PunjabPunjabTop News

ਪੰਜਾਬ ਦੇ ਦੌਰੇ ‘ਤੇ ਹਨ ਕੇਂਦਰੀ ਖੇਤੀਬਾੜੀ, ਕਿਸਾਨ ਭਲਾਈ ਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ

ਕੇਂਦਰੀ ਖੇਤੀਬਾੜੀ, ਕਿਸਾਨ ਭਲਾਈ ਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਪੰਜਾਬ ਦੇ ਦੌਰੇ ‘ਤੇ ਹਨ। ਉਨ੍ਹਾਂ ਦੇ ਇਸ ਦੌਰੇ ਦਾ ਮੁੱਖ ਉਦੇਸ਼ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨਾ ਹੈ। ਖੇਤੀਬਾੜੀ ਮੰਤਰੀ ਨਵੀਨਤਾ ਨੂੰ ਉਤਸ਼ਾਹ ਤੇ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਨੂੰ ਲੈ ਜਾਗਰੂਕਤਾ ਫੈਲਾਉਣਾ ਚਾਹੁੰਦੇ ਹਨ।ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪਹਿਲਾਂ ਪਟਿਆਲਾ ਦੇ ਜਿਲ੍ਹੇ ਦੇ ਪਿੰਡ ਰਾਜਪੁਰਾ ‘ਚ ਆਯੋਜਿਤ ਕਿਸਾਨ ਚੌਪਾਲ ‘ਚ ਪਹੁੰਚੇ, ਜਿੱਥੇ ਉਨ੍ਹਾਂ ਨੇ ਕਿਸਾਨਾਂ ਨਾਲ ਚਰਚਾ ਕੀਤੀ ਤੇ ਉਨ੍ਹਾਂ ਦੀ ਸਮੱਸਿਆਵਾਂ ਸੁਣੀਆਂ ਤੇ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੇ ਵਾਤਾਵਰਣ ਦਿਵਸ ਦੇ ਮੌਕੇ ‘ਤੇ ਪਟਿਆਲਾ ‘ਚ ਰੁੱਖ ਲਗਾ ਕੇ ਵਾਤਾਵਰਣ ਪ੍ਰਤੀ ਆਪਣੀ ਵਚਨਬੱਧਤਾ ਦਾ ਸੰਦੇਸ਼ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button