PunjabTop News

ਪੰਜਾਬ ਦੇ ਮੌਜੂਦਾ ਹਲਾਤਾਂ ‘ਤੇ ਜਥੇਦਾਰ ਅਕਾਲ ਤਖਤ ਸਾਹਿਬ ਨੇ ਮੰਗੇ ਸੰਗਤਾਂ ਤੋਂ ਸੁਝਾਅ!

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਸੰਗਤ ਨੂੰ ਪੰਜਾਬ ਦੇ ਮੌਜੂਦਾ ਹਲਾਤਾਂ ‘ਤੇ  ਈਮੇਲ ਰਾਹੀਂ ਵਿਚਾਰ ਭੇਜਣ ਦੀ ਅਪੀਲ 

ਅੰਮ੍ਰਿਤਸਰ, 25 ਮਾਰਚ 2023 ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਤਰ ਜਾਰੀ ਕਰਦਿਆਂ ਕਿਹਾ ਹੈ ਕਿ ਮਿਤੀ 27 ਮਾਰਚ 2023 ਨੂੰ ਸ੍ਰੀਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਦੇ ਮੌਜੂਦਾ ਹਲਾਤਾਂ ‘ਤੇ ਜ਼ਰੂਰੀ ਵਿਚਾਰਾਂ ਕਰਨ ਲਈ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ।

ਜਿਸ ਵਿਚ ਤਕਰੀਬਨ 60 ਤੋਂ 70 ਦੇ ਕਰੀਬ ਚੋਣਵੀਆਂ ਸਿੱਖ ਜਥੇਬੰਦੀਆਂ ਸੰਪ੍ਰਦਾਵਾਂ ਨਿਹੰਗ ਸਿੰਘ ਦਲ ਪੰਥਾਂ ਦੇ ਮੁਖੀ ਸਾਹਿਬਾਨਾਂ ਨੂੰ ਇਕੱਤਰਤਾ ਵਿਚ ਸ਼ਾਮਲ ਹੋਣ ਲਈ ਸੁਨੇਹੇ ਭੇਜੇ ਗਏ ਹਨ।ਸਿੰਘ ਸਾਹਿਬ  ਨੇ ਇਹ ਵੀ ਕਿਹਾ ਕਿ ਇਸ ਇਕੱਤਰਤਾ ਵਿਚ ਕਿਸੇ ਵੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਨਹੀਂ ਹੋਣਗੇ।ਇਸ ਤੋਂ ਇਲਾਵਾ ਸਿੱਖ ਸੰਗਤਾਂ ਪੰਜਾਬ ਦੇ ਮੌਜੂਦਾ ਹਲਾਤਾਂ ‘ਤੇ ਆਪਣੇ ਲਿਖਤੀ ਸੁਝਾਅ ਸ੍ਰੀ ਅਕਾਲ ਤਖ਼ਤ ਸਾਹਿਬ ਈ-ਮੇਲਆਈਡੀ (akaltakhsahib84@gmail.com) ‘ਤੇ ਭੇਜ ਸਕਦੀਆਂ ਹਨ। ਜਾਰੀ ਪੱਤਰ ਵਿੱਚ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਇਸ ਇਕੱਤਰਤਾ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੇ  ਸੰਪਰਦਾਵਾਂ ਦੇ ਉਹੀ ਮੁਖੀ  ਸ਼ਾਮਲ ਹੋਣਗੇ ਜਿਨ੍ਹਾਂ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button