇਸ਼ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।

ਜੇਲ੍ਹ ਚੋਂ ਬਾਹਰ ਆਊ ਸੁਖਪਾਲ ਖਹਿਰਾ ! ਵਿਰੋਧੀਆਂ ਨੂੰ ਛਿੜੀ ਕੰਬਣੀ | D5 Channel Punjabi

ਰਿਹਾਇਸ਼ ਵਿੱਚ ਰਹਿਣ ਵਾਲੇ ਮੌਜੂਦਾ ਵਿਅਕਤੀ Rakesh Talwar ਨੇ ਇਸ ਘਟਨਾ ਨੂੰ ਉਸ ਦੇ ਰਿਸ਼ਤੇਦਾਰਾਂ ਵੱਲੋਂ ਅੰਜਾਮ ਦੇਣ ਦਾ ਦੋਸ਼ ਲਗਾਇਆ ਹੈ। Rakesh ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਨੂੰ ਬੰਦੂਕਧਾਰੀ ਨੇ ਨਿਸ਼ਾਨਾ ਬਣਾਇਆ ਅਤੇ ਉਸਨੂੰ ਮਾਰਨ ਦੀ ਕੋਸ਼ਿਸ ਵੀ ਕੀਤੀ। Rakesh Talwar ਦੇ ਬਿਆਨ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ।

ਕਿਸਾਨ ਜਥੇਬੰਦੀਆਂ ਦਾ ਫੈਸਲਾ, ਹੋਇਆ ਸਮਝੌਤਾ ਪਿੱਛੇ ਹਟਿਆ ਵੱਡਾ ਆਗੂ ਸੁਪਰੀਮ ਕੋਰਟ ਪਹੁੰਚਿਆ EVMਦਾ ਮਾਮਲਾ

ਬੀਤੀ ਰਾਤ ਤਕਰੀਬਨ 1:00 ਵਜੇ ਇਹ ਘਟਨਾ ਜ਼ਿਲ੍ਹੇ ਦੇ ਰਾਣੀ ਕਾ ਬਾਗ ਵਿੱਚ ਵਾਪਰੀ। ਪੁਲਿਸ ਨੇ Rakesh ਦੇ ਬਿਆਨ ਤੋਂ ਬਾਅਦ ਜਾਣਕਾਰੀ ਦਿੰਦਿਆਂ ਕਿਹਾ ਕਿ ਘਟਨਾ ਵਾਲੀ ਜਗ੍ਹਾ ਨਜ਼ਦੀਕ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੇਖੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਜਲਦ ਹੀ ਗੋਲੀਆਂ ਚਲਾਉਣ ਵਾਲੇ ਮੁਲਜ਼ਮਾਂ ਨੂੰ ਪੁਲਿਸ ਕਾਬੂ ਕਰ ਲਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button