PunjabTop News

ਪੰਜਾਬ ਦੇ ਮੁੱਖ ਮੰਤਰੀ ਪਿੰਡ ਖਟਕੜ ਕਲਾਂ ਪਹੁੰਚੇ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ; ਭਗਤ ਸਿੰਘ ਦੇ ਘਰ ਤੱਕ ਵਿਰਾਸਤੀ ਗਲੀ ਬਣਾਉਣ ਦਾ ਐਲਾਨ

ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਪੁੱਜੇ। ਇੱਥੇ ਉਨ੍ਹਾਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਸੀ.ਐਮ ਮਾਨ ਦੀ ਆਮਦ ਤੋਂ ਪਹਿਲਾਂ ਪਿੰਡ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ। ਇਸ ਤੋਂ ਪਹਿਲਾਂ 22 ਮਾਰਚ ਨੂੰ ਸੀਐਮ ਮਾਨ ਨੇ ਅਜਾਇਬ ਘਰ ਤੋਂ ਸ਼ਹੀਦ ਭਗਤ ਸਿੰਘ ਦੇ ਘਰ ਤੱਕ 850 ਮੀਟਰ ਲੰਬੀ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਵੀ ਕੀਤਾ ਸੀ।ਸੀਐਮ ਮਾਨ ਦੇ ਅੱਜ ਤਿੰਨ ਪ੍ਰੋਗਰਾਮ ਹਨ। ਇਨ੍ਹਾਂ ਵਿੱਚੋਂ ਸਭ ਤੋਂ ਪਹਿਲਾਂ ਪਿੰਡ ਖਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਬਾਅਦ ਉਹ ਫਿਰੋਜ਼ਪੁਰ ਵਿੱਚ ਵੀ ਸ਼ਹੀਦਾਂ ਨੂੰ ਯਾਦ ਕਰਨਗੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ।ਇਸ ਤੋਂ ਬਾਅਦ ਮਾਨ ਸਿੱਧੇ ਦਿੱਲੀ ਜੰਤਰ-ਮੰਤਰ ਲਈ ਰਵਾਨਾ ਹੋਣਗੇ। ਇੱਥੇ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਜਨ ਸਭਾ ਨੂੰ ਸੰਬੋਧਿਤ ਕਰਦੇ ਹੋਏ ਕੇਂਦਰ ਸਰਕਾਰ ਦੇ ਖਿਲਾਫ ਸ਼ੁਰੂ ਕੀਤੀ ਮੁਹਿੰਮ ਵਿੱਚ ਸ਼ਾਮਿਲ ਹੋਣਗੇ।ਦੱਸਣਯੋਗ ਹੈ ਕਿ ਲਗਭਗ ਇੱਕ ਸਾਲ ਪਹਿਲਾਂ ਪੰਜਾਬ ਵਿੱਚ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ। ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਸੀ। ਮਾਨ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ ਅਤੇ ਪੈੜਾਂ ‘ਤੇ ਚੱਲਦਿਆਂ ਦੇਸ਼ ਹਿੱਤ ਵਿੱਚ ਕੰਮ ਕਰਨ ਦੀ ਅਪੀਲ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button