Breaking NewsD5 specialNewsPoliticsPunjabTop News

ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

ਚੰਡੀਗੜ੍ਹ:ਆਪ ਸਰਕਾਰ ਲਗਾਤਾਰ ਭ੍ਰਿਸ਼ਟਾਚਾਰ ਤੇ ਨਿਕੇਲ ਕਸਦੀ ਨਜ਼ਰ ਆ ਰਹੀ ਹੈ।ਬਿਤੇ ਦਿਨ ਆਪ ਦੇ ਕੈਬਿਨਟ ਮੰਤਰੀ ਵਿਜੈ ਸਿੰਗਲਾ ਤੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਭ੍ਰਿਸ਼ਚਾਚਾਰ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ।ਹੁਣ ਇਹ ਗ੍ਰਿਫਤਾਰੀ ਦੀ ਤਲਵਾਰ ਸਾਬਕਾ ਖੁਰਾਕ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਲਟਕਦੀ ਨਜ਼ਰ ਆ ਰਹੀ ਹੈ। ਆਸ਼ੂ ‘ਤੇ 2,000 ਕਰੋੜ ਰੁਪਏ ਦੇ ਟੈਂਡਰਾਂ ‘ਚ ਕਥਿਤ ਘਪਲੇ ਦਾ ਦੋਸ਼ ਹੈ।

Bandi Singh Rehai Morcha : ਨਹੀਂ ਮਿਲ ਰਿਹਾ Modi, ਕਮੇਟੀ ਮੈਂਬਰਾਂ ਨੇ ਲਾ ਦਿੱਤੀ ਵਾਹ | D5 Channel Punjabi

ਠੇਕੇਦਾਰ ਯੂਨੀਅਨ ਦੇ ਦੋਸ਼ਾਂ ਤੋਂ ਬਾਅਦ ਸੂਬਾ ਵਿਜੀਲੈਂਸ ਨੇ ਮਾਮਲੇ ਦੀ ਜਾਂਚ ਐੱਸਐੱਸਪੀ ਪੱਧਰ ਦੇ ਅਧਿਕਾਰੀ ਨੂੰ ਸੌਂਪ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜੇਕਰ ਜਾਂਚ ‘ਚ ਦੋਸ਼ ਸਹੀ ਪਾਏ ਗਏ ਤਾਂ ਵਿਜੀਲੈਂਸ ਆਸ਼ੂ ਨੂੰ ਵੀ ਗ੍ਰਿਫਤਾਰ ਕਰ ਸਕਦੀ ਹੈ। ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦਾਇਰ ਪਟੀਸ਼ਨ ‘ਚ ਆਪਣੇ ‘ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।

Vijay Singla News : Vijay Singla ਨੂੰ High Court ਦਾ ਵੱਡਾ ਝਟਕਾ, ਭੇਜਤਾ ਜੇਲ੍ਹ | D5 Channel Punjabi

ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀਆਂ ਨੂੰ ਸਾਜ਼ਿਸ਼ ਤਹਿਤ ਭ੍ਰਿਸ਼ਟਾਚਾਰ ਦੇ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ। ਭਾਰਤ ਭੂਸ਼ਣ ਆਸ਼ੂ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਪੰਜਾਬ ਫੂਡ ਗ੍ਰੇਨ ਟਰਾਂਸਪੋਰਟੇਸ਼ਨ ਨੀਤੀ 2018-2019 ਵਿੱਚ ਉਨ੍ਹਾਂ ਦੇ ਖੁਰਾਕ ਅਤੇ ਸਪਲਾਈ ਮੰਤਰੀ ਦੇ ਕਾਰਜਕਾਲ ਦੌਰਾਨ ਲਿਆਂਦੀ ਗਈ ਸੀ, ਜਿਸ ਨੂੰ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button