Press ReleasePunjabTop News

ਪੰਜਾਬ ਦੇ ਲੋਕਾਂ ਨੂੰ ਭਾਜਪਾ ਅਤੇ ‘ਆਪ’ ਦੇ ਇਰਾਦਿਆਂ ਨੂੰ ਸਮਝਣ ਦੀ ਲੋੜ: ਸੁਖਜਿੰਦਰ ਰੰਧਾਵਾ

ਰੰਧਾਵਾ ਨੇ ਕਿਹਾ- ਭਾਜਪਾ ਕਰ ਰਹੀ ਲੋਕਤੰਤਰ ਦਾ ਕਤਲ, ਸਿਰਫ ਕਾਂਗਰਸ ਹੀ ਕਰ ਸਕਦੀ ਸੰਵਿਧਾਨ ਦੀ ਰਾਖੀ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ‘ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਹੈ ਕਿ ਦੋਵੇਂ ਪਾਰਟੀਆਂ ਇੱਕੋ ਸਿੱਕੇ ਦੇ ਦੋ ਪਹਿਲੂ ਹਨ ਅਤੇ ਦੇਸ਼ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਕਮਜ਼ੋਰ ਕਰਨ ਦਾ ਕੰਮ ਕਰ ਰਹੀਆਂ ਹਨ। ਦੋਵੇਂ ਪਾਰਟੀਆਂ ਸੱਤਾ ਦੀ ਖ਼ਾਤਰ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਨਜ਼ਰਅੰਦਾਜ਼ ਕਰ ਰਹੀਆਂ ਹਨ। ਪੰਜਾਬ ਦੇ ਲੋਕਾਂ ਨੂੰ ਅੱਜ ਭਾਜਪਾ ਅਤੇ ‘ਆਪ’ ਦੇ ਇਸ ਇਰਾਦਿਆਂ ਨੂੰ ਸਮਝਣ ਦੀ ਲੋੜ ਹੈ।

ਰੰਧਾਵਾ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ ਕਾਂਗਰਸ ਹੀ ਇੱਕ ਅਜਿਹੀ ਪਾਰਟੀ ਹੈ ਜੋ ਸੰਵਿਧਾਨ ਦੀ ਰਾਖੀ ਕਰ ਸਕਦੀ ਹੈ। ਜਮਹੂਰੀ ਢਾਂਚੇ ਨੂੰ ਮਜ਼ਬੂਤ ਰੱਖਣ ਲਈ ਵਚਨਬੱਧ ਹੈ। ਰੰਧਾਵਾ ਨੇ ਨ…
[1:36 am, 25/04/2026] +91 99154 01307: ➖ ‘ਮਹਿਲਾ ਵਿਰੋਧੀ’ ਰੁਖ ਦੇ ਖਿਲਾਫ ਭਾਜਪਾ ਮਹਿਲਾਵਾਂ ਦਾ ਪ੍ਰਦਰਸ਼ਨ, ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਵੱਲ ਮਾਰਚ ਦੌਰਾਨ ਗਿਰਫ਼ਤਾਰ

➖ ਪੰਜਾਬ ਭਾਜਪਾ ਮਹਿਲਾ ਮੋਰਚਾ ਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਵੱਲ ਮਾਰਚ, ‘ਮਹਿਲਾ ਵਿਰੋਧੀ’ ਰੁਖ ਦੇ ਖਿਲਾਫ ਪ੍ਰਦਰਸ਼ਨ ਦੌਰਾਨ ਗਿਰਫ਼ਤਾਰ

➖ ਮਹਿਲਾ ਰਿਜ਼ਰਵੇਸ਼ਨ ਬਿੱਲ ਦਾ ਵਿਰੋਧ ਕਰਨ ‘ਤੇ ਪੰਜਾਬ ਦੀਆਂ ਮਹਿਲਾਵਾਂ ਨੇ ਆਪ ਤੋਂ ਮੰਗਿਆ ਜਵਾਬ

ਚੰਡੀਗੜ੍ਹ, 25 ਅਪ੍ਰੈਲ:
ਤੀਖੀ ਗਰਮੀ ਦੇ ਬਾਵਜੂਦ, ਪੰਜਾਬ ਭਰ ਤੋਂ ਸੈਂਕੜੇ ਮਹਿਲਾਵਾਂ, ਭਾਜਪਾ ਪੰਜਾਬ ਦੇ ਵਰਕਿੰਗ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ, ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਵੱਲ ਮਾਰਚ ਕਰਦੀਆਂ ਹੋਈਆਂ, ਆਮ ਆਦਮੀ ਪਾਰਟੀ ਤੋਂ ਨਾਰੀ ਸ਼ਕਤੀ ਵੰਦਨ ਅਧਿਨਿਯਮ—ਜੋ ਸੰਸਦ ਅਤੇ ਰਾਜ ਵਿਧਾਨ ਸਭਾਵਾਂ ਵਿੱਚ ਮਹਿਲਾਵਾਂ ਨੂੰ 33% ਰਿਜ਼ਰਵੇਸ਼ਨ ਪ੍ਰਦਾਨ ਕਰਦਾ ਹੈ—ਦੇ ਵਿਰੋਧ ਬਾਰੇ ਜਵਾਬ ਮੰਗ ਰਹੀਆਂ ਸਨ।

ਚੰਡੀਗੜ੍ਹ ਪੁਲਿਸ ਨੇ ਮੁੱਖ ਮੰਤਰੀ ਮਾਨ ਦੇ ਨਿਵਾਸ ਵੱਲ ਵੱਧਣ ਦੀ ਕੋਸ਼ਿਸ਼ ਦੌਰਾਨ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਹਿਰਾਸਤ ਵਿੱਚ ਲਏ ਗਏ ਆਗੂਆਂ ਵਿੱਚ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ; ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਸੂਬਾ ਪ੍ਰਧਾਨ ਜੈ ਇੰਦਰ ਕੌਰ; ਭਾਜਪਾ ਪੰਜਾਬ ਦੀ ਮੀਤ ਪ੍ਰਧਾਨ ਮੋਹਿੰਦਰ ਕੌਰ ਜੋਸ਼ ਅਤੇ ਮੋਨਾ ਜੈਸਵਾਲ; ਨਾਲ ਹੀ ਸੂਬਾ ਸਕੱਤਰ ਮੀਨੂ ਸੇਠੀ, ਵੰਦਨਾ ਸਾਂਗਵਾਨ, ਰੇਨੂ ਥੱਪਰ ਅਤੇ ਏਕਤਾ ਨਾਗਪਾਲ ਸ਼ਾਮਲ ਸਨ।

“ਨਾਰੀ ਸ਼ਕਤੀ ਜ਼ਿੰਦਾਬਾਦ” ਦੇ ਨਾਰੇ ਲਗਾਉਂਦਿਆਂ ਮਹਿਲਾਵਾਂ ਨੇ ਸਮਾਨ ਅਧਿਕਾਰਾਂ ਲਈ ਆਪਣੀ ਲੜਾਈ ਜਾਰੀ ਰੱਖਣ ਦਾ ਸੰਕਲਪ ਲਿਆ ਅਤੇ ਮਹਿਲਾ ਰਿਜ਼ਰਵੇਸ਼ਨ ਬਿੱਲ ਪਾਸ ਕਰਨ ਦੀ ਮੰਗ ਕੀਤੀ।

ਇਸ ਤੋਂ ਪਹਿਲਾਂ ਸਭਾ ਨੂੰ ਸੰਬੋਧਨ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਹਮੇਸ਼ਾ ਮਹਿਲਾ ਸਸ਼ਕਤੀਕਰਨ ਦੇ ਹੱਕ ਵਿੱਚ ਰਹੀ ਹੈ। “ਜਿੱਥੇ ਰਾਜਨੀਤਿਕ ਦਲ ਕਈ ਮਸਲਿਆਂ ‘ਤੇ ਅਸਹਿਮਤ ਹੁੰਦੇ ਹਨ, ਉੱਥੇ ਇਹ ਹੈਰਾਨੀ ਦੀ ਗੱਲ ਹੈ ਕਿ ਕਾਂਗਰਸ ਅਤੇ ਆਪ ਪਾਰਟੀ ਮਹਿਲਾ ਰਿਜ਼ਰਵੇਸ਼ਨ ਦਾ ਵਿਰੋਧ ਕਰਨ ਵਿੱਚ ਇਕੱਠੇ ਹੋ ਗਏ ਹਨ,” ਸ਼ਰਮਾ ਨੇ ਕਿਹਾ। ਉਨ੍ਹਾਂ ਇਸਨੂੰ ਰਾਜਨੀਤਿਕ ਮੌਕਾਪਰਸਤੀ ਕਰਾਰ ਦਿੰਦਿਆਂ ਕਿਹਾ ਕਿ ਦੋਵੇਂ ਦਲ ਵੋਟ-ਬੈਂਕ ਦੀ ਰਾਜਨੀਤੀ ਵਿੱਚ ਲਿਪਤ ਹਨ ਅਤੇ ਅਜੇਹੇ ਸੰਰਚਨਾਤਮਕ ਸੁਧਾਰਾਂ ਦਾ ਵਿਰੋਧ ਕਰ ਰਹੇ ਹਨ ਜੋ ਉਨ੍ਹਾਂ ਦੇ ਅੰਦਰੂਨੀ ਸੱਤਾ ਸੰਤੁਲਨ ਨੂੰ ਬਦਲ ਸਕਦੇ ਹਨ।

ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਰੋਕਣ ਨੂੰ ਲੋਕਤੰਤਰ ਲਈ “ਕਾਲਾ ਦਿਨ” ਕਰਾਰ ਦਿੱਤਾ। “ਕਾਂਗਰਸ ਅਤੇ ਆਪ ਨੇ ਹਮੇਸ਼ਾ ਮਹਿਲਾਵਾਂ ਨੂੰ ਸਿਰਫ਼ ਵੋਟ ਬੈਂਕ ਵਜੋਂ ਦੇਖਿਆ ਹੈ ਅਤੇ ਉਨ੍ਹਾਂ ਨੂੰ ਉਨ੍ਹਾਂ ਦਾ ਯੋਗ ਪ੍ਰਤੀਨਿਧਿਤਵ ਦੇਣ ਵਿੱਚ ਅਸਫਲ ਰਹੀਆਂ ਹਨ। ਕਾਂਗਰਸ ਗਠਜੋੜ ਮਹਿਲਾਵਾਂ ਦੇ ਵਧਦੇ ਰਾਜਨੀਤਿਕ ਸਸ਼ਕਤੀਕਰਨ ਤੋਂ ਡਰਦਾ ਨਜ਼ਰ ਆ ਰਿਹਾ ਹੈ। ਦੇਸ਼ ਭਰ ਦੀਆਂ ਮਹਿਲਾਵਾਂ ਇਸ ਅਪਮਾਨ ਦਾ ਕਰਾਰਾ ਜਵਾਬ ਦੇਣਗੀਆਂ,” ਉਨ੍ਹਾਂ ਕਿਹਾ।

ਪਰਨੀਤ ਕੌਰ ਨੇ ਕਿਹਾ ਕਿ ਮਹਿਲਾਵਾਂ ਦੇ ਹਿੱਤਾਂ ਨੂੰ ਅੱਗੇ ਵਧਾ ਕੇ ਸਦਭਾਵਨਾ ਹਾਸਲ ਕਰਨ ਦੀ ਬਜਾਏ ਵਿਰੋਧੀ ਪੱਖ ਨੇ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਪਾਸ ਹੋਣ ਤੋਂ ਰੋਕਣ ਵਿੱਚ ਨਕਾਰਾਤਮਕ ਭੂਮਿਕਾ ਨਿਭਾਈ ਹੈ। ਉਨ੍ਹਾਂ ਸਾਰੇ ਰਾਜਨੀਤਿਕ ਦਲਾਂ ਨੂੰ ਨਿੱਜੀ ਹਿਤਾਂ ਤੋਂ ਉੱਪਰ ਉੱਠ ਕੇ ਦੇਸ਼ ਦੀ ਅੱਧੀ ਆਬਾਦੀ ਦੇ ਉੱਥਾਨ ਲਈ ਕੰਮ ਕਰਨ ਦੀ ਅਪੀਲ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button