ਪਟਿਆਲਾ: ਪਟਿਆਲਾ ਸਥਿਤ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ਵਿੱਚ ਕਜ਼ਾਕਿਸਤਾਨ ਦੇ ਸਾਈਕਲਿੰਗ ਕੋਚ ਮਕਸਤ ਅਯੇਜ਼ਬਾਏਵ ਖ਼ਿਲਾਫ਼ ਨਾਬਾਲਿਗ ਖਿਡਾਰਣ ਨਾਲ ਕਥਿਤ ਜ਼ਬਰ-ਜਨਾਹ ਦੇ ਇਲਜ਼ਾਮ ਹੇਠ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 64(2), 351(3) ਅਤੇ ਪੋਸਕੋ ਐਕਟ ਤਹਿਤ ਕਾਰਵਾਈ ਕੀਤੀ ਹੈ।ਪੁਲਿਸ ਨੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕਰਕੇ ਵੱਖ-ਵੱਖ ਥਾਵਾਂ ’ਤੇ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਮੁਲਜ਼ਮ ਸਬੰਧੀ ਕੋਈ ਭਰੋਸੇਯੋਗ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪਟਿਆਲਾ ਪੁਲਿਸ ਨੂੰ ਸੂਚਿਤ ਕੀਤਾ ਜਾਵੇ।ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਮੁਲਜ਼ਮ ਨੇ ਕਮਰਾ ਕਿਸ ਮਕਸਦ ਨਾਲ ਲਿਆ ਸੀ ਅਤੇ ਉੱਥੇ ਰਹਿਣ ਦੌਰਾਨ ਕੀ ਘਟਨਾਕ੍ਰਮ ਵਾਪਰਿਆ।
“ਪੁਲਿਸ ਨੂੰ ਇਸ ਮਾਮਲੇ ਦੀ ਜਾਣਕਾਰੀ 18 ਸਤੰਬਰ ਨੂੰ ਮਿਲੀ ਸੀ। ਨਾਬਾਲਿਗ ਖਿਡਾਰਨ ਦੇ ਬਿਆਨ ਅਤੇ ਸਬੰਧਤ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਤੁਰੰਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਸ਼ਿਕਾਇਤ ਵਿੱਚ ਘਟਨਾ 13 ਸਤੰਬਰ ਦੀ ਦੱਸੀ ਗਈ ਹੈ। ਮੁਲਜ਼ਮ ਕੋਚ ਨੇ ਖੇਡ ਸੰਸਥਾਨ ਦੇ ਕੰਪਲੈਕਸ ਵਿੱਚ ਇੱਕ ਦਿਨ ਲਈ ਕਮਰਾ ਲਿਆ ਸੀ। ਇਸੇ ਕੰਪਲੈਕਸ ਵਿੱਚ ਖਿਡਾਰੀ ਵੀ ਠਹਿਰਦੇ ਹਨ।”- ਮੋਹਿਤ ਅਗਰਵਾਲ, ਐਸਪੀ, ਪਟਿਆਲਾ
ਐਸਪੀ ਸਿਟੀ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਦਿੱਲੀ ਵਿੱਚ ਲੱਗੇ ਕਿਸੇ ਟ੍ਰੇਨਿੰਗ ਕੈਂਪ ਵਿੱਚ ਮੌਜੂਦ ਹੋ ਸਕਦਾ ਹੈ। ਇਸ ਤੋਂ ਬਾਅਦ ਪਟਿਆਲਾ ਪੁਲਿਸ ਦੀਆਂ ਟੀਮਾਂ ਦਿੱਲੀ ਪਹੁੰਚੀਆਂ ਅਤੇ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਕੇ ਮੁਲਜ਼ਮ ਦੀ ਭਾਲ ਕੀਤੀ ਗਈ, ਪਰ ਉਹ ਉੱਥੇ ਨਹੀਂ ਮਿਲਿਆ। ਪੁਲਿਸ ਨੇ ਉਸ ਦਾ ਪਾਸਪੋਰਟ ਬਰਾਮਦ ਕਰਕੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।ਪੁਲਿਸ ਮੁਤਾਬਕ ਹੁਣ ਤੱਕ ਦੀ ਜਾਂਚ ਵਿੱਚ ਮੁਲਜ਼ਮ ਤੋਂ ਇਲਾਵਾ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਨਹੀਂ ਆਈ ਹੈ। ਹਾਲਾਂਕਿ ਇਸ ਪਹਿਲੂ ਸਮੇਤ ਮਾਮਲੇ ਨਾਲ ਜੁੜੇ ਸਾਰੇ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਨਾਬਾਲਿਗ ਦੀ ਮੈਡੀਕਲ ਜਾਂਚ ਕਰਵਾਈ ਗਈ ਹੈ ਅਤੇ ਰਿਪੋਰਟ ਨਾਲ ਸਬੰਧਤ ਪ੍ਰਕਿਰਿਆ ਜਾਰੀ ਹੈ।
ਐਸਪੀ ਸਿਟੀ ਨੇ ਕਿਹਾ ਕਿ ਸੰਵੇਦਨਸ਼ੀਲ ਮਾਮਲਿਆਂ ਵਿੱਚ ਕਈ ਵਾਰ ਪੀੜਤ ਘਟਨਾ ਤੋਂ ਤੁਰੰਤ ਬਾਅਦ ਸਾਹਮਣੇ ਨਹੀਂ ਆ ਸਕਦਾ। ਨਾਬਾਲਿਗ ਵੱਲੋਂ ਜਾਣਕਾਰੀ ਦਿੱਤੇ ਜਾਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸਬੰਧਤ ਸੰਸਥਾਵਾਂ ਨਾਲ ਤਾਲਮੇਲ ਕੀਤਾ।
ਉਨ੍ਹਾਂ ਮੀਡੀਆ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਾਬਾਲਿਗ ਦੀ ਪਛਾਣ ਕਿਸੇ ਵੀ ਸਥਿਤੀ ਵਿੱਚ ਜਨਤਕ ਨਾ ਕੀਤੀ ਜਾਵੇ। ਇਸ ਦੇ ਨਾਲ ਹੀ ਪੀੜਤ ਅਤੇ ਉਸ ਦੇ ਪਰਿਵਾਰ ਨੂੰ ਮਾਮਲੇ ਸਬੰਧੀ ਜਾਣਕਾਰੀ ਇਕੱਠੀ ਕਰਨ ਦੇ ਨਾਂ ’ਤੇ ਪਰੇਸ਼ਾਨ ਨਾ ਕੀਤਾ ਜਾਵੇ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.