PunjabTop News

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ‘ਤੇ ਕਾਰਵਾਈ: ਚਮਕੌਰ ਸਾਹਿਬ ਦੇ ਵਿਕਾਸ ਕਾਰਜਾਂ ‘ਤੇ ਹੋਏ ਖਰਚੇ ਦੀ ਜਾਂਚ ਸ਼ੁਰੂ; ਵਿਜੀਲੈਂਸ ਦੇ ਕਬਜ਼ੇ ‘ਚ ਰਿਕਾਰਡ

ਪੰਜਾਬ ਦੀ ਮਾਨ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਘੇਰਾਬੰਦੀ ਤੇਜ਼ ਕਰ ਦਿੱਤੀ ਹੈ। ਚੰਨੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਤੋਂ ਬਾਅਦ ਹੁਣ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਵਿਜੀਲੈਂਸ ਨੇ ਚਮਕੌਰ ਸਾਹਿਬ ਹਲਕੇ ਦੇ ਵਿਕਾਸ ਕਾਰਜਾਂ ‘ਤੇ ਹੋਏ ਖਰਚੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਜਾਂਚ ਟੀਮ ਨੇ ਚਮਕੌਰ ਸਾਹਿਬ ਜਾ ਕੇ ਉਥੇ ਹੋਏ ਵਿਕਾਸ ਕਾਰਜਾਂ ਦੇ ਸਰਕਾਰੀ ਦਸਤਾਵੇਜ਼ ਵੀ ਆਪਣੇ ਕਬਜ਼ੇ ‘ਚ ਲਏ ਹਨ। ਇਸ ਦੇ ਨਾਲ ਹੀ ਚੰਨੀ ਨੂੰ ਮੁੱਖ ਮੰਤਰੀ ਵਜੋਂ ਵੰਡੀ ਗਈ ਗ੍ਰਾਂਟ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਅਤੇ ਮੌਜੂਦਾ ਸੀਐਮ ਭਗਵੰਤ ਮਾਨ ਵਿਚਾਲੇ ਟਕਰਾਅ ਲਗਾਤਾਰ ਵਧਦਾ ਜਾ ਰਿਹਾ ਹੈ। ਦੋਵੇਂ ਇੱਕ ਦੂਜੇ ਨੂੰ ਚੁਣੌਤੀ ਦੇ ਰਹੇ ਹਨ।ਦੱਸਣਯੋਗ ਹੈ ਕਿ ਕਰੀਬ ਛੇ ਮਹੀਨੇ ਪਹਿਲਾਂ ਸਥਾਨਕ ਕੌਂਸਲਰਾਂ ਨੇ ਚਮਕੌਰ ਸਾਹਿਬ ਵਿੱਚ ਹੋਏ ਵਿਕਾਸ ਕਾਰਜਾਂ ਵਿੱਚ ਬੇਨਿਯਮੀਆਂ ਦੀ ਸ਼ਿਕਾਇਤ ਕੀਤੀ ਸੀ। ਪਿਛਲੇ ਦਿਨੀਂ ਵਿਕਾਸ ਅਧਿਕਾਰੀ ਚੰਦ ਕੁਮਾਰ ਸਿੰਗਲਾ ਦੀ ਅਗਵਾਈ ਹੇਠ ਟੀਮ ਨੇ ਕਰੀਬ 6 ਘੰਟੇ ਜਾਂਚ ਕੀਤੀ ਸੀ। ਪਰ ਉਨ੍ਹਾਂ ਨੇ ਜਾਂਚ ਬਾਰੇ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ।ਸੀਐਮ ਭਗਵੰਤ ਮਾਨ ਨੇ ਹਾਲ ਹੀ ਵਿੱਚ ਸਾਬਕਾ ਸੀਐਮ ਚੰਨੀ ਦੇ ਭਤੀਜੇ ‘ਤੇ ਪੰਜਾਬ ਦੇ ਇੱਕ ਖਿਡਾਰੀ ਤੋਂ ਨੌਕਰੀ ਦਿਵਾਉਣ ਲਈ 2 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਚੰਨੀ ਨੂੰ 31 ਮਈ ਨੂੰ ਦੁਪਹਿਰ 2 ਵਜੇ ਤੱਕ ਦਾ ਸਮਾਂ ਦਿੱਤਾ ਹੈ ਕਿ ਉਹ ਖੁਦ ਇਸ ਮਾਮਲੇ ਦਾ ਖੁਲਾਸਾ ਕਰਨ। ਅਜਿਹਾ ਨਾ ਕਰਨ ’ਤੇ ਸੀਐਮ ਮਾਨ ਵੱਲੋਂ ਮਾਮਲਾ ਜਨਤਕ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button