Breaking NewsD5 specialNewsPress ReleasePunjab

ਪੰਜਾਬ ਦੇ ਮੱਛੀ ਪਾਲਣ ਮੰਤਰੀ ਤ੍ਰਿਪਤ ਬਾਜਵਾ ਨੇ ਕੌਮੀ ਮੱਛੀ ਪਾਲਕ ਦਿਵਸ ਮੌਕੇ ਮੱਛੀ ਪਾਲਕਾਂ ਨੂੰ ਦਿੱਤੀ ਵਧਾਈ

ਤ੍ਰਿਪਤ ਬਾਜਵਾ ਨੇ ਮੱਛੀ ਉਤਪਾਦਨ ਵਿੱਚ ਵਾਧਾ ਕਰਨ ਲਈ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ
ਚੰਡੀਗੜ੍ਹ:ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੌਮੀ ਮੱਛੀ ਪਾਲਕ ਦਿਵਸ ਮੌਕੇ ਮੱਛੀ ਪਾਲਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਮੱਛੀ ਪਾਲਣ ਦੇ ਖੇਤਰ ਵਿੱਚ ਪੰਜਾਬ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ।ਅੱਜ ਇਥੇ ਜਾਰੀ ਇੱਕ ਬਿਆਨ ਵਿੱਚ ਸ੍ਰੀ ਬਾਜਵਾ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਸਾਲ 2020-21 ਦੌਰਾਨ 1246 ਹੈਕਟੇਅਰ ਰਕਬਾ ਮੱਛੀ ਪਾਲਣ ਅਧੀਨ ਲਿਆਂਦਾ ਗਿਆ ਅਤੇ ਕਿਸਾਨਾਂ ਵੱਲੋਂ 787 ਟਨ ਝੀਂਗਾ ਮੱਛੀ ਦਾ ਉਤਪਾਦਨ ਕੀਤਾ ਗਿਆ।  ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ 16440 ਹੈਕਟੇਅਰ ਰਕਬੇ ਵਿਚੋਂ 132171 ਟਨ ਮੱਛੀ ਦਾ ਉਤਪਾਦਨ ਕੀਤਾ ਜਾ ਰਿਹਾ ਹੈ।
ਮੰਤਰੀ ਨੇ ਇਹ ਵੀ ਕਿਹਾ ਕਿ ਕੋਵਿਡ-19 ਦੇ ਬਾਵਜੂਦ ਮੱਛੀ ਪੂੰਗ ਦੀ ਸਪਲਾਈ ਨਿਰਵਿਘਨ ਜਾਰੀ ਰੱਖੀ ਗਈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਮੱਛੀ ਪੂੰਗ ਵੀ ਸਪਲਾਈ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਮੱਛੀ ਫਾਰਮਾਂ ਤੋਂ 1,387 ਲੱਖ ਝੀਂਗਾ ਮੱਛੀ ਦਾ ਉਤਪਾਦਨ ਕੀਤਾ ਗਿਆ।ਸ੍ਰੀ ਬਾਜਵਾ ਨੇ ਕਿਹਾ ਕਿ ਕੋਵਿਡ-19 ਦੌਰਾਨ ਸੂਬੇ ਵਿੱਚ ਮੱਛੀ ਪਾਲਕਾਂ ਦੀ ਸਹਾਇਤਾ ਅਤੇ ਉਤਸ਼ਾਹਤ ਕਰਨ ਲਈ ਮੱਛੀ ਪਾਲਣ ਵਿਭਾਗ ਦੀ ਸਹਾਇਤਾ ਨਾਲ ਝੀਂਗਾ ਮੱਛੀ ਦੀ ਖੇਤੀ ਕਰਵਾਈ ਗਈ। ਇਸ ਸਮੇਂ ਦੌਰਾਨ ਕਿਸਾਨਾਂ ਨੂੰ ਉਨ੍ਹਾਂ ਦੇ ਉਤਪਾਦਨ ਲਈ 450 ਰੁਪਏ ਪ੍ਰਤੀ ਕਿਲੋ ਦੀ ਕੀਮਤ ਮਿਲੀ ਜੋ ਕਿ ਆਪਣੇ ਆਪ ਵਿਚ ਇਕ ਰਿਕਾਰਡ ਹੈ।
ਸ੍ਰੀ ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਮੱਛੀ ਦੇ ਮੰਡੀਕਰਨ ਵਿੱਚ ਸੁਧਾਰ ਲਿਆਉਣ ‘ਤੇ ਧਿਆਨ ਕੇਂਦਰਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੱਛੀ ਦੇ ਉਤਪਾਦਨ ਨੂੰ ਵਧਾਉਣ ਲਈ ਨਵੀਂ ਤਕਨਾਲੋਜੀ ਜਿਵੇਂ ਸਰਕੁਲੇਟਰੀ ਐਕੁਆਕਲਚਰ ਸਿਸਟਮ, ਬਾਇਓਟੈਕਨਾਲੌਜੀ ਨੂੰ ਅਪਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਮੱਛੀ ਵਿਕਰੇਤਾਵਾਂ ਨੂੰ ਆਟੋ ਰਿਕਸ਼ਾ ਅਤੇ ਰੈਫਰੀਜ਼ੇਟਰ ਗੱਡੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਖਾਰੇ ਪਾਣੀ ਨਾਲ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਮੱਛੀ ਦੀਆਂ ਢੁੱਕਵੀਆਂ ਕਿਸਮਾਂ ਦੀ ਪੈਦਾਵਾਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਮੰਤਰੀ ਨੇ ਇੱਕ ਵਾਰ ਫਿਰ ਮੱਛੀ ਪਾਲਕਾਂ ਨੂੰ ਕੌਮੀ ਮੱਛੀ ਪਾਲਕ ਦਿਵਸ ਦੀ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ ਮੱਛੀ ਪਾਲਣ ਨਾਲ ਸਬੰਧਤ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਆਮਦਨ ਵਿੱਚ ਵਾਧਾ ਕਰਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button