
ਪੰਜਾਬ ਕੈਬਿਨਟ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ‘ਚ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਕਰਜ਼ ਮੁਆਫ਼ੀ ਦਾ ਐਲਾਨ ਕੀਤਾ ਹੈ। ਇਸ ਕਰਜ਼ ਮੁਆਫ਼ੀ ਦਾ ਲਾਭ ਪੰਜਾਬ ਦੇ ਸ਼ਡਿਊਲ ਕਾਸਟ ਵਰਗ ਨੂੰ ਮਿਲੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਿਨਟ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਦੇ ਹੋਏ ਇਹ ਐਲਾਨ ਕੀਤਾ।ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਅਸੀਂ ਪੰਜਾਬ ਦੇ ਐਸਸੀ ਭਾਈਚਾਰੇ ਦਾ 68 ਕਰੋੜ ਦਾ ਕਰਜ਼ਾ ਮੁਆਫ਼ ਕਰ ਰਹੇ ਹਾਂ। ਉਨ੍ਹਾਂ ਨੇ ਦੱਸਿਆ ਕਿ ਇਹ ਕਰਜ਼ਾ ਪੰਜਾਬ ਸ਼ਡਿਊਲ ਕਾਸਟ ਲੈਂਡ ਡਿਵਲਪਮੈਂਟ ਐਂਡ਼ ਫਾਈਨਾਂਸ ਕਾਰਪੋਰੇਸ਼ਨ ਤੋਂ ਛੋਟੇ-ਮੋਟੇ ਕਾਰੋਬਾਰ, ਜਿਵੇਂ- ਡੇਅਰੀ ਫਾਰਮ, ਟੇਲਰ ਦੀ ਦੁਕਾਨ, ਲੈਦਰ, ਕਰਿਆਣਾ ਤੇ ਹੋਰ ਕਾਰੋਬਾਰ ਵਾਸਤੇ ਲਿਆ ਗਿਆ ਸੀ, ਇਸ ਦੇ ਨਾਲ ਹੀ ਕਈ ਲੋਕਾਂ ਨੇ ਪੜ੍ਹਾਈ ਵਾਸਤੇ ਵੀ ਕਰਜ਼ਾ ਲਿਆ ਸੀ। ਹੁਣ ਪੰਜਾਬ ਸਰਕਾਰ ਇਹ ਸਾਰਾ ਕਰਜ਼ਾ ਮੁਆਫ਼ ਕਰ ਰਹੀ ਹੈ।ਇਸ ਫੈਸਲੇ ਨਾਲ ਐਸਸੀ ਭਾਈਚਾਰੇ ਦੇ 4727 ਲੋਕਾਂ ਨੂੰ ਫਾਇਦਾ ਮਿਲੇਗਾ ਤੇ ਕੁੱਲ 68 ਕਰੋੜ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ 31 ਮਾਰਚ, 2020 ਤੱਕ ਪੰਜਾਬ ਸ਼ਡਿਊਲ ਕਾਸਟ ਲੈਂਡ ਡਿਵਲਪਮੈਂਟ ਐਂਡ਼ ਫਾਈਨਾਂਸ ਕਾਰਪੋਰੇਸ਼ਨ (PSCFC) ਤੋਂ ਲਿਆ ਗਿਆ ਕਰਜ਼ਾ ਮੁਆਫ਼ ਕੀਤਾ ਜਾਵੇਗਾ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.