PunjabPunjabTop News

ਪੰਜਾਬ ਦੇ ਪਲੇਵੇਅ ਸਕੂਲਾਂ ਲਈ ਤੈਅ ਦਿਸ਼ਾ-ਨਿਰਦੇਸ਼: ਦਾਖਲੇ ਸਮੇਂ ਬੱਚੇ ਦਾ ਕੋਈ ਸਕ੍ਰੀਨਿੰਗ ਟੈਸਟ ਨਹੀਂ ਹੋਵੇਗਾ, ਮਾਪਿਆਂ ਦੀ ਇੰਟਰਵਿਊ ਨਹੀਂ ਹੋਵੇਗੀ, ਜੰਕ ਫੂਡ ‘ਤੇ ਹੋਵੇਗੀ ਪਾਬੰਦੀ

ਪੰਜਾਬ ਸਰਕਾਰ ਪਲੇਵੇਅ ਸਕੂਲਾਂ ਲਈ ਨਵੀਂ ਨੀਤੀ ਲਾਗੂ ਕਰਨ ਜਾ ਰਹੀ ਹੈ। ਬਿਲਡਿੰਗ ਤੋਂ ਲੈ ਕੇ ਪਲੇਵੇਅ ਸਕੂਲਾਂ ਦੇ ਅਧਿਆਪਕ ਤੱਕ ਗਾਈਡ ਲਾਈਨ ਤੈਅ ਕੀਤੀ ਗਈ ਹੈ। ਵਿਭਾਗ ਵੱਲੋਂ ਸਕੂਲਾਂ ਦੀ ਨਿਗਰਾਨੀ ਕੀਤੀ ਜਾਵੇਗੀ। ਸਕੂਲਾਂ ਵਿੱਚ ਦਾਖ਼ਲੇ ਲਈ ਬੱਚੇ ਦਾ ਕੋਈ ਵੀ ਸਕ੍ਰੀਨਿੰਗ ਟੈਸਟ ਜਾਂ ਮਾਪਿਆਂ ਦੀ ਇੰਟਰਵਿਊ ਆਦਿ ਨਹੀਂ ਹੋਵੇਗੀ। ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿਚ ਖੇਡਣ ਲਈ ਥਾਂ ਹੋਣਾ ਲਾਜ਼ਮੀ ਹੈ ਤੇ ਇਸ ਦੇ ਨਾਲ ਹੀ ਸਕੂਲਾਂ ਵਿਚ ਕੈਮਰੇ ਵੀ ਜ਼ਰੂਰੀ ਤੌਰ ’ਤੇ ਲੱਗੇ ਹੋਣੇ ਚਾਹੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਕੂਲ ਦੀ ਬਾਉਂਡਰੀ ਬੱਚਿਆਂ ਲਈ ਪੂਰੀ ਤਰ੍ਹਾਂ ਸੁਰੱਖਿਅਤ ਹੋਣੀ ਚਾਹੀਦੀ ਹੈ ਤੇ ਸਕੂਲ ਵਿਚ ਕੁੜੀਆਂ ਤੇ ਮੁੰਡਿਆਂ ਲਈ ਵੱਖਰੇ ਵੱਖਰੇ ਵਾਸ਼ਰੂਮਾਂ ਦੀ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਪਲੇਵੇਅ ਸਕੂਲਾਂ ਵਿਚ ਇਕ ਅਧਿਆਪਕ ਨੂੰ 20 ਬੱਚਿਆਂ ਨੂੰ ਹੀ ਪੜਾਉਣ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਰਜਿਸਟਰਡ ਪਲੇਵੇਅ ਸਕੂਲਾਂ ਵਿਚ ਭੇਜੋ। ਉਨ੍ਹਾਂ ਕਿਹਾ ਕਿ ਨਿੱਕੇ ਬੱਚਿਆਂ ਨੂੰ ਥੱਪੜ ਮਾਰਨਾ ਜਾਂ ਝਿੜਕਣਾ ਪੂਰੀ ਤਰ੍ਹਾਂ ਗੈਰ ਕਾਨੂੰਨੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button