Breaking NewsD5 specialNewsPress ReleasePunjabTop News

ਪੰਜਾਬ ਦੇ ਮੁੱਖ ਮੰਤਰੀ ਨੇ ਖਰੜ ਅਤੇ ਮੋਰਿੰਡਾ ਵਿੱਚ 100 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਮੋਰਿੰਡਾ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ 10 ਕਰੋੜ ਰੁਪਏ ਵਾਧੂ ਦੇਣ ਦਾ ਐਲਾਨ

ਖਰੜ/ਮੋਰਿੰਡਾ: ਪੰਜਾਬ ਦੇ ਮੁੱਖ ਮੰਤਰੀ Charanjit Singh Channi ਨੇ ਅੱਜ ਖਰੜ ਅਤੇ ਮੋਰਿੰਡਾ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ ਮੋਰਿੰਡਾ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ 10 ਕਰੋੜ ਰੁਪਏ ਵਾਧੂ ਦੇਣ ਦਾ ਐਲਾਨ ਵੀ ਕੀਤਾ। ਖਰੜ ਦੇ ਪਿੰਡ ਤ੍ਰਿਪੜੀ ਵਿਖੇ 20 ਕਰੋੜ ਰੁਪਏ ਦੀ ਸਾਂਝੀ ਲਾਗਤ ਨਾਲ ਇੱਕ ਆਈ.ਟੀ.ਆਈ., ਇੱਕ ਆਡੀਟੋਰੀਅਮ ਸਮੇਤ ਇੱਕ ਇਨਡੋਰ ਸਪੋਰਟਸ ਹਾਲ ਅਤੇ ਇੱਕ ਫੁੱਟਬਾਲ ਮੈਦਾਨ ਦਾ ਨੀਂਹ ਪੱਥਰ ਰੱਖਣ ਮੌਕੇ ਮੁੱਖ ਮੰਤਰੀ ਨੇ ਪਿੰਡ ਤ੍ਰਿਪੜੀ ਵੱਲੋਂ 8 ਏਕੜ ਜ਼ਮੀਨ ਦਾਨ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਇੱਥੇ ਸਥਾਪਤ ਕੀਤੀ ਜਾਣ ਆਈ.ਟੀ.ਆਈ. ਇਸ ਖੇਤਰ ਦੇ ਨੌਜਵਾਨਾਂ ਨੂੰ ਆਪਣੇ ਹੁਨਰ ਨੂੰ ਨਿਖਾਰਨ ਦਾ ਮੌਕਾ ਪ੍ਰਦਾਨ ਕਰਨ ਲਈ ਇੱਕ ਮੀਲ ਪੱਥਰ ਸਾਬਤ ਹੋਵੇਗੀ।

Punjab News : ਫੇਰ ਭਖਿਆ ਮਾਹੌਲ, ਰੇਲ ਦੀਆਂ ਪੱਟੜੀਆਂ ‘ਤੇ ਬੈਠ ਗਏ ਆਗੂ || D5 Channel Punjabi

ਇਸ ਦੇ ਨਾਲ ਹੀ ਇਨਡੋਰ ਸਪੋਰਟਸ ਹਾਲ ਵਿੱਚ ਜਿਮਨਾਸਟਿਕ, ਬਾਸਕਟਬਾਲ, ਵਾਲੀਬਾਲ ਅਤੇ ਹੋਰ ਖੇਡ ਸਹੂਲਤਾਂ ਸ਼ਾਮਲ ਹੋਣਗੀਆਂ ਜਿਸ ਨਾਲ ਖੇਡ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਮਿਲੇਗਾ। Channi ਨੇ ਕਿਹਾ ਕਿ ਆਈ.ਟੀ.ਆਈ. ਦੀ ਇਮਾਰਤ ਜਨਵਰੀ, 2022 ਦੇ ਅੰਤ ਤੱਕ ਮੁਕੰਮਲ ਹੋ ਜਾਵੇਗੀ, ਜਦੋਂ ਕਿ ਇਨਡੋਰ ਸਪੋਰਟਸ ਹਾਲ ਅਗਸਤ 2022 ਤੱਕ ਮੁਕੰਮਲ ਹੋ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਫੁੱਟਬਾਲ ਦਾ ਮੈਦਾਨ ਅਪ੍ਰੈਲ, 2022 ਤੱਕ ਮੁਕੰਮਲ ਹੋ ਜਾਵੇਗਾ। ਇਸੇ ਤਰ੍ਹਾਂ ਮੋਰਿੰਡਾ ਵਿਖੇ ਮੁੱਖ ਮੰਤਰੀ ਨੇ 5 ਕਰੋੜ ਦੀ ਲਾਗਤ ਵਾਲੀ 2 ਏਕੜ ਰਕਬੇ ਵਿੱਚ ਫੈਲੀ ਐਸ.ਡੀ.ਐਮ ਦਫ਼ਤਰ ਦੀ ਨਵੀਂ ਇਮਾਰਤ ਤੋਂ ਇਲਾਵਾ 74.32 ਕਰੋੜ ਰੁਪਏ ਦੀ ਲਾਗਤ ਵਾਲੇ 100 ਫੀਸਦੀ ਵਾਟਰ ਸਪਲਾਈ, ਸੀਵਰੇਜ, ਨਹਿਰੀ ਪਾਣੀ ਦੀ ਸਪਲਾਈ ਅਤੇ ਹੋਰ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਜਲ ਸਪਲਾਈ ਪ੍ਰੋਜੈਕਟ ਕਜੌਲੀ ਵਾਟਰ ਵਰਕਸ ਤੋਂ ਮੋਰਿੰਡਾ ਅਤੇ ਖਰੜ ਕਸਬਿਆਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਏਗਾ।

Farmers Won : ਲਓ ਜਥੇਬੰਦੀਆਂ ਨੇ ਫੇਰ ਸੱਦੀ ਮੀਟਿੰਗ! ਕਰਤਾ ਨਵਾਂ ਐਲਾਨ || D5 Channel Punjabi

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ Channi ਨੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਰਾਘਵ ਚੱਢਾ ਵੱਲੋਂ ਉਨ੍ਹਾਂ ਦੇ ਚਾਰ ਕੈਬਨਿਟ ਮੰਤਰੀਆਂ ਦੇ `ਆਪ` ਵਿੱਚ ਸ਼ਾਮਲ ਹੋਣ ਦੀਆਂ ਝੂਠੀਆਂ ਅਫਵਾਹਾਂ ਫੈਲਾਉਣ `ਤੇ ਵਰ੍ਹਦਿਆਂ ਪਾਰਟੀ ਨੂੰ ਬੇਲੋੜਾ ਪ੍ਰਚਾਰ ਕਰਨ ਲਈ ਝੂਠ ਬੋਲਣ ਤੋਂ ਗੁਰੇਜ਼ ਕਰਨ ਦੀ ਚੇਤਾਵਨੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਆਪ ਸਿਰਫ ਗੁੰਮਰਾਹਕੁੰਨ ਅਤੇ ਝੂਠੀਆਂ ਗੱਲਾਂ ਨਾਲ ਲੋਕਾਂ ਨੂੰ ਭਟਕਾਉਣਾ ਚਾਹੁੰਦੀ ਹੈ ਪਰ ਇਹ ਚਾਲਾਂ ਉਹਨਾਂ `ਤੇ ਹੀ ਉਲਟੀਆਂ ਪੈਣਗੀਆਂ”। ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਸ੍ਰੀ ਚਮਕੌਰ ਸਾਹਿਬ, ਰੂਪਨਗਰ ਅਤੇ ਮੋਰਿੰਡਾ ਬਲਾਕਾਂ ਦੇ 140 ਯੂਥ ਕਲੱਬਾਂ/ਵੈਲਫੇਅਰ ਸੁਸਾਇਟੀਆਂ ਨੂੰ 6.85 ਕਰੋੜ ਰੁਪਏ ਦੇ ਚੈੱਕ ਵੀ ਸੌਂਪੇ। ਇਨ੍ਹਾਂ ਵਿੱਚੋਂ 68 ਪੇਂਡੂ ਖੇਤਰਾਂ ਵਿੱਚ ਕੰਮ ਕਰ ਰਹੇ ਹਨ ਜਦਕਿ 72 ਸ਼ਹਿਰੀ ਖੇਤਰਾਂ ਵਿੱਚ ਕੰਮ ਕਰ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ Isha Kalia, ਐਸਐਸਪੀ Navjot Singh Mahal, ਡਿਪਟੀ ਕਮਿਸ਼ਨਰ ਰੂਪਨਗਰ Sonali Giri ਅਤੇ ਐਸਐਸਪੀ Vivek Sheel Soni ਸ਼ਾਮਲ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button