Breaking NewsD5 specialNewsPoliticsPunjab

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ਦੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਦੇ ਰੱਖ ਰਖਾਅ ਲਈ 50 ਲੱਖ ਰੁਪਏ ਦਾ ਐਲਾਨ

ਮਹਾਨ ਸ਼ਹੀਦ ਦੇ 113ਵੇਂ ਜਨਮ ਦਿਨ ਉਤੇ ਸ਼ਹੀਦੇ ਆਜ਼ਮ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ

ਖਟਕੜ ਕਲਾਂ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਖਟਕੜ ਕਲਾਂ ਸਥਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਮੈਮੋਰੀਅਲ ਦੇ ਰੱਖ ਰਖਾਅ ਲਈ 50 ਲੱਖ ਰੁਪਏ ਦਾ ਐਲਾਨ ਕੀਤਾ ਜਿੱਥੇ ਉਹ ਅੱਜ ਮਹਾਨ ਸ਼ਹੀਦ ਦੇ 113ਵੇਂ ਜਨਮ ਦਿਨ ਮੌਕੇ ਸ਼ਹੀਦ ਦੇ ਜੱਦੀ ਪਿੰਡ ਵਿਖੇ ਸ਼ਰਧਾ ਦੇ ਫੁੱਲ ਭੇਂਟ ਕਰਨ ਆਏ ਸਨ। ਭਾਰਤੀ ਆਜ਼ਾਦੀ ਦੇ ਸੰਘਰਸ਼ ਵਿੱਚ ਭਗਤ ਸਿੰਘ ਅਤੇ ਹੋਰਨਾਂ ਸ਼ਹੀਦਾਂ ਦੇ ਵਡਮੁੱਲੇ ਯੋਗਦਾਨ ਅਤੇ ਜੁਝਾਰੂ ਜਜ਼ਬੇ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਇਨ੍ਹਾਂ ਮਹਾਨ ਕ੍ਰਾਂਤੀਕਾਰੀਆਂ ਦੇ ਉਚ ਵਿਚਾਰਾਂ ਉਤੇ ਚੱਲਣਾ ਚਾਹੀਦਾ ਹੈ।

🔴 LIVE 🔴ਨਵਜੋਤ ਸਿੱਧੂ ਨੇ ਘੇਰ ਲਿਆ ਕੈਪਟਨ, ਕਹਿੰਦਾ ਦਿਓ ਮੇਰੇ ਸਵਾਲ ਦਾ ਜਵਾਬ ,ਆਹ ਅਦਾਕਾਰ ਨੇ ਕਰਾਤੇ ਸਾਰੇ ਚੁੱਪ !

ਕੈਪਟਨ ਅਮਰਿੰਦਰ ਸਿੰਘ ਨੇ ਅੰਡੇਮਾਨ ਤੇ ਨਿਕੋਬਾਰ ਟਾਪੂ ਦੀ ਸੈਲੂਲਰ ਜੇਲ੍ਹ ਦੀ ਆਪਣੀ ਫੇਰੀ ਯਾਦ ਕਰਦਿਆਂ ਕਿਹਾ ਕਿ ਉਸ ਜੇਲ੍ਹ ਵਿੱਚ ਭਾਰਤ ਨੂੰ ਆਜ਼ਾਦ ਕਰਵਾਉਣ ਵਾਲੇ ਅਨੇਕਾਂ ਕ੍ਰਾਂਤੀਕਾਰੀਆਂ ਨੂੰ ਬਰਤਾਨਵੀ ਸਾਮਰਾਜਵਾਦ ਵੱਲੋਂ ਦਿੱਤੀ ਕਾਲੇ ਪਾਣੀ ਦੀ ਸਜ਼ਾ ਦੌਰਾਨ ਬਹੁਤ ਤਸੀਹੇ ਝੱਲਣੇ ਪਏ। ਸ਼ਹੀਦ ਭਗਤ ਸਿੰਘ ਦੇ ਸਮਾਧੀ ਸਥਲ ਉਤੇ ਸ਼ਰਧਾਂਜਲੀ ਭੇਂਟ ਕਰਨ ਸਮੇਂ ਮੁੱਖ ਮੰਤਰੀ ਦੇ ਨਾਲ ਕੁੱਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੀ ਸਨ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਲੋਕ ਸਭਾ ਮੈਂਬਰ ਪਰਨੀਤ ਕੌਰ ਵੀ ਹਾਜ਼ਰ ਸਨ।

ਸਵੇਰੇ ਸਵੇਰੇ ਕਿਸਾਨਾਂ ਨੇ ਕਰਤਾ ਵੱਡਾ ਐਲਾਨ,ਹੁਣ ਕਰਨਗੇ ਵੱਡਾ ਧਮਾਕਾ,ਮੋਦੀ ਨੂੰ ਵੀ ਲੈਣਾ ਪਵੇਗਾ ਆਹ ਫੈਸਲਾ!

ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸ਼ਹੀਦੇ ਆਜ਼ਮ ਨੂੰ ਅਕੀਦਤ ਭੇਂਟ ਕਰਦਿਆਂ ਲੋਕਾਂ ਨੂੰ ਇਸ ਧਰਤੀ ਦੇ ਜਾਏ ਮਹਾਨ ਸ਼ਹੀਦ ਦੇ ਨਕਸ਼ੇ ਕਦਮਾਂ ਉਤੇ ਚੱਲਦੇ ਹੋਏ ਸੇਧ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਚਰਨਜੀਤ ਸਿੰਘ ਚੰਨੀ, ਓ.ਪੀ. ਸੋਨੀ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸਾਧੂ ਸਿੰਘ ਧਰਮਸੋਤ, ਅਰੁਣਾ ਚੌਧਰੀ, ਬਲਬੀਰ ਸਿੰਘ ਸਿੱਧੂ, ਭਾਰਤ ਭੂਸ਼ਣ ਆਸ਼ੂ ਅਤੇ ਸੁੰਦਰ ਸ਼ਾਮ ਅਰੋੜਾ ਹਾਜ਼ਰ ਸਨ।

ਚੰਦੂਮਾਜਰਾ ਨੇ ਪਹਿਲਾਂ ਹੀ ਦੱਸਤਾ ਸੀ ਤੋੜ ਵਿਛੋੜੇ ਦਾ ਰਾਜ ! ਕਰਤਾ ਸੀ ਵੱਡਾ ਖੁਲਾਸਾ !

ਸੰਸਦ ਮੈਂਬਰ ਪਰਨੀਤ ਕੌਰ, ਜਸਬੀਰ ਸਿੰਘ ਡਿੰਪਾ, ਚੌਧਰੀ ਸੰਤੋਖ ਸਿੰਘ, ਗੁਰਜੀਤ ਸਿੰਘ ਔਜਲਾ, ਡਾ ਅਮਰ ਸਿੰਘ ਅਤੇ ਮੁਹੰਮਦ ਸਦੀਕ ਤੋਂ ਇਲਾਵਾ ਵਿਧਾਇਕ ਰਾਣਾ ਗੁਰਜੀਤ ਸਿੰਘ, ਕੁਲਜੀਤ ਸਿੰਘ ਨਾਗਰਾ, ਦਰਸ਼ਨ ਸਿੰਘ ਬਰਾੜ, ਸੁਰਿੰਦਰ ਡਾਵਰ, ਸੰਗਤ ਸਿੰਘ ਗਿਲਜੀਆਂ, ਡਾ. ਰਾਜ ਕੁਮਾਰ ਵੇਰਕਾ, ਡਾ. ਰਾਜ ਕੁਮਾਰ ਚੱਬੇਵਾਲ, ਸੁਰਜੀਤ ਸਿੰਘ ਧੀਮਾਨ, ਨੱਥੂ ਰਾਮ, ਦਲਵੀਰ ਸਿੰਘ ਗੋਲਡੀ, ਅਮਰੀਕ ਸਿੰਘ ਢਿੱਲੋਂ, ਡਾ ਹਰਜੋਤ ਕਮਲ, ਗੁਰਕੀਰਤ ਸਿੰਘ ਕੋਟਲੀ, ਗੁਰਪ੍ਰੀਤ ਸਿੰਘ ਜੀ.ਪੀ., ਹਰਪ੍ਰਤਾਪ ਸਿੰਘ ਅਜਨਾਲਾ, ਹਰਮਿੰਦਰ ਸਿੰਘ ਗਿੱਲ, ਪ੍ਰਗਟ ਸਿੰਘ, ਪਰਮਿੰਦਰ ਸਿੰਘ ਪਿੰਕੀ, ਕੁਲਬੀਰ ਸਿੰਘ ਜ਼ੀਰਾ, ਅੰਗਦ ਸਿੰਘ ਸੈਣੀ, ਬਲਵਿੰਦਰ ਸਿੰਘ ਲਾਡੀ, ਸੰਤੋਖ ਸਿੰਘ ਭਲਾਈਪੁਰ, ਇੰਦੂ ਬਾਲਾ, ਸੁਨੀਲ ਦੱਤੀ, ਰਾਜਿੰਦਰ ਬੇਰੀ, ਸੁਖਵਿੰਦਰ ਸਿੰਘ ਡੈਨੀ, ਫਤਿਹਜੰਗ ਸਿੰਘ ਬਾਜਵਾ, ਸਤਕਾਰ ਕੌਰ, ਚੌਧਰੀ ਸੁਰਿੰਦਰ ਸਿੰਘ, ਦਰਸ਼ਨ ਲਾਲ ਮੰਗੂਪੁਰ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਬਰਿੰਦਰਮੀਤ ਸਿੰਘ ਪਾਹੜਾ, ਲਖਵੀਰ ਸਿੰਘ ਲੱਖਾ, ਅਵਤਾਰ ਸਿੰਘ ਹੈਨਰੀ, ਸੁਸ਼ੀਲ ਕੁਮਾਰ ਰਿੰਕੂ, ਸੁਖਪਾਲ ਸਿੰਘ ਭੁੱਲਰ, ਕੁਲਦੀਪ ਸਿੰਘ ਵੈਦ, ਸੰਜੀਵ ਤਲਵਾੜ, ਡਾ. ਧਰਮਵੀਰ ਅਗਨੀਹੋਤਰੀ, ਜੋਗਿੰਦਰ ਲਾਲ, ਸੁਖਜੀਤ ਸਿੰਘ ਲੋਹਗੜ, ਦਵਿੰਦਰ ਸਿੰਘ ਘੁਬਾਇਆ ਅਤੇ ਬਲਵਿੰਦਰ ਸਿੰਘ ਧਾਲੀਵਾਲ ਹਾਜ਼ਰ ਸਨ।ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਅਤੇ ਪ੍ਰਦੇਸ਼ ਕਾਂਗਰਸ ਦੇ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਵੀ ਮੌਜੂਦ ਸਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button