ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੋਮਵਾਰ ਦੁਪਹਿਰ ਨੂੰ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਵਿੱਚ 60 ਤੋਂ 70 ਸਿੱਖ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਗਈ ਇਸ ਮੀਟਿੰਗ ਵਿੱਚ ਇਸ ਵਾਰ ਕਿਸੇ ਵੀ ਸਿਆਸੀ ਪਾਰਟੀ ਨੂੰ ਸੱਦਾ ਨਹੀਂ ਦਿੱਤਾ ਗਿਆ ਹੈ।ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਪੰਜਾਬ ਵਿੱਚ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਗਈ ਅਤੇ ਸਿੱਖਾਂ ਨੂੰ ਫੜਿਆ ਗਿਆ, ਉਹ ਚਿੰਤਾ ਦਾ ਵਿਸ਼ਾ ਹੈ। ਬੁੱਧੀਜੀਵੀਆਂ, ਸਿੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਬੁਲਾਇਆ ਗਿਆ ਹੈ।
ਮੀਟਿੰਗ ਵਿੱਚ ਪੰਜਾਬ ਦੀ ਹਾਲਤ ਅਤੇ ਇਸ ਨੂੰ ਸੁਧਾਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਸੁਝਾਅ ਲਏ ਜਾਣਗੇ ਅਤੇ ਫਿਰ ਇੱਕ ਢਾਂਚਾ ਤਿਆਰ ਕੀਤਾ ਜਾਵੇਗਾ।ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਇਸ ਮੀਟਿੰਗ ਵਿੱਚ ਖਾਸ ਕਰਕੇ ਸਿਆਸੀ ਪਾਰਟੀਆਂ ਨੂੰ ਸੱਦਾ ਨਹੀਂ ਦਿੱਤਾ ਗਿਆ। ਸਿਆਸੀ ਪਾਰਟੀਆਂ ਨੂੰ ਸੱਦਾ ਦੇਣ ਨਾਲ ਮੀਟਿੰਗ ਦਾ ਸਿਆਸੀਕਰਨ ਹੋ ਜਾਂਦਾ ਹੈ, ਜੋ ਕਿ ਹਾਲਾਤਾਂ ਨੂੰ ਦੇਖਦੇ ਹੋਏ ਠੀਕ ਨਹੀਂ ਹੈ। ਇਸ ਵਿੱਚ ਸਿਰਫ਼ ਧਾਰਮਿਕ ਤੇ ਬੁੱਧੀਜੀਵੀ ਹੀ ਆਪਣੇ ਵਿਚਾਰ ਰੱਖਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.