PunjabTop News

ਪੰਜਾਬ ਦੇ ਖੇਤੀਬਾੜੀ ਮੰਤਰੀ ਦਾ ਵੱਡਾ ਐਕਸ਼ਨ, ਪਰਾਲੀ ਸਾੜਨ ਦੇ ਮਾਮਲਿਆਂ ‘ਚ ਕੁਤਾਹੀ ਵਰਤਣ ਦੇ ਦੋਸ਼ ‘ਚ 4 ਅਧਿਕਾਰੀ ਮੁਅੱਤਲ

ਚੰਡੀਗੜ੍ਹ :  ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਮਾਮਲੇ ਨੂੰ ਲੈ ਕੇ ਡਿਊਟੀ ਵਿਚ ਕੁਤਾਹੀ ਵਰਤਣ ਦੇ ਦੋਸ਼ ਵਿਚ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਹਰਬੰਸ ਸਿੰਘ, ਖੇਤੀਬਾੜੀ ਅਫ਼ਸਰ ਸਮਾਣਾ (ਪਟਿਆਲਾ) ਸਤੀਸ਼ ਕੁਮਾਰ, ਖੇਤੀਬਾੜੀ ਅਫ਼ਸਰ ਚੋਹਲਾ ਸਾਹਿਬ (ਤਰਨ ਤਾਰਨ) ਹਰਪਾਲ ਸਿੰਘ ਅਤੇ ਖੇਤੀਬਾੜੀ ਅਫ਼ਸਰ ਪੱਟੀ (ਤਰਨਤਾਰਨ) ਭੁਪਿੰਦਰ ਸਿੰਘ ਨੂੰ ਮੁਅੱਤਲ ਕੀਤਾ ਗਿਆ ਹੈ।

ਮੂਸੇਵਾਲਾ ਦੇ ਕਾਤਲਾਂ ਦੀ ਵੀਡੀਓ ਆਈ ਸਾਹਮਣੇ, ਪੱਬ ’ਚ ਪੁਲਿਸ ਅਧਿਕਾਰੀ ਨੂੰ ਕੀਤੀ ਪਾਰਟੀ

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸਦੀ ਜਾਣਕਾਰੀ ਟਵੀਟ ਕਰ ਸਾਂਝੀ ਕੀਤੀ। ਉਨ੍ਹਾਂ ਟਵੀਟ ਕਰਦਿਆਂ ਲਿਖਿਆਂ ਕਿ “ਅੱਜ ਮੈਂ ਪੰਜਾਬ ਦੇ ਸੰਗਰੂਰ, ਪਟਿਆਲਾ ਅਤੇ ਤਰਨਤਾਰਨ ਦੇ ਚਾਰ ਅਧਿਕਾਰੀਆਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਲਾਪਰਵਾਹੀ ਵਰਤਣ ਲਈ ਮੁਅੱਤਲ ਕਰ ਦਿੱਤਾ ਹੈ, ਤਾਂ ਜੋ ਕਿਸਾਨਾਂ ਦੀ ਮਦਦ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਯਕੀਨ ਦਿਵਾਇਆ ਜਾ ਸਕੇ ਕਿ ਜੇਕਰ ਉਨ੍ਹਾਂ ਨੇ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਕੀਤੀ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button