Breaking NewsD5 specialNewsPunjabPunjab OfficialsTop News

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਰਾਸ਼ਟਰੀ ਲੋਕ ਦਲ ਦੇ ਮੁਖੀ ਚੌਧਰੀ ਅਜੀਤ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਅਤੇ ਰਾਸ਼ਟਰੀ ਲੋਕ ਦਲ ਦੇ ਮੁਖੀ ਚੌਧਰੀ ਅਜੀਤ ਸਿੰਘ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਜੀਤ ਸਿੰਘ ਜੋ 82 ਵਰ੍ਹਿਆਂ ਦੇ ਸਨ, ਦਾ ਅੱਜ ਸਵੇਰੇ ਗੁਰੂਗ੍ਰਾਮ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਕੋਵਿਡ-19 ਕਾਰਨ ਦੇਹਾਂਤ ਹੋ ਗਿਆ।

BREAKING_ਹੁਣੇ-ਹੁਣੇ ਮੁੱਖ ਮੰਤਰੀ ਨੇ ਕੀਤਾ ਅਜਿਹਾ ਐਲਾਨ !ਸੁਣਕੇ ਬਾਗੋ-ਬਾਗ ਹੋਏ ਲੋਕ !ਕੇਂਦਰ ਵੀ ਹੋਈ ਹੈਰਾਨ !

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਚੌਧਰੀ ਅਜੀਤ ਸਿੰਘ ਨੂੰ ਕਿਸਾਨਾਂ ਦੇ ਮਸੀਹਾ ਦੱਸਿਆ ਜਿਨ੍ਹਾਂ ਆਪਣੀ ਸਾਰੀ ਉਮਰ ਕਿਸਾਨੀ ਲਈ ਵਧ-ਚੜ੍ਹ ਕੇ ਕੰਮ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਕਿਸਾਨੀ ਦੀ ਭਲਾਈ ਲਈ ਉਨ੍ਹਾਂ ਵੱਲੋਂ ਪਾਏ ਅਥਾਹ ਯੋਗਦਾਨ ਸਦਕਾ ਉਨ੍ਹਾਂ ਨੂੰ ਸਦਾ ਯਾਦ ਕੀਤਾ ਜਾਂਦਾ ਰਹੇਗਾ।”

ਲਓ ਕਿਸਾਨਾਂ ਨੇ ਤੋੜਤਾ ਮੋਦੀ ਦਾ ਹੰਕਾਰ,ਲੌਕਡਾਊਨ ਨੂੰ ਲੈ ਕਰਤਾ ਵੱਡਾ ਐਲਾਨ..ਪਾਤੀ ਪੁਲਿਸ ਨੂੰ ਬਿਪਤਾ!

ਮੁੱਖ ਮੰਤਰੀ ਨੇ ਕਿਹਾ ਕਿ ਅਜੀਤ ਸਿੰਘ ਦੇ ਅਕਾਲ ਚਲਾਣੇ ਨਾਲ ਕੌਮੀ ਰਾਜਨੀਤੀ ਵਿੱਚ ਇਕ ਖਲਾਅ ਪੈਦਾ ਹੋ ਗਿਆ ਅਤੇ ਇਸ ਦੀ ਭਰਪਾਈ ਕਰਨੀ ਮੁਸ਼ਕਲ ਹੈ। ਅਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰ, ਸਨੇਹੀਆਂ ਤੇ ਦੋਸਤਾਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਸਾਰਿਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button