PunjabTop News

ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਕੋਈ ਵੀ ਸਰਕਾਰ ਗੰਭੀਰ ਨਹੀਂ :- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਅਤੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਕੋਈ ਵੀ ਸਰਕਾਰ ਗੰਭੀਰ ਨਹੀਂ ਹੈ। ਹਰ ਸਿਆਸੀ ਪਾਰਟੀ ਇਸ ਮੁੱਦੇ ਨੂੰ ਸਿਆਸਤ ਲਈ ਹੀ ਵਰਤਦੀ ਹੈ। ਪੰਜਾਬ ਵਿੱਚ ਪਾਣੀ ਦੀ ਹਾਲਤ ਬਹੁਤ ਤਰਸਯੋਗ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਕੋਲ ਪਹਿਲਾਂ ਹੀ ਲੋੜ ਤੋਂ ਘੱਟ ਪਾਣੀ ਹੈ। ਐਸਵਾਈਐਲ ਦਾ ਮੁੱਦਾ ਸਾਰੇ ਪੰਜਾਬੀਆਂ ਨਾਲ ਜੁੜਿਆ ਹੋਇਆ ਹੈ। ਪੰਜਾਬ ਦੇ ਹਰ ਧਰਮ ਦੇ ਲੋਕਾਂ ਨੂੰ ਇਸ ਮੁੱਦੇ ‘ਤੇ ਅੱਗੇ ਆਉਣਾ ਚਾਹੀਦਾ ਹੈ। ਪਰ ਸੋਚੀ ਸਮਝੀ ਰਾਜਨੀਤੀ ਤਹਿਤ ਇਸ ਨੂੰ ਸਿੱਖ ਮਸਲਾ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ।ਮਾਣਯੋਗ ਪੰਜਾਬ ਸਰਕਾਰ ਨੂੰ ਇਸ ਸਬੰਧੀ ਸਖਤ ਸਟੈਂਡ ਲੈਂਦਿਆਂ ਪੰਜਾਬ ਦੇ ਹੱਕ ਵਿੱਚ ਖੜਨਾ ਚਾਹੀਦਾ ਹੈ। ਜਥੇਦਾਰ ਨੇ ਕਿਹਾ ਕਿ ਸੂਬੇ ਵਿੱਚ ਨਸ਼ਾ ਬਹੁਤ ਵਧ ਗਿਆ ਹੈ। ਕੋਈ ਵੀ ਪਾਰਟੀ ਇਸ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਹਰਿਆਣਾ ਵਿੱਚ ਡੇਰਾ ਸੌਦਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵੋਟਾਂ ਬਣਵਾ ਰਹੇ ਹਨ, ਜੋ ਕਿ ਖ਼ਤਰੇ ਦੀ ਗੱਲ ਹੈ। ਵੋਟਿੰਗ ਸਿੱਖ ਮਰਿਆਦਾ ਅਨੁਸਾਰ ਹੋਣੀ ਚਾਹੀਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button