PunjabTop News

ਪੰਜਾਬ ਦੇ ਨਾਮੀ ਗੈਂਗਸਟਰ ਵਿੱਕੀ ਗੌਂਡਰ ਦੇ ਪਿਤਾ ਦੀ ਰੇਲਵੇ ਲਾਈਨ ਕੋਲੋਂ ਮਿਲੀ ਭੇਦ ਭਰੇ ਹਾਲਾਤ ‘ਚ ਲਾਸ਼

ਮਲੋਟ : ਪੰਜਾਬ ਦੇ ਨਾਮੀ ਗੈਂਗਸਟਰ ਵਿੱਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਰੇਲਵੇ ਲਾਈਨ ਕੋਲੋਂ ਭੇਦ ਭਰੇ ਹਾਲਾਤ ਵਿਚ ਲਾਸ਼ ਮਿਲੀ ਹੈ।ਖਿਡਾਰੀ ਤੋਂ ਗੈਂਗਸਟਰ ਬਣੇ ਹਰਜਿੰਦਰ ਸਿੰਘ ਵਿੱਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਪਿਛਲੇ 2 ਦਿਨਾਂ ਤੋਂ ਘਰੋਂ ਗਾਇਬ ਸੀ। ਇਹ ਆਤਮ ਹੱਤਿਆ ਹੈ ਜਾਂ ਕਤਲ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ।

ਬੀਤੇ ਮੰਗਲਵਾਰ ਸਵੇਰੇ ਢਾਈ ਵਜੇ ਜੀ.ਆਰ.ਪੀ ਮਲੋਟ ਨੂੰ ਕਬਰਵਾਲਾ ਅਤੇ ਡੱਬਵਾਲੀ ਢਾਬ ਨੇੜੇ ਰੇਲਵੇ ਲਾਈਨ ‘ਤੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ।

ਪੁਲਿਸ ਨੇ ਲਾਸ਼ ਸਿਵਲ ਹਸਪਤਾਲ ਲਿਆ ਕਿ ਮੋਰਚਰੀ ਵਿਚ ਰੱਖ ਦਿੱਤੀ। ਲਾਸ਼ ਦੀ ਸ਼ਨਾਖਤ ਸਬੰਧੀ ਆਸ ਪਾਸ ਪਿੰਡਾਂ ਵਿਚ ਮ੍ਰਿਤਕ ਦਾ ਹੁਲੀਆ ਦੱਸ ਕਿ ਸੂਚਿਤ ਕਰ ਦਿੱਤਾ ਗਿਆ। ਕੱਲ੍ਹ ਦੇਰ ਸ਼ਾਮ ਵਿੱਕੀ ਗੌਂਡਰ ਦੇ ਦੋ ਚਾਚਿਆਂ ਜਗਦੀਸ਼ ਸਿੰਘ ਅਤੇ ਬਖਸ਼ੀਸ਼ ਸਿੰਘ ਨੇ ਮਲੋਟ ਸਰਕਾਰੀ ਹਸਪਤਾਲ ਮਲੋਟ ਵਿਖੇ ਮ੍ਰਿਤਕ ਦੀ ਸ਼ਨਾਖ਼ਤ ਕੀਤੀ |

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button