PunjabTop News

ਪੰਜਾਬ ਦੇ ਪ੍ਰਾਈਵੇਟ ਸਕੂਲਾਂ ‘ਤੇ ਸਖ਼ਤੀ: ਮਨਮਾਨੀਆਂ ਫੀਸਾਂ ਵਸੂਲਣ ‘ਤੇ ਸਿੱਖਿਆ ਮੰਤਰੀ ਦੀ ਕਾਰਵਾਈ; ਸ਼ਿਕਾਇਤ ਦਰਜ ਕਰਨ ਲਈ ਜਾਰੀ ਕੀਤੀ ਈ-ਮੇਲ

ਪੰਜਾਬ ‘ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਖਿਲਾਫ ‘ਆਪ’ ਸਰਕਾਰ ਨੇ ਸਖਤ ਸਟੈਂਡ ਲਿਆ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਇਸ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਫੀਸਾਂ ਦੀ ਉਗਰਾਹੀ ‘ਤੇ ਇੱਕ ਈ-ਮੇਲ EMOfficepunjab@gmail.com ਲਾਂਚ ਕੀਤਾ ਹੈ। ਇਸ ’ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰ ਸਕੂਲ ਪ੍ਰਬੰਧਕਾਂ ਖ਼ਿਲਾਫ਼ ਮਨਮਾਨੀ ਫੀਸ ਵਸੂਲੀ ਲਈ ਸ਼ਿਕਾਇਤ ਦਰਜ ਕਰਵਾ ਸਕਣਗੇ।ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਹਰ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਅਗਲੀ ਕਾਰਵਾਈ ਕਰਨਗੇ। ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ‘ਆਪ’ ਵੱਲੋਂ ਸਿੱਖਿਆ, ਰੁਜ਼ਗਾਰ ਅਤੇ ਸਿਹਤ ਦੇ ਖੇਤਰ ਵਿੱਚ ਸ਼ਲਾਘਾਯੋਗ ਤਬਦੀਲੀਆਂ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ।ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਮਾਨਯੋਗ ਸਰਕਾਰ ਵੱਲੋਂ ਪ੍ਰਿੰਸੀਪਲਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਖੋਲੇ ਜਾ ਰਹੇ ਸਮਾਰਟ ਸਕੂਲ ਵਿੱਚ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਦੇ ਖੇਤਰ ਅਨੁਸਾਰ ਸਿੱਖਿਆ ਦਿੱਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button