PunjabTop News

ਪੰਜਾਬ ਦੇ ਪੰਜ ਆਈਏਐਸ ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ

ਪੰਜਾਬ ਦੇ ਪੰਜ ਆਈਏਐਸ ਅਧਿਕਾਰੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਮਿਲਿਆ ਹੈ। ਸੂਬਾ ਸਰਕਾਰ ਨੇ ਉਨ੍ਹਾਂ ਨੂੰ ਐਡੀਸ਼ਨਲ ਚੀਫ ਸੈਕਟਰੀ ਦੇ ਅਹੁਦੇ ‘ਤੇ ਤਰੱਕੀ ਦੇ ਦਿੱਤੀ ਹੈ। ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ 1994 ਬੈਚ ਦੇ ਪੰਜ ਆਈਏਐਸ ਅਧਿਕਾਰੀਆਂ- ਵਿਕਾਸ ਪ੍ਰਤਾਪ ਸਿੰਘ, ਆਲੋਕ ਸ਼ੇਖਰ, ਧੀਰੇਂਦਰ ਕੁਮਾਰ ਤਿਵਾੜੀ, ਜੇਐਮ ਬਾਲਾਮੁਰੂਗਨ ਅਤੇ ਤੇਜਵੀਰ ਸਿੰਘ ਨੂੰ ਵਧੀਕ ਮੁੱਖ ਸਕੱਤਰ ਵਜੋਂ ਤਰੱਕੀ ਦਿੱਤੀ ਗਈ ਹੈ। ਇਨ੍ਹਾਂ ਵਿੱਚੋਂ ਧੀਰੇਂਦਰ ਕੁਮਾਰ ਤਿਵਾੜੀ ਨੂੰ ਦਿੱਤੀ ਗਈ ਤਰੱਕੀ 28 ਜਨਵਰੀ, 2024 ਤੋਂ ਲਾਗੂ ਹੋਵੇਗੀ, ਜਦਕਿ ਬਾਕੀ ਚਾਰ ਅਧਿਕਾਰੀਆਂ ਦੀ ਤਰੱਕੀ 1 ਜਨਵਰੀ, 2024 ਤੋਂ ਲਾਗੂ ਹੋਵੇਗੀ।

ਪੰਜਾਬ ਸਰਕਾਰ ਨੇ ਐਤਵਾਰ ਨੂੰ 1994 ਬੈਚ ਦੇ ਪੰਜ ਆਈਏਐਸ ਅਧਿਕਾਰੀਆਂ ਦੀਆਂ ਤਰੱਕੀਆਂ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ 1999 ਬੈਚ ਦੇ ਤਿੰਨ ਹੋਰ ਆਈਏਐਸ ਅਧਿਕਾਰੀਆਂ ਦੀਆਂ ਤਰੱਕੀਆਂ ਦੇ ਹੁਕਮ ਵੀ ਜਾਰੀ ਕੀਤੇ ਹਨ। ਇਨ੍ਹਾਂ ਅਧਿਕਾਰੀਆਂ ਦੇ ਨਾਂ ਹਨ- ਭਾਵਨਾ ਗਰਗ, ਨੀਲਕੰਦ ਐੱਸ. ਅਵਾਦ ਅਤੇ ਅਜੋਏ ਸ਼ਰਮਾ। ਇਨ੍ਹਾਂ ਅਧਿਕਾਰੀਆਂ ਨੂੰ ਪ੍ਰਮੁੱਖ ਸਕੱਤਰ/ਵਿੱਤ ਕਮਿਸ਼ਨਰ ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ ਹੈ। ਇਨ੍ਹਾਂ ਵਿੱਚੋਂ ਭਾਵਨਾ ਗਰਗ ਜੋ ਇਸ ਸਮੇਂ ਕੇਂਦਰ ਸਰਕਾਰ ਵਿੱਚ ਡੈਪੂਟੇਸ਼ਨ ਤੇ ਕੰਮ ਕਰ ਰਹੀ ਹੈ, ਨੂੰ ਡੈਪੂਟੇਸ਼ਨ ਤੋਂ ਵਾਪਸ ਆ ਕੇ ਰਾਜ ਸਰਕਾਰ ਦੀ ਸੇਵਾ ਵਿੱਚ ਜੁਆਇਨ ਕਰਨ ਤੋਂ ਬਾਅਦ ਹੀ ਤਰੱਕੀ ਦੇ ਸਾਰੇ ਲਾਭ ਮਿਲਣਗੇ। ਬਾਕੀ ਦੋ ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ 1 ਜਨਵਰੀ 2024 ਤੋਂ ਲਾਗੂ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button