ਚੰਡੀਗੜ੍ਹ: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਡੂੰਘਾ ਸਦਮਾ ਲੱਗਿਆ ਹੈ। ਦਰਅਸਲ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਪਿਤਾ ਪਿਛਲੇ ਕਾਫ਼ੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਨੇ ਆਪਣੀ ਆਖਰੀ ਸਾਹ ਚੰਡੀਗੜ੍ਹ ਦੇ PGI ਵਿਚ ਲਏ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 2 ਵਜੇ ਸੈਕਟਰ-25 ਚੰਡੀਗੜ੍ਹ ਦੇ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ। ਦੱਸ ਦੇਈਏ ਕਿ ਅਨੁਰਾਗ ਵਰਮਾ ਪੰਜਾਬ ਦੇ 42ਵੇਂ ਮੁੱਖ ਸਕੱਤਰ ਉਹ ਵੀ ਕੇ ਜੰਜੂਆ ਦੇ ਰਿਟਾਇਰ ਹੋਣ ਦੇ ਬਾਅਦ ਮੁੱਖ ਸਕੱਤਰ ਬਣੇ ਸਨ।
BJP ਦੀ List ਨੇ ਪਾਇਆ ਖਿਲਾਰਾ, Sunil Jakhar ਦਾ ਵਿਰੋਧ! BJP ਦੋਫਾੜ! D5 Channel Punjabi
ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ-ਪੰਜਾਬ ਸਰਕਾਰ ‘ਚ ਮੇਰੇ ਮੁੱਖ ਸਕੱਤਰ ਵਜੋਂ ਸੇਵਾ ਨਿਭਾ ਰਹੇ ਅਨੁਰਾਗ ਵਰਮਾ ਜੀ ਦੇ ਸਤਿਕਰੋਯਗ ਪਿਤਾ ਜੀ ਪ੍ਰੋਫੈਸਰ ਬੀ. ਸੀ. ਵਰਮਾ ਜੀ ਦੇ ਅਕਾਲ ਚਲਾਣੇ ਬਾਰੇ ਸੁਣਕੇ ਬੇਹੱਦ ਦੁੱਖ ਹੋਇਆ… ਦੁਖਦ ਘੜੀ ਵਿਚ ਪਰਿਵਾਰ ਦੇ ਨਾਲ ਹਾਂ…. ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿਛੜੀ ਰੂਹ ਨੂੰ ਚਰਨਾਂ ਵਿਚ ਥਾਂ ਦੇਣ ਤੇ ਪਰਿਵਾਰ ਸਣੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਹੌਸਲਾ ਹਿੰਮਤ ਬਖਸ਼ਣ… ਪੂਰੇ ਵਰਮਾ ਪਰਿਵਾਰ ਨਾਲ ਦਿਲੋਂ ਹਮਦਰਦੀ…. ਵਾਹਿਗੁਰੂ ਵਾਹਿਗੁਰੂ
ਪੰਜਾਬ ਸਰਕਾਰ ‘ਚ ਮੇਰੇ ਮੁੱਖ ਸਕੱਤਰ ਵਜੋਂ ਸੇਵਾ ਨਿਭਾ ਰਹੇ ਅਨੁਰਾਗ ਵਰਮਾ ਜੀ ਦੇ ਸਤਿਕਾਰਯੋਗ ਪਿਤਾ ਜੀ ਪ੍ਰੋਫੈਸਰ ਬੀ.ਸੀ ਵਰਮਾ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬੇਹੱਦ ਦੁੱਖ ਹੋਇਆ..ਦੁਖਦ ਘੜੀ ‘ਚ ਪਰਿਵਾਰ ਦੇ ਨਾਲ ਹਾਂ…ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ… pic.twitter.com/YFBfbR1okU
— Bhagwant Mann (@BhagwantMann) September 19, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.