PunjabTop News

ਪੰਜਾਬ ਦੇ ਸਾਬਕਾ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਵਿਜੀਲੈਸ ਨੇ ਕੀਤੀ 7 ਘੰਟੇ ਲੰਮੀ ਚੌੜੀ ਪੁੱਛਗਿੱਛ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੋਹਾਲੀ ਸਥਿਤ ਵਿਜੀਲੈਂਸ ਬਿਊਰੋ ਦੇ ਦਫਤਰ ‘ਚ 7 ਘੰਟੇ ਪੁੱਛਗਿੱਛ ਕੀਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਹਰ ਤਰ੍ਹਾਂ ਨਾਲ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਸ ਖ਼ਿਲਾਫ਼ ਨਾਜਾਇਜ਼ ਕੇਸ ਦਰਜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਸ ਕੋਲ ਜੋ ਵੀ ਸੀ, ਉਹ ਵਿਜੀਲੈਂਸ ਸਾਹਮਣੇ ਪੇਸ਼ ਕਰ ਚੁੱਕਾ ਹੈ।

ਅਮਦਨ ਤੋਂ ਜਿਆਦਾ ਸੰਪਤੀ ਮਾਮਲੇ ਵਿੱਚ ਵਿਜੀਲੈਂਸ ਨੇ ਚੰਨੀ ਤੋਂ 50 ਤੋਂ ਵੱਧ ਸਵਾਲ ਤਿਆਰ ਕੀਤੇ ਸਨ। ਇਹ ਵੀ ਚਰਚਾ ਸੀ ਕਿ ਚੰਨੀ ਤੋਂ ਮਾਈਨਿੰਗ ਮਾਮਲੇ ਵਿੱਚ ਉਸ ਦੇ ਭਤੀਜੇ ਭੁਪਿੰਦਰ ਹਨੀ ਤੋਂ ਬਰਾਮਦ ਹੋਏ 10 ਕਰੋੜ ਰੁਪਏ ਬਾਰੇ ਵੀ ਪੁੱਛਗਿੱਛ ਕੀਤੀ ਗਈ ਸੀ। ਉਸ ਤੋਂ ਪੁੱਛਿਆ ਗਿਆ ਕਿ ਹਨੀ ਕੋਲ 10 ਕਰੋੜ ਕਿੱਥੋਂ ਆਏ। ਇਸ ਤੋਂ ਇਲਾਵਾ ਉਨ੍ਹਾਂ ਤੋਂ ਕੌਂਸਲਰ ਤੋਂ ਲੈ ਕੇ ਵਿਧਾਇਕ, ਫਿਰ ਵਿਧਾਇਕ ਤੋਂ ਮੰਤਰੀ ਅਤੇ ਮੁੱਖ ਮੰਤਰੀ ਤੱਕ ਦੀ ਆਮਦਨ ਅਤੇ ਜਾਇਦਾਦ ਬਾਰੇ ਪੁੱਛਿਆ ਗਿਆ।ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ ਦੇ ਵਿਦੇਸ਼ ਦੌਰਿਆਂ ਬਾਰੇ ਵੀ ਸਵਾਲ ਕੀਤੇ ਗਏ। ਵਿਜੀਲੈਂਸ ਨੇ ਚੰਨੀ ਨੂੰ ਵਿਦੇਸ਼ਾਂ ਵਿੱਚ ਜਾਇਦਾਦ ਬਣਾਉਣ ਅਤੇ ਉੱਥੇ ਨਿਵੇਸ਼ ਕਰਨ ਬਾਰੇ ਕੁਝ ਸਵਾਲ ਪੁੱਛੇ। ਜਿਸ ਨੂੰ ਚੰਨੀ ਨੇ ਸਾਫ਼ ਇਨਕਾਰ ਕਰ ਦਿੱਤਾ।

ਹਨੀ ਨਾਲ ਪੈਸਿਆਂ ਦੇ ਮਾਮਲੇ ‘ਚ ਚੰਨੀ ਨੇ ਕਿਹਾ ਕਿ ਉਸ ਤੋਂ ਪੁੱਛਗਿੱਛ ਹੋਣੀ ਚਾਹੀਦੀ ਹੈ। ਉਨ੍ਹਾਂ ਦਾ ਉਸ ਦੇ ਕਾਰੋਬਾਰ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।ਪੁੱਛਗਿੱਛ ਤੋਂ ਬਾਅਦ ਬਾਹਰ ਆਏ ਚੰਨੀ ਬਹੁਤ ਗੁੱਸੇ ਵਿਚ ਸਨ। ਚੰਨੀ ਨੇ ਕਿਹਾ ਕਿ ਉਨ੍ਹਾਂ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਭ ਕੁਝ ਜਾਣਬੁੱਝ ਕੇ ਪ੍ਰੇਸ਼ਾਨ ਕਰਨ ਅਤੇ ਬਦਨਾਮ ਕਰਨ ਲਈ ਕੀਤਾ ਜਾ ਰਿਹਾ ਹੈ। ਚੰਨੀ ਦੇ ਵਕੀਲ ਵੀ ਚੰਨੀ ਦੇ ਨਾਲ ਗਏ ਸਨ ਅਤੇ ਚੰਨੀ ਨੇ ਆਪਣੀ ਜਾਇਦਾਦ ਦੇ ਸਾਰੇ ਵੇਰਵੇ ਇਕੱਠੇ ਤਿਆਰ ਕਰ ਲਏ ਸਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਹੁਣ ਉਨ੍ਹਾਂ ਨੂੰ ਮਈ ਮਹੀਨੇ ‘ਚ ਪੁੱਛਗਿੱਛ ਲਈ ਬੁਲਾਇਆ ਜਾ ਸਕਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button