Press ReleasePunjabTop News

ਪੰਜਾਬ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇ ਰਹੇ ਮੁਢਲੇ ਸਿਹਤ ਕੇਂਦਰਾਂ ਨੂੰ ਹੀ ਦਿੱਤਾ ਜਾ ਰਿਹਾ ਹੈ ਆਮ ਆਦਮੀ ਕਲੀਨਿਕ ਦਾ ਨਾਮ : ਅਨਿਲ ਸਰੀਨ

ਪੰਜ ਪਿਆਰਿਆਂ ਦੇ ਨਾਮ ਤੇ ਬਣੇ ਸਿਹਤ ਕੇਂਦਰਾਂ ਦਾ ਨਾਮ ਬਦਲਣਾ ਘੋਰ ਨਿੰਦਨਯੋਗ : ਅਨਿਲ ਸਰੀਨ

ਆਮ ਆਦਮੀ ਕਲੀਨਿਕ ਦੇ ਨਾਮ ਤੇ ਕੇਂਦਰ ਸਰਕਾਰ ਦੇ ਪੈਸੇ ਨੂੰ ਕੀਤਾ ਜਾ ਰਿਹਾ ਹੈ ਖੁਰਦ ਬੁਰਦ : ਅਨਿਲ ਸਰੀਨ

ਚੰਡੀਗੜ੍ਹ (ਬਿੰਦੂ ਸਿੰਘ) : ਪੰਜਾਬ ਭਾਜਪਾ ਦੇ ਮੁੱਖ ਬੁਲਾਰੇ ਅਨਿਲ ਸਰੀਨ ਨੇ ਭਗਵੰਤ ਮਾਨ ਸਰਕਾਰ ਤੇ ਇੱਕ ਵਾਰ ਫਿਰ ਪੰਜਾਬੀਆ ਨੂੰ ਝੂਠ ਬੋਲਣ ਅਤੇ ਧੋਖਾ ਦੇਣ ਦਾ ਦੋਸ਼ ਲਾਉਂਦਿਆਂ ਕਿਹਾ ਕਿ 27 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਜਿਹੜੇ 400 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸੌਂਪਣ ਦਾ ਜੋ ਐਲਾਨ ਕੀਤਾ ਹੈ, ਅਸਲ ਵਿੱਚ ਇਹ ਸਾਰੇ ਪੁਰਾਣੀਆਂ ਡਿਸਪੈਂਸਰੀਆਂ ਮੁਢਲੇ ਸਿਹਤ ਕੇਂਦਰ ਵਗੈਰਾ ਹਨ, ਜ਼ਿਹਨਾਂ ਨੂੰ ਮੁਰੰਮਤ ਕਰਕੇ, ਥੋੜ੍ਹਾ ਮੋਟਾ ਰੈਨੋਵੇਟ ਕਰਕੇ ਨਵੇਂ ਆਮ ਆਦਮੀ ਕਲੀਨਿਕ ਦਾ ਨਾਮ ਦਿੱਤਾ ਗਿਆ ਹੈ। ਉਹਨਾ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਪੰਜ ਪਿਆਰਿਆਂ ਦੇ ਨਾਮ ਤੇ ਬਣੇ ਸਿਹਤ ਕੇਂਦਰਾਂ ਦਾ ਨਾਮ ਬਦਲਕੇ ਆਮ ਆਦਮੀ ਕਲੀਨਿਕ ਕਰਕੇ ਭਗਵੰਤ ਮਾਨ ਦੀ ਫੋਟੋ ਲਗਾਉਣਾ ਘੋਰ ਨਿੰਦਨਯੋਗ ਹੈ।

CM Mann ਦਾ ਵੱਡਾ ਐਕਸ਼ਨ, ਵੱਡੇ Congress ਲੀਡਰ Kushaldeep Dhillon ਦਾ ਲੱਗਿਆ ਨੰਬਰ! ਖੋਲ੍ਹੀਆਂ ਪੁਰਾਣੀਆਂ ਫਾਈਲਾਂ

ਅੱਜ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਪੱਤਰਕਾਰਾਂ ਨੂੰ ਸੰਬੋਧਿਤ ਕਰਦੇ ਹੋਏ ਅਨਿਲ ਸਰੀਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਆਮ ਆਦਮੀ ਕਲੀਨਿਕ ਖੋਲਣ ਦੇ ਨਾਮ ਤੇ ਕੇਂਦਰ ਸਰਕਾਰ ਵਲੋਂ ਭੇਜੇ ਗਏ ਕਰੋੜਾਂ ਰੁਪਏ ਨੂੰ ਖੁਰਦ ਬੁਰਦ ਕਰਨ ‘ਚ ਲੱਗੀ ਹੋਈ ਹੈ। ਇਸ ਮੌਕੇ ਉਹਨਾਂ ਦੇ ਨਾਲ ਐਸ. ਐਸ. ਚੰਨੀ, ਜੈਸਮੀਨ ਸੰਧੇਵਾਲਿਆ ਅਤੇ ਹਰਦੇਵ ਸਿੰਘ ਉਭਾ ਆਦਿ ਹਾਜਰ ਸਨI ਅਨਿਲ ਸਰੀਨ ਨੇ ਕਿਹਾ ਕਿ ਕੇਂਦਰ ਸਰਕਾਰ ਪ੍ਰਾਇਮਰੀ ਹੈਲਥ ਸੈਟਰਾ ਨੂੰ ਹੋਰ ਆਧੁਨਿਕ ਸਹੂਲਤਾ ਨਾਲ ਲੈਸ ਕਰਨ ਲਈ ਨੈਸਨਲ ਹੈਲਥ ਮਿਸ਼ਨ ਤਹਿਤ ਕੇਂਦਰੀ ਖਜਾਨੇ ਵਿੱਚੋਂ ਕਰੋੜਾਂ, ਅਰਬਾਂ ਦੇ ਫੰਡ ਦੇ ਰਹੀ ਹੈ। ਇਸੇ ਮਿਸ਼ਨ ਤਹਿਤ ਪੰਜਾਬ ਨੂੰ ਅਪ੍ਰੈਲ 2022 ਤੋਂ ਨਵੰਬਰ 2022 ਤੱਕ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ 342 ਕਰੋੜ ਤੋਂ ਵੱਧ ਰੁਪਏ ਦਿੱਤੇ ਜਾ ਚੁੱਕੇ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਪੈਸੇ ਨੂੰ ਪੰਜਾਬ ਸਰਕਾਰ ਆਮ ਆਦਮੀ ਕਲੀਨਿਕ ਦਾ ਨਾਮ ਤੇ ਖਰਚ ਕਰਕੇ ਪੰਜਾਬੀਆ ਨੂੰ ਮੂਰਖ ਬਣਾ ਰਹੀ ਹੈ ।

Farming With Amarjit Waraich : ਕਿਸਾਨ ਭਰਾਵੋਂ! ਆਹ ਵਿਧੀ ਅਪਣਾਓ! ਤੁਹਾਡੀ ਫ਼ਸਲ ਨੂੰ ਪੰਛੀਆਂ ਤੋਂ ਬਚਾਏਗੀ!

ਉਹਨਾਂ ਕਿਹਾ ਕਿ ਮੁੱਖ ਮੰਤਰੀ ਜੋ 400 ਨਵੇਂ ਮੁਹੱਲਾ ਕਲੀਨਿਕ ਖੋਲਣ ਦਾ ਜੋ ਦਾਅਵਾ ਕਰ ਰਹੇ ਹਨ ਕੋਈ ਇੱਕ ਵੀ ਅਜਿਹਾ ਆਮ ਆਦਮੀ ਕਲੀਨਿਕ ਦੱਸ ਦੇਣ ਜਿਸ ਤੇ ਪੰਜਾਬ ਸਰਕਾਰ ਨੇ ਆਪਣਾ ਪੈਸਾ ਖਰਚ ਕਰਕੇ ਨਵਾ ਬਣਾਇਆ ਹੋਵੇ ।ਉਹਨਾਂ ਦੱਸਿਆ ਕਿ ਮਿਤੀ 18 ਨਵੰਬਰ 2022 ਨੂੰ ਪੰਜਾਬ ਦੇ ਸਿਹਤ ਵਿਭਾਗ ਨੇ ਸਾਰੇ ਜਿਲਿਆ ਦੇ ਡਿਪਟੀ ਕਮਿਸ਼ਨਰਾਂ ਤੇ ਸਿਵਲ ਸਰਜਨਾਂ ਨੂੰ 521 ਮੁਢਲੇ ਸਿਹਤ ਕੇਂਦਰਾਂ ਨੂੰ ਅੱਪਡੇਟ ਕਰਨ ਲਈ ਪੱਤਰ ਲਿਖਿਆ ਸੀ,ਫਿਰ ਇਹ ਨਵੇਂ 400 ਆਮ ਆਦਮੀ ਕਲੀਨਿਕ ਕਿਹੜੇ ਹਨ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਪੈਸੇ ਦੀ ਦੁਰਵਰਤੋਂ ਕਰਕੇ ਆਪਣੀ ਵਾਹ ਵਾਹ ਖੱਟ ਰਹੀ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੇ ਲਈ ਨਵੇਂ ਡਾਕਟਰਾਂ ਤੇ ਸਹਾਇਕ ਸਟਾਫ਼ ਦੀ ਕੋਈ ਭਰਤੀ ਵਗੈਰਾ ਵੀ ਨਹੀਂ ਕੀਤੀ ਹੈ।

Akali Dal ਨੂੰ ਖ਼ਤਮ ਕਰਨ ਦੀ ਸਾਜ਼ਿਸ਼? General Kuldeep Brar ਦੇ ਦਾਅਵੇ ਦਾ ਸੱਚ! 1984 ਦੇ ਰੂਹ ਕੰਬਾਊ ਕਿੱਸੇ !

ਉਹਨਾਂ ਕਿਹਾ ਕਿ ਮੁਢਲੇ ਸਿਹਤ ਕੇਂਦਰ ,ਤੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਤੇ ਸਟਾਫ਼ ਨੂੰ ਹੀ ਆਮ ਆਦਮੀ ਕਲੀਨਿਕ ਦੀਆਂ ਸੇਵਾਵਾਂ ਵਿੱਚ ਲੁਗਾਇਆ ਜਾ ਰਿਹਾ ਹੈ। ਜਿਸ ਕਰਕੇ ਕਮਾਉਨਿਟੀ ਹੈਲਥ ਸੈਟਰਾਂ ਤੇ ਓ ਪੀ ਡੀ ਤੇ ਐਮਰਜੈਸੀ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਮੁਹੱਲਾ ਕਲੀਨਿਕ ਦੇ ਉਦਘਾਟਨ ਸਮਾਰੋਹਾ ਦਾ ਵੱਡੇ ਪੱਧਰ ਤੇ ਵਿਰੋਧ ਆਮ ਲੋਕਾਂ ਦੇ ਨਾਲ ਨਾਲ ਪੰਚਾਇਤਾਂ ਵੱਲੋਂ ਵੀ ਵਿਰੋਧ ਹੋ ਰਿਹਾ ਹੈ ਪਰ ਇਹ ਗੂੰਗੀ ਬਹਿਰੀ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ ਹੈ। ਅਨਿਲ ਸਰੀਨ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੀਆਂ ਲੋਕਾਂ ਲਈ ਬੇਹੱਦ ਲਾਭਕਾਰੀ ਯੋਜਨਾਵਾਂ ਨੂੰ ਪੰਜਾਬ ਵਿੱਚ ਲਾਗੂ ਨਾ ਕਰਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ ।

Aman Arora ਦੇ ਇੱਕ ਦਬਕੇ ਸੁਧਾਰੇ ਅਫ਼ਸਰ, ਵੱਡਾ ਘਪਲੇ ਦਾ ਪਰਦਾਫਾਸ਼ | D5 Channel Punjabi

ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਵਧੀਆ ਸਿਹਤ ਸਹੂਲਤਾ ਦੇਣ ਦੇ ਵਾਅਦੇ ਕਰ ਰਹੀ ਹੈ ਦੂਸਰੇ ਪਾਸੇ ਆਯੁਸ਼ਮਾਨ ਭਾਰਤ ਜੈਸੀ ਕੇਂਦਰ ਸਰਕਾਰ ਦੀ ਯੋਜਨਾ ਜਿਸ ਵਿੱਚ ਪੰਜ ਲੱਖ ਤੱਕ ਦਾ ਮੁਫ਼ਤ ਇਲਾਜ ਹੈ ,ਜਿਸ ਦਾ ਪੰਜਾਬ ਦੇ ਲੱਗਭੱਗ 4511600 ਤੋਂ ਅਧਿਕ ਪਰਿਵਾਰਾਂ ਨੂੰ ਇਸ ਦਾ ਲਾਭ ਮਿਲਦਾ ਹੈ ,ਨੂੰ ਲਾਗੂ ਕਰਨ ਦੇ ਲਈ ਕੋਈ ਉਚਿਤ ਕਦਮ ਨਹੀਂ ਉਠਾ ਰਹੀ ਹੈ ,ਨਾ ਹੀ ਕਿਸ਼ੇ ਬੀਮਾ ਕੰਪਨੀ ਨਾਲ ਕੋਈ ਐਗਰੀਮੈਟ ਕਰ ਰਹੀ ਹੈ ਬਲਕਿ ਬਹੁਤ ਸਾਰੇ ਹਸਪਤਾਲਾਂ ਦਾ ਦੇਣ ਵਾਲਾ ਕਰੋੜਾਂ ਰੁਪਏ ਦਾ ਬਕਾਇਆ ਵੀ ਪੰਜਾਬ ਸਰਕਾਰ ਨਹੀਂ ਦੇ ਰਹੀ ਹੈ ।ਉਹਨਾ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਆਪਣੀ ਵਾਹ ਵਾਹ ਖੱਟਣ ਲਈ ਕਰੋੜਾਂ ਰੁਪਏ ਦੇ ਫਾਲਤੂ ਇਸ਼ਤਿਹਾਰ ਦੇ ਕੇ ਪੰਜਾਬ ਦੇ ਖਜਾਨੇ ਨੂੰ ਲੁੱਟ ਰਹੀ ਹੈ ।

Operation Blue Star ਨਾਲ ਜੁੜੀ ਵੱਡੀ ਖ਼ਬਰ, Lieutenant General Kuldip Brar ਦੇ ਖੁਲਾਸੇ | D5 Channel Punjabi

ਉਹਨਾਂ ਕਿਹਾ ਕਿ ਆਯੁਸ਼ਮਾਨ ਯੋਜਨਾ ਤਹਿਤ ਲੱਗਭੱਗ 1300 ਬਿਮਾਰੀਆਂ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ ।ਉਹਨਾਂ ਕਿਹਾ ਕਿ ਅਗਰ ਕੇਂਦਰ ਸਰਕਾਰ ਦੀ ਇਹ ਸਕੀਮ ਸਚਾਰੂ ਢੰਗ ਨਾਲ ਪੰਜਾਬ ਵਿੱਚ ਲਾਗੂ ਹੋ ਜਾਵੇ ਤਾਂ ਪੰਜਾਬ ਦੇ ਲੋਕਾ ਨੂੰ ਬਹੁਤ ਫ਼ਾਇਦਾ ਹੋਵੇਗਾ ।ਉਹਨਾਂ ਦੋਸ਼ ਲਗਾਇਆ ਕਿ ਆਮ ਆਦਮੀ ਦੀ ਪੰਜਾਬ ਸਰਕਾਰ ਰਾਜਨੀਤੀ ਕਰਕੇ ਪੰਜਾਬੀਆਂ ਦੀ ਜਾਨ ਮਾਲ ਨਾਲ ਖਿਲਵਾੜ ਕਰ ਰਹੀ ਹੈ ।ਉਹਨਾਂ ਕਿਹਾ ਕਿ ਨਾ ਜਾਣੇ ਕਿੰਨੇ ਲੋਕਾਂ ਕੇਂਦਰ ਸਰਕਾਰ ਦੀ ਆਯੁਸਮਾਨ ਦਾ ਫ਼ਾਇਦਾ ਨਾ ਮਿਲਣ ਕਾਰਨ ਆਪਣੀ ਜਾਣ ਗਵਾ ਚੁੱਕੇ ਹੋਣਗੇ ਜਾ ਉਹਨਾਂ ਨੂੰ ਇਲਾਜ ਕਰਵਾਉਣ ਲਈ ਭਾਰੀ ਰਕਮ ਚਕਾਉਣੀ ਪਈ ਹੋਵੇਗੀ ।

ਵਿਦੇਸ਼ ਗਏ ਨੌਜਵਾਨਾਂ ਨੇ ਕਰਤਾ ਕਾਂਡ, PM Modi ਦਾ ਐਲਾਨ, ਸੱਦੀ ਮੀਟਿੰਗ, ਮੂਸੇਵਾਲਾ ਮਾਮਲੇ ‘ਚ ਨਵਾਂ ਮੋੜ !

ਉਹਨਾ ਕਿਹਾ ਕਿ ਪੰਜਾਬ ਭਾਜਪਾ ਭਗਵੰਤ ਸਿੰਘ ਮਾਨ ਸਰਕਾਰ ਦੀ ਝੂਠ ਤੇ ਧੋਖੇ ਦੀ ਰਾਜਨੀਤੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਪੰਜਾਬ ਸਰਕਾਰ ਪੰਜਾਬੀਆ ਦੀ ਜਾਨ-ਮਾਲ ਨਾਲ ਖਿਲਵਾੜ ਕਰਨਾ ਬੰਦ ਕਰੇ ।ਉਹਨਾ ਕਿਹਾ ਕਿ ਪੰਜਾਬ ਦਾ ਬੱਚਾਂ ਬੱਚਾ ਭਗਵੰਤ ਸਿੰਘ ਮਾਨ ਸਰਕਾਰ ਤੋਂ ਦੁਖੀ ਹੈ ਅਤੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਹੋਸੀ ਰਾਜਨੀਤੀ ਨੂੰ ਸਮਝ ਚੁੱਕੇ ਹਨ ਅਤੇ ਹੁਣ ਉਹਨਾਂ ਦੇ ਝਾਂਸੇ ਵਿੱਚ ਆਉਣ ਵਾਲੇ ਨਹੀਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button