NationalTop News

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਤੇਲੰਗਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇਲੰਗਾਨਾ ਵਿਖੇ ਪਹੁੰਚ ਚੁੱਕੇ ਹਨ। ਸੀਐਮ ਮਾਨ ਕਈ ਡੈਮਾਂ ਦਾ ਮੁਆਇਨਾ ਕਰ ਰਹੇ ਹਨ। ਇਸ ਤੋਂ ਇਲਾਵਾ ਪਾਣੀ ਬਚਾਉਣ ਦੀਆਂ ਤਕਨੀਕਾਂ ਬਾਰੇ ਜਾਣਕਾਰੀ ਲਈ ਜਾਵੇਗੀ। ਮੁੱਖ ਮੰਤਰੀ ਦੇ ਨਾਲ ਸਿੰਚਾਈ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਰਹਿਣਗੇ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਨੇ ਕਿਸਾਨਾਂ ਨਾਲ ਮੁਲਾਕਾਤ ਕਰਦਿਆਂ ਤੇਲੰਗਾਨਾ ਮਾਡਲ ਬਾਰੇ ਜਾਣਕਾਰੀ ਦਿੱਤੀ ਸੀ।ਅੱਜ ਮੈਂ ਪੰਜਾਬ ਦੇ ਸਿੰਚਾਈ ਵਿਭਾਗ ਦੇ ਅਫਸਰਾਂ ਨਾਲ ਹੈਦਰਾਬਾਦ ਪਹੁੰਚਿਆ ਹਾਂ…ਜਿੱਥੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਤਕਨੀਕ ਦੀ ਜਾਣਕਾਰੀ ਲਵਾਂਗੇ..ਤੇਲੰਗਾਨਾ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪਿੰਡਾਂ ‘ਚ ਛੋਟੇ-ਛੋਟੇ ਡੈਮ ਬਣਾਏ ਗਏ ਨੇ…ਜਿਸ ਨਾਲ ਇੱਥੇ ਧਰਤੀ ਹੇਠਲੇ ਪਾਣੀ ਦਾ ਪੱਧਰ 2 ਮੀਟਰ ਤੱਕ ਉੱਤੇ ਆ ਗਿਆ ਹੈ ਇਸ ਸਬੰਧਿਤ ਸੀਐੱਮ ਭਗੰਵਤ ਮਾਨ ਨੇ ਟਵੀਟ ਕਰਕੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਮੈਂ ਪੰਜਾਬ ਦੇ ਸਿੰਚਾਈ ਵਿਭਾਗ ਦੇ ਅਫਸਰਾਂ ਨਾਲ ਹੈਦਰਾਬਾਦ ਪਹੁੰਚਿਆ ਹਾਂ। ਜਿੱਥੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਤਕਨੀਕ ਦੀ ਜਾਣਕਾਰੀ ਲਵਾਂਗੇ। ਤੇਲੰਗਾਨਾ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪਿੰਡਾਂ ‘ਚ ਛੋਟੇ-ਛੋਟੇ ਡੈਮ ਬਣਾਏ ਗਏ ਹਨ। ਜਿਸ ਨਾਲ ਇੱਥੇ ਧਰਤੀ ਹੇਠਲੇ ਪਾਣੀ ਦਾ ਪੱਧਰ 2 ਮੀਟਰ ਤੱਕ ਉੱਤੇ ਆ ਗਿਆ ਹੈ। ਚੰਡੀਗੜ੍ਹ-ਮੁਹਾਲੀ ਬਾਰਡਰ ‘ਤੇ ਕੌਮੀ ਇਨਸਾਫ ਮੋਰਚੇ ਦੇ ਧਰਨੇ ਵਾਲੀ ਥਾਂ ਹਾਈ ਸੈਂਸੀਟਿਵ ਜੋਨ ਐਲਾਨੀ

    Post Disclaimer

    Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

    Related Articles

    Back to top button