ਚੰਡੀਗੜ੍ਹ: ਪੰਜਾਬ ਦੇ ਡੀਜੀਪੀ V.K. Bhawra ਦੀ ਦੋ ਮਹੀਨੇ ਦੀ ਛੁੱਟੀ ਚਾਰ ਸਤੰਬਰ ਨੂੰ ਖ਼ਤਮ ਹੋ ਜਾਵੇਗੀ। ਜ਼ਿਕਰਯੋਗ ਹੈ ਕਿ ਭਾਵਰਾ ਦੇ ਛੁੱਟੀ ਤੇ ਜਾਣ ਤੋਂ ਬਾਅਦ ਸਰਕਾਰ ਨੇ ਗੌਰਵ ਯਾਦਵ ਨੂੰ ਕਾਰਜਕਾਰੀ ਡੀਜੀਪੀ ਪੰਜਾਬ ਦੇ ਤੌਰ ‘ਤੇ ਤੈਨਾਤ ਕਰ ਦਿੱਤਾ ਸੀ। ਗੌਰਵ ਯਾਦਵ ਨੇ ਕਾਰਜਕਾਰੀ ਡੀਜੀਪੀ ਦੇ ਤੌਰ ਤੇ ਅਹੁਦਾ ਸੰਭਾਲਣ ਤੋਂ ਬਾਅਦ ਬੜੀ ਤੇਜ਼ੀ ਨਾਲ ਕਾਨੂੰਨ ਵਿਵਸਥਾ ਦੀ ਹਾਲਤ ਨੂੰ ਸੁਧਾਰਨ ਵਾਸਤੇ ਪੁਲੀਸ ਨੂੰ ਐਕਸ਼ਨ ਮੋਡ ਵਿੱਚ ਲਿਆਉਣ ਲਈ ਖ਼ੁਦ ਗਰਾਊਂਡ ਤੇ ਉਤਰ ਕੇ ਕੰਮਕਾਜ ਸੰਭਾਲਿਆ।
ਸੀਨੀਅਰ ਵਕੀਲ ਨੇ Press Conference ਰਾਹੀ ਕੀਤੇ ਵੱਡੇ ਖ਼ੁਲਾਸੇ | D5 Channel Punjabi
ਨਸ਼ੇ ਨੂੰ ਲੈ ਕੇ ਲਗਾਤਾਰ ਹੋ ਰਹੀ ਪਕੜ-ਧੱਕੜ ਅਤੇ ਗੈਂਗਸਟਰਾਂ ਤੇ ਨੱਥ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਵਿਚ ਪਿਛਲੇ ਦਿਨੀਂ ਕਾਫੀ ਤੇਜ਼ੀ ਦੇਖੀ ਜਾ ਸਕਦੀ ਹੈ। ਡੀਜੀਪੀ ਭਾਵਰਾ ਛੁੱਟੀ ਤੋਂ ਪਰਤਣਗੇ ਤਾਂ ਸਰਕਾਰ ਉਨ੍ਹਾਂ ਨੂੰ ਡੀਜੀਪੀ ਨਹੀਂ ਲਾਏਗੀ ਬਲਕਿ ਉਨ੍ਹਾਂ ਦੀ ਨਿਯੁਕਤੀ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਸੀਐੱਮਡੀ ਵਜੋਂ ਕਰ ਸਕਦੀ ਹੈ। ਇਹ ਅਹੁਦਾ ਦਿਨਕਰ ਗੁਪਤਾ ਦੇ ਐੱਨਆਈਏ ਮੁਖੀ ਬਣਨ ਤੋਂ ਬਾਅਦ ਖ਼ਾਲੀ ਹੋ ਗਿਆ ਸੀ ਕਿਉਂਕਿ ਨਵੇਂ ਨਿਯਮਾਂ ਦੇ ਮੁਤਾਬਕ ਡੀਜੀਪੀ ਨੂੰ ਉਸ ਦੇ ਅਹੁਦੇ ਤੋਂ ਦੋ ਸਾਲ ਤੋਂ ਪਹਿਲਾਂ ਨਹੀਂ ਹਟਾਇਆ ਜਾ ਸਕਦਾ, ਇਸ ਲਈ ਮੁੱਖ ਮੰਤਰੀ ਦਫ਼ਤਰ ਤੋਂ ਲੈ ਕੇ ਹੋਰ ਉੱਚ ਪੱਧਰੀ ਬੈਠਕਾਂ ’ਚ ਇਹੀ ਭੰਬਲਭੂਸਾ ਚੱਲਦਾ ਰਿਹਾ ਕਿ ਇਸ ਦਾ ਕੀ ਬਦਲ ਲੱਭਿਆ ਜਾਏ।
Police ਨੇ ਚੁੱਕੇ AAP ਵਿਧਾਇਕ, ਪੈ ਗਿਆ ਨਵਾਂ ਪੰਗਾ! ਸੋਚੀ ਪਏ Kejriwal ਤੇ Bhagwant Mann | D5 Channel Punjabi
ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਵੀ ਜਿਸ ਤਰ੍ਹਾਂ ਭਾਵਰਾ ’ਤੇ ਦਬਾਅ ਬਣਾਇਆ ਹੈ, ਉਸ ਤੋਂ ਸਾਫ਼ ਹੈ ਕਿ ਉਹ ਖ਼ੁਦ ਹੀ ਇਸ ਅਹੁਦੇ ਨੂੰ ਨਾ ਲੈਣ ਦੀ ਅਪੀਲ ਕਰ ਦੇਣ। ਜੇਕਰ ਇਸ ਤਰ੍ਹਾਂ ਹੁੰਦਾ ਹੈ ਤਾਂ ਸਰਕਾਰ ਨੂੰ ਡੀਜੀਪੀ ਦਾ ਅਹੁਦਾ ਖ਼ਾਲੀ ਐਲਾਨਣਾ ਪਵੇਗਾ ਤੇ ਡੀਜੀਪੀ ਦੀ ਸਥਾਈ ਨਿਯੁਕਤੀ ਲਈ ਯੂਪੀਐੱਸਸੀ ਨੂੰ ਲਿਖਣਾ ਪਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.