Breaking NewsD5 specialNewsPress ReleasePunjabTop News

ਪੰਜਾਬ ਦੇ ਰਾਜਪਾਲ ਦੇ ਪ੍ਰੈਸ ਸਕੱਤਰ ਵਜੋਂ ਰੁਚੀ ਕਾਲੜਾ ਨਿਯੁਕਤ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਨੇ ਲੋਕ ਸੰਪਰਕ ਅਧਿਕਾਰੀ ਨੂੰ ਮੀਡੀਆ ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਹੈ।ਲੋਕ ਸੰਪਰਕ ਅਧਿਕਾਰੀ ਰੁਚੀ ਕਾਲੜਾ ਨੂੰ ਪ੍ਰੈੱਸ ਸਕੱਤਰ ਵਜੋਂ ਨਿਯੁਕਤ ਕਰ ਦਿੱਤਾ ਗਿਆ ਹੈ।ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਰੁਚੀ ਕਾਲੜਾ ਦੀ ਨਿਯੁਕਤੀ ਕੀਤੀ, 2 ਦਹਾਕਿਆਂ ਤੋਂ ਵੱਧ ਸਮੇਂ ਦੀਆਂ ਸੇਵਾਵਾਂ ਦੇ ਨਾਲ ਸ੍ਰੀਮਤੀ ਕਾਲੜਾ ਕੋਲ ਫ਼ੀਲਡ ਸਣੇ ਹੈੱਡਕੁਆਰਟਰ ਵਿੱਚ ਕੰਮ ਕਰਨ ਦਾ ਤਜਰਬਾ ਹੈ।ਰੁਚੀ ਕਾਲੜਾ ਨੇ ਸੂਬਾ ਪੱਧਰੀ ਸਮਾਗਮਾਂ ਵਿੱਚ ਸਰਗਰਮੀ ਅਤੇ ਤਨਦੇਹੀ ਨਾਲ ਡਿਊਟੀ ਨਿਭਾਈ ਹੈ ਅਤੇ ਇਸ ਅਧਿਕਾਰੀ ਨੂੰ ਇੱਕ ਵਧੀਆ ਬੁਲਾਰੇ ਵਜੋਂ ਵੀ ਜਾਣਿਆ ਜਾਂਦਾ ਹੈ।

ਰਾਜੇਵਾਲ ਨੇ ਸੁਣਾਈ ਵੱਡੀ ਖੁਸ਼ਖਬਰੀ, ਪਾਰਲੀਮੈਂਟ ‘ਚ ਹੋਣਗੇ ਕਾਨੂੰਨ ਰੱਦ? D5 Channel Punjabi

ਅੰਗਰੇਜ਼ੀ ਵਿੱਚ ਮਾਸਟਰ ਡਿਗਰੀ ਅਤੇ ਮਾਰਕੀਟਿੰਗ ਮੈਨੇਜਮੈਂਟ ਵਿੱਚ ਪੋਸਟ ਗ੍ਰੈਜੂਏਟ ਡਿਪਲੋਮੇ ਦੇ ਨਾਲ, ਮਹਿਲਾ ਅਧਿਕਾਰੀ ਅੰਗਰੇਜੀ, ਹਿੰਦੀ ਅਤੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਨਿਪੁੰਨ ਹੈ। ਵੱਡੇ ਪੱਧਰ ਦੇ ਸਮਾਗਮਾਂ ਨੂੰ ਸ਼ਾਨਦਾਰ ਢੰਗ ਨਾਲ ਸੰਚਾਲਿਤ ਕਰਨ ਲਈ ਸਰੋਤਿਆਂ ਵੱਲੋਂ ਹਮੇਸਾ ਉਹਨਾਂ ਦੀ ਸ਼ਲਾਘਾ ਕੀਤੀ ਜਾਂਦੀ ਹੈ।ਆਪਣੇ ਜਨਮ ਸਥਾਨ ਗੁਰੂ ਕੀ ਨਗਰੀ ਅੰਮ੍ਰਿਤਸਰ ਤੋਂ ਸਿਟੀ ਬਿਊਟੀਫੁੱਲ ਚੰਡੀਗੜ੍ਹ ਤੱਕ ਦਾ ਲੰਬਾ, ਚੁਣੌਤੀਆਂ ਭਰਪੂਰ ਸਫਰ ਤੈਅ ਕਰਨ ਤੋਂ ਬਾਅਦ, ਮਿੱਠਬੋਲੜੇ ਸੁਭਾਅ ਵਾਲੀ ਜ਼ਮੀਨ ਨਾਲ ਜੁੜੀ ਇਸ ਅਧਿਕਾਰੀ ਪਾਸੋਂ ਪੰਜਾਬ ਰਾਜ ਭਵਨ ਵਿੱਚ ਤਨਦੇਹੀ ਅਤੇ ਦ੍ਰਿੜਤਾ ਨਾਲ ਆਪਣੀਆਂ ਸੇਵਾਵਾਂ ਨਿਭਾ ਕੇ ਆਪਣੀ ਇੱਕ ਵਿਲੱਖਣ ਪਹਿਚਾਣ ਬਨਾਉਣ ਦੀ ਆਸ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button