PunjabTop News

ਪੰਜਾਬ ਦੇ ਮੁੱਖ ਮੰਤਰੀ ਨੇ ਵਿਰੋਧੀ ਧਿਰ ‘ਤੇ ਸਾਧਿਆ ਨਿਸ਼ਾਨਾ , ਸ਼ਰਮ ਕਰੋ,

ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਕੱਲ੍ਹ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਉਨ੍ਹਾਂ ਦੇ ਘਰ ਦੇ ਬਾਹਰ ਕੁਰਸੀ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਦੋਸ਼ ਲਾਇਆ ਕਿ ਉਹ ਡਰ ਕੇ ਮੱਧ ਪ੍ਰਦੇਸ਼ ਭੱਜ ਗਏ ਹਨ। ਪਰ ਬੁੱਧਵਾਰ ਸਵੇਰੇ ਮੁੱਖ ਮੰਤਰੀ ਨੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ।391611241 24064225086525492 8627025777874170985 n

 ਸੀਐਮ ਮਾਨ ਨੇ ਸੋਸ਼ਲ ਮੀਡੀਆ ਤੇ ਲਿਖਿਆ ਕਿ, ਮਾਣਯੋਗ ਸੁਨੀਲ ਜਾਖੜ ਜੀ , ਸੁਖਬੀਰ ਬਾਦਲ ਜੀ , ਬਾਜਵਾ ਜੀ ,ਰਾਜਾ ਵੜਿੰਗ ਜੀ..ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ ??.. ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੀ ਫ਼ੋਟੋ ਚ ਕੈਪਟਨ ਨਾਲ ਬਲਰਾਮ ਜਾਖੜ ਜੀ ਵੀ ਖੜ੍ਹੇ ਨੇ.,ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ਚ ਪ੍ਰਕਾਸ਼ ਸਿੰਘ ਬਾਦਲ ਦੀ SYL ਦੇ ਸਰਵੇ ਕਰਾਉਣ ਦੀ ਇਜ਼ਾਜ਼ਤ ਦੇਣ ਦੀ ਤਾਰੀਫ਼ ਕੀਤੀ..ਸੁਖਬੀਰ ਸਿੰਹਾਂ ਗੁੜਗਾਓਂ ਵਾਲੇ Oberoi ਹੋਟਲ ਦੀ ਫਰਦ ਲੈ ਕੇ ਆਈਂ..ਬਾਕੀ ਰਹੀ ਪਾਣੀ ਦੀ ਗੱਲ ਓਹ ਤੁਸੀਂ ਫ਼ਿਕਰ ਨਾ ਕਰੋ ,,ਛੋਟੇ ਹੁੰਦੇ ਖੇਤ ਮੇਰੀ ਡਿਊਟੀ ਖਾਲ ਤੇ ਗੇੜਾ ਮਾਰਨ ਦੀ ਲੱਗਦੀ ਸੀ ਕਿ ਖਾਲ ਚੋਂ ਕੋਈ ਖੱਡ ਨਾ ਪੈਜੇ..ਡਿਊਟੀ ਹੁਣ ਵੀ ਪ੍ਰਮਾਤਮਾ ਨੇ ਮੇਰੀ ਖਾਲ ਤੇ ਈ ਲਾਈ ਐ ਪਰ ਇਸ ਵਾਰ ਖ਼ਾਲ ਦਾ ਨਾਮ ‘ਸਤਲੁਜ’ ਐ ..1 ਨਵੰਬਰ ਨੂੰ ਆਪਣੇ ਪੁਰਖਿਆਂ ਦੇ ਕੁਰਸੀ ਵਾਸਤੇ ਕੀਤੇ ਹੋਏ ਕੁਰਸੀਨਾਮੇ ਜਰੂਰ ਨਾਲ ਲੈ ਕੇ ਆਇਓ.. ਤਾਂ ਕਿ ਮੇਰੇ ਵਤਨ ਪੰਜਾਬ ਦੇ ਲੋਕ ਵੀ ਜਾਣ ਲੈਣ ਕਿ ਕੁਰਬਾਨੀ ਦੇਣ ਦੀ ਗੱਲ ਕਹਿ ਕੇ ਉਹਨਾਂ ਦੀ ਕਿੰਨੀ ਵਾਰ ਕੁਰਬਾਨੀ ਲਈ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button