PunjabTop News

ਪੰਜਾਬ ਦੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਇਨਕਮ ਟੈਕਸ ਦੀ ਰੇਡ

ਫਰੀਦਕੋਟ : ਪੰਜਾਬ ਦੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਅੱਜ ਵੀਰਵਾਰ ਸਵੇਰੇ 7 ਵਜੇ ਇਨਕਮ ਟੈਕਸ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ। ਟੀਮਾਂ 4 ਗੱਡੀਆਂ ‘ਚ ਉਸ ਦੇ ਘਰ ਪਹੁੰਚੀਆਂ। ਜਿਸ ਤੋਂ ਬਾਅਦ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਘਰਾਂ ਅਤੇ ਦਫਤਰਾਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਦੇ ਪੁੱਤਰ ਦਾ ਨਾਂ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿਚ ਸਾਹਮਣੇ ਆਇਆ ਸੀ, ਜਿਸ ਕਾਰਨ ਉਸ ਨੂੰ ਜੇਲ੍ਹ ਵੀ ਜਾਣਾ ਪਿਆ ਸੀ।

BJP ਲਗਾ ਗਈ ਅਕਾਲੀਆਂ ਨੂੰ ਸੀਪ! ਬੇਚੈਨੀ ਹੋਈ Sukhbir Badal ਨੂੰ, ਆਇਆ ਵੱਡਾ ਸੰਕਟ! | D5 Channel Punjabi

ਇਸ ਦੇ ਨਾਲ ਹੀ ਕੁਝ ਦਿਨ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀ ਇੱਥੇ ਛਾਪੇਮਾਰੀ ਕੀਤੀ ਸੀ। ਦੀਪ ਮਲਹੋਤਰਾ ਦਿੱਲੀ ਅਤੇ ਪੰਜਾਬ ਦੇ ਵੱਡੇ ਸ਼ਰਾਬ ਕਾਰੋਬਾਰੀਆਂ ਵਿੱਚੋਂ ਇੱਕ ਹੈ। ਦੀਪ ਮਲਹੋਤਰਾ 2012 ਵਿੱਚ ਫਰੀਦਕੋਟ ਤੋਂ ਅਕਾਲੀ ਦਲ ਦੇ ਵਿਧਾਇਕ ਰਹਿ ਚੁੱਕੇ ਹਨ। ਹਾਲਾਂਕਿ ਇਸ ਤੋਂ ਬਾਅਦ ਉਨ੍ਹਾਂ ਨੂੰ ਟਿਕਟ ਨਹੀਂ ਮਿਲੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button