PunjabTop News

ਪੰਜਾਬ ਦੇ ਭੱਖਦੇ ਮਸਲਿਆਂ ’ਤੇ ਚਰਚਾ ਦੀ ਥਾਂ ਕੇਜਰੀਵਾਲ ਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਉਮੀਦਵਾਰ ਵਜੋਂ ਪੇਸ਼ ਕਰਨ ਵਾਸਤੇ ਵਿਧਾਨ ਸਭਾ ਸੈਸ਼ਨ ਸੱਦਿਆ ਗਿਆ : ਬਿਕਰਮ ਸਿੰਘ ਮਜੀਠੀਆ

ਅੰਮ੍ਰਿਤਸਰ (ਬਿੰਦੂ ਸਿੰਘ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਵਿਧਾਨ ਸਭਾ ਦਾ ਸੈਸ਼ਨ ਸਿਰਫ ਤੇ ਸਿਰਫ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਬਦਲ ਵਜੋਂ ਪੇਸ਼ ਕਰਨ ਵਾਸਤੇ ਸੱਦਿਆ ਹੈ ਨਾ ਕਿ ਖੇਤੀਬਾੜੀ ਸੰਕਟ ਸਮੇਤ ਪੰਜਾਬ ਨੂੰ ਦਰਪੇਸ਼ ਭੱਖਦੇ ਮਸਲਿਆਂ ’ਤੇ ਚਰਚਾ ਕਰਨ ਵਾਸਤੇ ਸੱਦਿਆ ਹੈ। ਸਾਬਕਾ ਮੰਤਰੀ ਇਥੇ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਦੇ ਖਿਲਾਫ ਦਾਇਰ ਫੌਜਦਾਰੀ ਮਾਣਹਾਲੀ ਕੇਸ ਦੀ ਸੁਣਵਾਈ ਦੇ ਸੰਬੰਧ ਵਿਚ ਆਏ ਸਨ।

Punjab ‘ਚ ਹੋਵੇਗੀ ਵੱਡੀ ਜੰਗ! ਸਿੱਖ ਕੌਮ ਦਾ ਹੋਵੇਗਾ ਨੁਕਸਾਨ! Bibi Badal ਦਾ ਵੱਡਾ ਬਿਆਨ | D5 Channel Punjabi

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬੀ ਕਦੇ ਵੀ ਪਵਿੱਤਰ ਵਿਧਾਨ ਸਭਾ ਨੂੰ ਆਪ ਦੀ ਅੰਦਰੂਨੀ ਰਾਜਨੀਤੀ ਵਾਸਤੇ ਵਰਤਣ ਦੀ ਆਗਿਆ ਨਹੀਂ ਦੇਣਗੇ। ਉਹਨਾਂ ਕਿਹਾ ਕਿ ਪੰਜਾਬੀ ਤਾਂ ਪਹਿਲਾਂ ਹੀ ਇਸ ਗੱਲ ਤੋਂ ਔਖੇ ਹਨ ਕਿ ਪੰਜਾਬ ਨੂੰ ਦਿੱਲੀ ਤੋਂ ਰਿਮੋਰਟ ਕੰਟਰੋਲ ਰਾਹੀਂ ਚਲਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਲੋਕਾਂ ਵਿਚ ਇਸ ਗੱਲ ਦਾ ਵੀ ਗੁੱਸਾ ਹੈ ਕਿ ਸਰਕਾਰ ਕਿਸਾਨਾਂ ਨੁੰ ਉਹਨਾਂ ਦੇ ਫਸਲਾਂ ਦੇ ਨੁਕਸਾਨ, ਝੋਨੇ ਵਿਚ ਡਵਾਰਫ ਬਿਮਾਰੀ ਕਾਰਨ ਹੋਣ ਵਾਲੇ ਨੁਕਸਾਨ, ਲੰਪੀ ਚਮੜੀ ਰੋਗ ਕਾਰਨ ਦੁਧਾਰੂ ਪਸ਼ੂਆਂ ਦੇ ਹੋਏ ਨੁਕਸਾਨ ਸਮੇਤ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੁੰ 1500 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਣ ਤੋਂ ਇਨਕਾਰੀ ਹੈ।

ਸੈਸ਼ਨ ਤੋਂ ਬਾਹਰ ਆ ਕੇ ਗਰਮ ਹੋਇਆ Partap Bajwa, ‘AAP’ ਸਰਕਾਰ ਦੀ ਦੱਸੀ ਵੱਡੀ ਚਾਲ | D5 Channel Punjabi

ਉਹਨਾਂ ਜ਼ੋਰ ਦੇ ਕੇ ਇਹ ਵੀ ਕਿਹਾ ਵਿਧਾਨ ਸਭਾ ਵਿਚ ਪੰਜਾਬ ਨਾਲ ਸਬੰਧਤ ਮਸਲੇ ਵਿਚਾਰੇ ਜਾਣੇ ਚਾਹੀਦੇ ਹਨ ਨਾ ਕਿ ਵਿਸ਼ਵਾਸ ਮਤਾ ਪੇਸ਼ ਹੋਣਾ ਚਾਹੀਦਾ ਹੈ ਜਿਸਦੀ ਕਿਸੇ ਨੇ ਮੰਗ ਹੀ ਨਹੀਂ ਕੀਤੀ। ਜਦੋਂ ਉਹਨਾਂ ਤੋਂ ਹਰਿਆਣਾ ਸਿੱਖ ਗੁਰਦੁਆਰਾ ਐਕਟ ਨੂੰ ਸੁਪਰੀਮ ਕੋਰਟ ਵੱਲੋਂ ਜਾਇਜ਼ ਠਹਿਰਾਉਣ ਬਾਰੇ ਸਵਾਲ ਕੀਤਾ ਗਿਆ ਤਾਂ ਸਰਦਾਰ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸੁਪਰੀਮ ਕੋਰਟ ਵਿਚ ਕੇਸ ਇਸ ਕਰ ਕੇ ਹਾਰ ਗਈ ਕਿਉਂਕਿ ਪਿਛਲੀ ਕੈਪਟਨ ਅਮਰਿੰਦਰ ਸਿੰਘ ਸਰਕਰਾ ਤੇ ਮੌਜੂਦਾ ਆਪ ਸਰਕਾਰ ਨੇ ਅਦਾਲਤ ਵਿਚ ਸ਼੍ਰੋਮਣੀ ਕਮੇਟੀ ਦੇ ਖਿਲਾਫ ਸਟੈਂਡ ਲਿਆ।

Vidhan Sabha ਦੇ ਬਾਹਰ ਹੰਗਾਮਾ, ਲੀਡਰਾਂ ਦਾ ‘AAP’ ਨਾਲ ਪਿਆ ਪੇਚਾ, ਮਾਹੌਲ ਹੋ ਗਿਆ ਤੱਤਾ | D5 Channel Punjabi

ਸਰਦਾਰ ਮਜੀਠੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਨੁੰ ਤੋੜਨ ਦੀ ਸਾਜ਼ਿਸ਼ ਨੁੰ ਸਮਝਣ ਤੇ ਕਿਹਾ ਕਿ ਸਿੱਖਾਂ ਤੇ ਉਹਨਾਂ ਦੀਆਂ ਸੰਸਥਾਵਾਂ ਨੁੰ ਕਮਜ਼ੋਰ ਕਰਨ ਲਈ ਯਤਨ ਸਿਖ਼ਰਾਂ ’ਤੇ ਹਨ। ਉਹਨਾਂ ਕਿਹਾ ਕਿ ਜੇਕਰ ਪੰਜਾਬੀ ਇਹਨਾਂ ਸਾਜ਼ਿਸ਼ਾਂ ਦਾ ਵਿਰੋਧ ਨਹੀਂ ਕਰਨਗੇ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਤੋਂ ਇਸਦੇ ਪਾਣੀ ਵੀ ਖੋਹ ਲਏ ਜਾਣਗੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਹਿਲਾਂ ਹੀ ਇਸ ਵਾਸਤੇ ਜ਼ਮੀਨ ਤਿਆਰ ਕਰ ਦਿੱਤੀ ਹੈ ਤੇ ਉਹ ਇਸ ਮਾਮਲੇ ਵਿਚ ਹਰਿਆਣਾ ਸਰਕਾਰ ਦੇ ਨਾਲ ਹੈ।

Punjab Vidhan Sabha ਦੇ ਇਜਲਾਸ ’ਚ ਵਿਰੋਧੀ ਲੀਡਰਾਂ ਦਾ ਚੱਲਿਆ ਯੱਕਾ? AAP ਨੂੰ ਮੰਨਣੀ ਪਈ ਗੱਲ

ਉਹਨਾਂ ਕਿਹਾ ਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਮਨੋਹਰ ਲਾਲ ਖੱਟਰ ਸਰਕਾਰ ਦਾ ਸਟੈਂਡ ਦੁਹਰਾਇਆ ਹੈ ਤੇ ਕਿਹਾ ਹੈ ਕਿ ਉਹ ਆਪਣੀ ਪੰਜਾਬ ਇਕਾਈ ਨੁੰ ਇਸ ਤਜਵੀਜ਼ ਦਾ ਵਿਰੋਧ ਨਾ ਕਰਨ ਵਾਸਤੇ ਰਾਜ਼ੀ ਕਰ ਰਹੇ ਹਨ। ਇਸ ਦੌਰਾਨ ਉਹਨਾਂ ਵੱਲੋਂ ਅਦਾਲਤ ਵਿਚ ਦਾਇਰ ਮਾਣਹਾਨੀ ਕੇਸ ਦੀ ਗੱਲ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਕੇਸ ਵਿਚ ਸ੍ਰੀ ਅਰਵਿੰਦ ਕੇਜਰੀਵਾਲ ਨੇ ਉਹਨਾਂ ਤੋਂ ਬਿਨਾਂ ਸ਼ਰਤ ਮੁਆਫੀ ਮੰਗ ਲਈ ਸੀ ਤੇ ਇਕ ਹੋਰ ਸੀਨੀਅਰ ਆਗੂ ਸ੍ਰੀ ਅਸ਼ੀਸ਼ ਖੇਤਾਨ ਨੇ ਵੀ ਅਦਾਲਤ ਵਿਚ ਲਿਖਤੀ ਮੁਆਫੀ ਮੰਗੀ ਸੀ। ਉਹਨਾਂ ਕਿਹਾ ਕਿ ਹੁਣ ਸਿਰਫ ਸ੍ਰੀ ਸੰਜੇ ਸਿੰਘ ਹੀ ਬਾਕੀ ਰਹਿ ਗਏ ਹਨ ਤੇ ਉਹ ਕੇਸ ਨੁੰ ਇਸਦੇ ਤਰਕਸੰਗਤ ਹੱਲ ਤੱਕ ਲੈ ਕੇ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button