”ਪੰਜਾਬ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ‘ਚ ਗਰਮੀਆਂ ਦੀਆਂ ਛੁੱਟੀਆਂ 15 ਮਈ ਤੋਂ 15 ਜੂਨ ਤੱਕ ਹੋਣਗੀਆਂ’
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ 15 ਮਈ ਤੋਂ 15 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਹੈ।ਸੂਬੇ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦਸਿਆ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚਾਲੂ ਸਮੈਸਟਰ ਕਲਾਸ ਦਾ ਤਕਰੀਬਨ 80 ਫੀਸਦੀ ਸਿਲੇਬਸ ਪੂਰਾ ਹੋ ਚੁੱਕਿਆ ਹੈ ਅਤੇ ਰਹਿੰਦਾ ਸਿਲੇਬਸ ਪੂਰਾ ਕਰਨ ਲਈ ਅਧਿਆਪਕ ਵਿਦਿਆਰਥੀਆਂ ਦੀ ਹਰ ਸੰਭਵ ਤਰੀਕੇ ਨਾਲ ਮਦਦ ਕਰ ਰਹੇ ਹਨ।
ਸ਼ਰਾਬ ਵੇਚਣ ਲਈ ਗੁਰਦੁਆਰੇ ਤੇ ਮੰਦਰਾਂ ਦੇ ਸਪੀਕਰ ‘ਚੋਂ ਅਨਾਊਸਮੈਂਟ ਕਰਨਗੇ ਗ੍ਰੰਥੀ ਤੇ ਪੁਜਾਰੀ? D5 Channel Punjabi
ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਤਾਲਾਬੰਦੀ ਤੋਂ ਬਾਹਰ ਆਉਣ ਲਈ ਬਣਾਈ ਗਈ ਲਖਨਪਾਲ ਕਮੇਟੀ ਅਤੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਨੀਵਰਸਿਟੀ ਅਤੇ ਕਾਲਜ ਵਿਦਿਆਰਥੀਆਂ ਦੇ ਇਮਤਿਹਾਨ 1 ਜੁਲਾਈ ਤੋਂ ਲਏ ਜਾ ਸਕਦੇ ਹਨ। ਇਹਨਾਂ ਦਿਸ਼ਾ ਨਿਰਦੇਸ਼ਾਂ ਉੱਤੇ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨਾਲ ਹੋਈ ਮੀਟਿੰਗ ਵਿਚ ਹਿ ਵੀ ਸਹਿਮਤੀ ਸੀ ਕਿ ਅਗਲਾ ਅਕਾਦਮਿਕ ਸੈਸ਼ਨ ਸਤੰਬਰ ਵਿਚ ਸ਼ੁਰੂ ਕੀਤਾ ਜਾਵੇਗਾ।
ਆਹ ਵੇਖੋ ਸ਼ਰਾਬ ਦੇ ਠੇਕੇ ‘ਤੇ ਥਾਣੇਦਾਰ ਦਾ ਐਕਸ਼ਨ, ਸ਼ਰਾਬੀਆਂ ਦਾ ਕੀ ਬਣੂ? Thanedar da Action
ਬਾਜਵਾ ਨੇ ਕਿਹਾ ਕਿ ਉਪਰੋਕਤ ਹਾਲਾਤ ਦੇ ਮੱਦੇਨਜ਼ਰ ਇਹ ਮਹਿਸੂਸ ਕੀਤਾ ਗਿਆ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਹੋਣ ਵਾਲੀਆਂ ਗਰਮੀਆਂ ਦੀਆਂ ਛੁੱਟੀਆਂ ਇਹਨਾਂ ਦਿਨਾਂ ਵਿਚ ਕਰ ਦਿੱਤੀਆਂ ਜਾਣ ਤਾਂ ਕਿ ਛੁੱਟੀਆਂ ਤੋਂ ਬਾਅਦ ਅਧਿਆਪਕ ਇਮਤਿਹਾਨਾਂ ਅਤੇ ਨਵੇਂ ਦਾਖ਼ਲਿਆਂ ਦਾ ਕੰਮ ਕਰਨ ਲਈ ਪੂਰੇ ਤਰੋਤਾਜ਼ਾ ਹੋ ਕੇ ਆੁੳਣ। ਉਹਨਾਂ ਕਿਹਾ ਇਹ ਛੁੱਟੀਆਂ ਕਰਨ ਸਬੰਧੀ ਵਿਭਾਗ ਵਲੋਂ ਭੇਜੀ ਗਈ ਤਜ਼ਵੀਜ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਵਾਨਗੀ ਦੇ ਦਿੱਤੀ ਹੈ।
ਉਚੇਰੀ ਸਿੱਖਿਆ ਮੰਤਰੀ ਨੇ ਦਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਕਰਨ ਸਬੰਧੀ ਸਰਕਾਰ ਦੇ ਆਦੇਸ਼ ਅੱਜ ਯੂਨੀਵਰਸਿਟੀਆਂ ਨੂੰ ਪਹੁੰਚ ਜਾਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.