Breaking NewsD5 specialNewsPoliticsPress ReleasePunjabTop News

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਕੇਂਦਰੀ ਕੋਲਾ ਮੰਤਰੀ ਅਤੇ ਕੇਂਦਰੀ ਬਿਜਲੀ ਮੰਤਰੀ ਨਾਲ ਨਵੀਂ ਦਿੱਲੀ ਵਿਖੇ ਕੀਤੀ ਗਈ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ: ਪੰਜਾਬ ਦੇ ਬਿਜਲੀ ਮੰਤਰੀ ਸ਼੍ਰੀ ਹਰਭਜਨ ਸਿੰਘ ਵੱਲੋਂ ਅੱਜ ਕੇਂਦਰੀ ਕੋਲਾ ਤੇ ਖਣਜ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ ਨਾਲ ਇੱਥੇ ਸੰਸਦ ਭਵਨ ਵਿਖੇ ਅਤੇ ਕੇਂਦਰੀ ਬਿਜਲੀ, ਨਵੀਂ ਅਤੇ ਨਵਿਉਣਯੋਗ ਊਰਜਾ ਮੰਤਰੀ ਸ਼੍ਰੀ ਆਰ.ਕੇ. ਸਿੰਘ ਨਾਲ ਅੱਜ ਇੱਥੇ ਮੀਟਿੰਗ ਕਰਕੇ ਪੰਜਾਬ ਦੇ ਬਿਜਲੀ ਨਾਲ ਸਬੰਧਤ ਮੁਦਿਆਂ ਅਤੇ ਚੱਲ ਰਹੇ ਕੋਲਾ ਸੰਕਟ ਨਾਲ ਜੁੜੇ ਸੂਬੇ ਦੇ ਸਰੋਕਾਰਾਂ ਬਾਰੇ ਗੱਲਬਾਤ ਕੀਤੀ। ਆਪਣੀ ਇਸ ਪਲੇਠੀ ਮੀਟਿੰਗ ਦੌਰਾਨ ਪੰਜਾਬ ਦੇ ਬਿਜਲੀ ਮੰਤਰੀ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਵਿੱਚ ਬਿਜਲੀ ਦੀ ਮੰਗ ਜਿਆਦਾ ਵੱਧ ਜਾਂਦੀ ਹੈ ਅਤੇ ਸੂਬੇ ਨੂੰ ਸਰਕਾਰ ਦੀ ਮਾਲਕੀ ਵਾਲੇ ਥਰਮਲ ਪਾਵਰ ਸਟੇਸ਼ਨਾਂ ਦੇ ਸਾਰੇ ਯੂਨਿਟ ਚਲਾਉਣੇ ਪੈਂਦੇ ਹਨ।

ਲਓ Modi ਨੇ ਖੇਡੀ ਨਵੀਂ ਗੇਮ, ਪਲਟ ਗਿਆ ਸਾਰਾ ਪਾਸਾ, Bhagwant Mann ਦੇ ਹੱਥ ਖੜ੍ਹੇ | D5 Channel Punjabi

ਉਨਾਂ ਅੱਗੇ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਵੱਧ ਕੇ 15000 ਮੈਗਾਵਾਟ ਹੋਣ ਦੀ ਸੰਭਾਵਨਾ ਹੈ।ਕੈਬਨਿਟ ਮੰਤਰੀ ਵੱਲੋਂ ਕੋਲੇ ਸਬੰਧੀ ਸਬ ਗਰੁੱਪ ਕਮੇਟੀ ਵੱਲੋਂ ਸੂਬੇ ਦੇ ਆਪਣੇ ਪਲਾਂਟਾਂ ਅਤੇ ਪ੍ਰਾਈਵੇਟ ਥਰਮਲ ਪਲਾਂਟਾਂ ਲਈ ਕੀਤੀ ਕੋਲੇ ਦੀ ਵੰਡ ਦੇ ਮੁਕਾਬਲੇ ਕੋਲੇ ਦੇ ਘੱਟ ਰੇਕਾਂ ਦੀ ਸਪਲਾਈ ਹੋਣ ਦਾ ਮੁੱਦਾ ਵੀ ਚੁੱਕਿਆ ਗਿਆ।ਉਨਾਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਝੋਨੇ ਦੇ ਸੀਜ਼ਨ ਦੌਰਾਨ ਲੱਚਕਤਾ ਨੀਤੀ ਤਹਿਤ 20 ਲੱਖ ਮੀਟਿ੍ਰਕ ਟਨ ਵਾਧੂ ਕੋਲਾ ਸਰਕਾਰੀ ਖੇਤਰ ਦੇ ਪਲਾਂਟਾਂ ਲਈ ਅਲਾਟ ਕਰਨ ਅਤੇ ਇਸ ਤੋਂ ਇਲਾਵਾ 30 ਲੱਖ ਮੀਟਿ੍ਰਕ ਟਨ ਵਾਧੂ ਕੋਲਾ ਅਲਾਟ ਕਰਨ ਦੀ ਮੰਗ ਕੀਤੀ ਜਿਸਨੂੰ ਪੀ.ਐੱਸ.ਪੀ.ਸੀ.ਐੱਲ ਰਾਹੀਂ ਪ੍ਰਾਈਵੇਟ ਪਲਾਂਟਾਂ ਨਾਭਾ ਪਾਵਰ ਲਿਮਿਟਡ ਅਤੇ ਤਲਵੰਡੀ ਸਾਬੋ ਪਾਵਰ ਲਿਮਿਟਡ ਨੂੰ ਟ੍ਰਾਂਸਫਰ ਕੀਤਾ ਜਾਵੇਗਾ।

Channi ਦੇ ਭਾਣਜੇ (Bhupinder Honey) ‘ਤੇ ਅਦਾਲਤ ਦੀ ਵੱਡੀ ਕਾਰਵਾਈ | D5 Channel Punjabi

ਹਰਭਜਨ ਸਿੰਘ ਨੇ ਪੰਜਾਬ ਦੇ ਬਿਜਲੀ ਸਬੰਧੀ ਮੁੱਦਿਆਂ ‘ਤੇ ਚਰਚਾ ਕਰਨ ਲਈ ਦਿੱਲੀ ਵਿਖੇ ਕੇਂਦਰੀ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀ ਆਰ.ਕੇ.ਸਿੰਘ ਨਾਲ ਵੀ ਮੁਲਾਕਾਤ ਕੀਤੀ। ਉਨਾਂ ਕੇਂਦਰੀ ਬਿਜਲੀ ਮੰਤਰੀ ਨੂੰ ਦੱਸਿਆ ਕਿ ਦੇਸ ਵਿਆਪੀ ਕੋਲਾ ਸੰਕਟ ਕਾਰਨ ਪੰਜਾਬ ਦੇ ਪਾਵਰ ਪਲਾਂਟਾਂ ਨੂੰ ਆਗਾਮੀ ਝੋਨੇ ਦੇ ਸੀਜਨ-2022 ਦੌਰਾਨ ਕੋਲੇ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪਵੇਗਾ। ਉਨਾਂ ਕੇਂਦਰੀ ਬਿਜਲੀ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਕੇਂਦਰੀ ਸੈਕਟਰ ਦੇ ਜਨਰੇਟਿੰਗ ਸਟੇਸਨਾਂ ਤੋਂ ਪੰਜਾਬ ਰਾਜ ਨੂੰ ਤੁਰੰਤ 1500 ਮੈਗਾਵਾਟ ਬਿਜਲੀ ਅਲਾਟ ਕਰਨ ਤਾਂ ਜੋ ਖੇਤੀਬਾੜੀ ਸੈਕਟਰ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਅਤੇ ਪੰਜਾਬ ਦੇ ਹੋਰ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਸਕੇ।

Bargari Live : Bargari ‘ਚ ਹੋਇਆ ਵੱਡਾ ਇਕੱਠ, ਸਿੱਖ ਜਥੇਬੰਦੀਆਂ ਨੇ ਲਾਏ ਡੇਰੇ | D5 Channel Punjabi

ਕੇਂਦਰੀ ਬਿਜਲੀ ਮੰਤਰੀ ਨੇ ਭਰੋਸਾ ਦਿਵਾਇਆ ਕਿ ਉਹ ਇਸ ਮਾਮਲੇ ਦੀ ਘੋਖ ਕਰਨਗੇ ਅਤੇ ਪੰਜਾਬ ਨੂੰ ਲੋੜੀਂਦੀ ਮਾਤਰਾ ਵਿੱਚ ਬਿਜਲੀ ਮੁਹੱਈਆ ਕਰਵਾਉਣਗੇ। ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਮੁੱਦਾ ਵੀ ਉਠਾਇਆ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button