
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਬੁਲਾਰੇ ਤੇ ਪਾਰਲੀਮੈਂਟ ਮੈਂਬਰ ਪ੍ਰੇਮ ਸਿੰਘ ਚੰਦੂ ਮਾਜਰਾ ਅਤੇ ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਪਾਰਲੀਮੈਂਟ ਮੈਂਬਰ ਰਹੇ ਪ੍ਰੇਮ ਸਿੰਘ ਚੰਦੂ ਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਂਦ ਵਿੱਚ ਆਉਣ ਉਪਰੰਤ ਹੀ ਪੰਜਾਬ ਅਤੇ ਪੰਥ ਦੇ ਮਸਲਿਆਂ ਦਾ ਹੱਲ ਕਰਨ ਲਈ ਲਾਮਬੰਦ ਕਰ ਰਿਹਾ ਹੈ।
ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੇ ਸੀਨੀਅਰ ਮੀਤ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਫਸੀਲ ਤੋਂ ਹੋਂਦ ਵਿੱਚ ਆਇਆ ਹੈ ਅਤੇ ਪੰਥ ਅਤੇ ਅਕਾਲ ਤਖਤ ਸਾਹਿਬ ਦੀ ਮਾਣ ਮਰਿਆਦਾ ਦਾ ਸਨਮਾਨ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਨਾਲ ਖੜੇ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਕਿਹਾ ਕਿ ਸ੍ਰੀ ਅਕਾਲ ਤਖਤ ਦੀ ਫਸੀਲ ਤੋਂ ਸਾਰੇ ਚੁੱਲੇ ਸਮੇਟਣ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਇਕੱਠਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਪਰੰਤੂ ਅਫਸੋਸ ਕੇ ਕੁਰਸੀ ਦੇ ਲਾਲਚ ਕਾਰਨ ਝੁੱਲੇ ਇਕੱਠੇ ਕਰਨ ਵਾਲਿਆਂ ਵੱਲੋਂ ਵੀ ਆਪਣੇ ਵੱਖੋ ਵੱਖ ਚੁੱਲੇ ਬਣਾ ਲਏ ਗਏ ਹਨ। ਛੋਟੇਪੁਰ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੀ ਮਾਨ ਮਰਿਆਦਾ ਦੀ ਉਲੰਘਣਾ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਨਾਲ ਮੱਥਾ ਲਾਉਣ ਵਾਲਿਆਂ ਦਾ ਕਦੇ ਭਲਾ ਨਹੀਂ ਹੋਵੇਗਾ।
ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪੰਜਾਬ ਦੇ ਭਲੇ ਲਈ ਦੇਸ਼ ਦੇ ਗ੍ਰਹਿ ਮੰਤਰੀ ਨੂੰ ਮਿਲੇਗਾ । ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਭਰ ਦੇ ਜ਼ਿਲ੍ਹਾ ਹੈਡ ਕੁਆਰਟਰਾਂ ਤੋਂ ਇਲਾਵਾ ਪੰਜਾਬ ਦੇ ਗਵਰਨਰ ਨੂੰ ਵੀ ਪੰਜਾਬ ਦੀਆਂ ਹੱਕੀ ਮੰਗਾਂ ਸਬੰਧੀ ਦੇਸ਼ ਦੇ ਗ੍ਰਹਿ ਮੰਤਰੀ ਦੇ ਨਾਂ ਤੇ ਮੈਮੋਰੈਂਡਮ ਦਿੱਤੇ ਗਏ ਸਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਹਵਾਰਾ ਨੂੰ ਆਪਣੀ ਮਾਂ ਨੂੰ ਮਿਲਣ, ਭਾਈ ਰਾਜੋਵਾਣ ਦੀ ਫਾਂਸੀ ਮਾਫੀ ਤੋਂ ਇਲਾਵਾ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ, ਕਿਸਾਨਾਂ ਦੇ ਕਰਜ਼ੇ ਮਾਫ ਕਰਵਾਉਣ ਤੋਂ ਇਲਾਵਾ ਫਸਲਾਂ ਤੇ ਐਮਐਸਪੀ ਦੇਣ, ਪੰਜਾਬ ਦੇ ਪਾਣੀ, ਸ਼੍ਰੀ ਕਰਤਾਰਪੁਰ ਲਾਂਘਾ ਅਤੇ ਪੰਜਾਬ ਨੂੰ ਸਪੈਸ਼ਲ ਕੈਟਾਗਰੀ ਸਟੇਟ ਵਿੱਚ ਪਾਉਣ ਲਈ ਪੁਨਰ ਸੁਰਜੀਤ ਅਕਾਲੀ ਦਲ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਕੇ ਮੰਗ ਕਰੇਗਾ ਤਾਂ ਜੋ ਪੰਜਾਬ ਦੀ ਤਰੱਕੀ ਹੋ ਸਕੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਗੁੰਡਾਗਰਦੀ ਦਾ ਬੋਲਬਾਲਾ ਹੈ ਅਤੇ ਕਤਲੋਗਾਰਤ ਕਾਰਨ ਕੋਈ ਵੀ ਮਹਿਫੂਜ ਨਹੀਂ ਹੈ । ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਹਾਸੇ ਮਜਾਕ ਕਰਕੇ ਟਾਈਮ ਟਪਾਇਆ ਜਾ ਰਿਹਾ ਹੈ ਜਦ ਕਿ ਪੰਜਾਬ ਨੂੰ ਨਿੰਬੂ ਵਾਂਗ ਨਿਚੋੜ ਕੇ ਰੱਖ ਦਿੱਤਾ ਹੈ। ਕਿਉਂਕਿ ਪੰਜਾਬ ਦੇ ਸਿਰ ਤੇ 450 ਕਰੋੜ ਦਾ ਕਰਜ਼ਾ ਚੜ ਚੁੱਕਾ ਹੈ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




