Breaking NewsD5 specialNewsPunjab

ਪੰਜਾਬ ਦੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਮਿਲੇਗੀ ਨਿਜ਼ਾਤ

ਲੁਧਿਆਣਾ : ਉੱਤਰ ਭਾਰਤ ‘ਚ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ ਪਰ ਪੰਜਾਬ ਦੇ ‘ਚ ਮੌਨਸੂਨ ਦੀ ਦਸਤਕ ਦੇ ਬਾਵਜੂਦ ਕੁਝ ਹੀ ਇਲਾਕਿਆਂ ‘ਚ ਬਾਰਿਸ਼ ਹੋ ਰਹੀ ਹੈ। ਹੁਣ ਆਉਂਦੇ ਦਿਨਾਂ ‘ਚ ਮੌਨਸੂਨ ਪੰਜਾਬ ਦੇ ਵਿੱਚ ਖੁੱਲ੍ਹ ਕੇ ਵਰਤੇਗਾ ਕਿਉਂਕਿ ਮੌਨਸੂਨ ਹੁਣ ਪੂਰੀ ਤਰ੍ਹਾਂ ਪੰਜਾਬ ਦੇ ਵਿੱਚ ਛਾ ਗਿਆ ਹੈ। ਮੌਸਮ ਵਿਭਾਗ ਨੇ ਇਹ ਭਵਿੱਖਬਾਣੀ ਕੀਤੀ ਹੈ ਕਿ ਚਾਰ ਜੁਲਾਈ ਤੋਂ ਪੰਜਾਬ ਭਰ ਵਿੱਚ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ ਅਤੇ ਇਹ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹੋਵੇਗੀ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਨੂੰ ਲੈ ਕੇ ਵੀ ਇਹ ਬਾਰਿਸ਼ ਕਾਫ਼ੀ ਲਾਭਦਾਇਕ ਹੈ।

ਬਾਦਲਾਂ ‘ਤੇ ਮਿਹਰਬਾਨ ਕੈਪਟਨ ਸਰਕਾਰ, ਸਰਕਾਰੀ ਖ਼ਜ਼ਾਨੇ ‘ਤੇ ਕਰੋੜਾਂ ਦਾ ਬੋਝ | Badal | Captain Amarinder Singh

ਮੌਸਮ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਮੌਸਮ ਵਿਭਾਗ ਦੀ ਮੁੱਖੀ ਡਾ.ਪ੍ਰਭਜੋਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਵਿੱਚ 4 ਜੁਲਾਈ ਤੋਂ ਮਾਨਸੂਨ ਪੂਰੀ ਤਰ੍ਹਾਂ ਐਕਟਿਵ ਹੋ ਜਾਵੇਗਾ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਲਗਭਗ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹੋਵੇਗੀ। ਉਨ੍ਹਾਂ ਕਿਹਾ ਕਿ ਜਿੱਥੇ ਕਿਸਾਨਾਂ ਨੂੰ ਇਸ ਬਾਰਿਸ਼ ਨਾਲ ਭਰਪੂਰ ਪਾਣੀ ਝੋਨੇ ਦੀ ਫ਼ਸਲ ਲਈ ਮਿਲੇਗਾ। ਉੱਥੇ ਹੀ ਆਮ ਆਦਮੀ ਜੋ ਬੀਤੇ ਕਈ ਦਿਨਾਂ ਤੋਂ ਹੁੰਮਸ ਭਰੀ ਗਰਮੀ ਤੋਂ ਪ੍ਰੇਸ਼ਾਨ ਸੀ। ਉਸ ਨੂੰ ਵੀ ਕੁਝ ਰਾਹਤ ਮਿਲੇਗੀ ਅਤੇ ਪਾਰੇ ‘ਚ ਵੀ ਗਿਰਾਵਟ ਦਰਜ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button