Breaking NewsD5 specialNewsPoliticsPunjab

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬਠਿੰਡਾ ਤੋਂ ਭਰਿਆ ਨਾਮਜ਼ਦਗੀ ਪੱਤਰ

ਬਠਿੰਡਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬਠਿੰਡਾ ਲੋਕ ਸਭਾ ਸੀਟ ਤੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਹਨ। ਬਾਦਲ ਨੇ ਆਪਣੀ ਨੂੰਹ, ਕੇਂਦਰੀ ਮੰਤਰੀ ਤੇ ਅਕਾਲੀ ਉਮੀਦਵਾਰ ਹਰਸਿਮਰਤ ਬਾਦਲ ਦੇ ਕਵਰਿੰਗ ਕੈਂਡੀਡੇਟ ਵਜੋਂ ਕਾਗ਼ਜ਼ ਭਰੇ ਹਨ।

Read Also ਸੁਖਬੀਰ ਬਾਦਲ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਫਿਰ ਕਿਹਾ ਪਿਤਾ ਸਮਾਨ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿੰਡਾਂ ਵਿੱਚ ਅਕਾਲੀ ਦਲ ਦੇ ਵਿਰੋਧ ਦੇ ਸਵਾਲ ‘ਤੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਰੋਧੀ ਪਾਰਟੀਆਂ ਵੱਲੋਂ ਕਰਵਾਇਆ ਦਿਖਾਵਾ ਹੈ। ਇਸ ਦੀ ਪ੍ਰਵਾਹ ਨਾ ਕਰੋ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀ ਚੋਣ ਪ੍ਰਚਾਰ ਕਰਨ ਪੰਜਾਬ ਜ਼ਰੂਰ ਆਉਣਗੇ।

ਤੁਹਾਨੂੰ ਦੱਸ ਦੇਈਏ ਪੰਜਾਬ ਵਿੱਚ ਨਾਮਜ਼ਦਗੀਆਂ ਭਰਨ ਦਾ ਅੱਜ ਆਖ਼ਰੀ ਦਿਨ ਹੈ। ਬੀਜੇਪੀ ਉਮੀਦਵਾਰ ਸਨੀ ਦਿਓਲ ਨੇ ਗੁਰਦਾਸਪੁਰ ਡੀਸੀ ਦਫ਼ਤਰ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ। ਇਸ ਮੌਕੇ ਉਨ੍ਹਾਂ ਦਾ ਭਰਾ ਬੌਬੀ ਦਿਓਲ ਵੀ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button