Breaking NewsD5 specialNewsPunjabTop News

ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਨੇ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫ਼ਤਾਰੀ ‘ਤੇ 13 ਸਤੰਬਰ ਤੱਕ ਰੋਕ ਲਾ ਦਿੱਤੀ ਹੈ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਸਰਕਾਰ ਤੋਂ ਕੇਸ ਦੀ ਸਟੇਟਸ ਰਿਪੋਰਟ ਮੰਗਦੇ ਹੋਏ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫ਼ਤਾਰੀ ‘ਤੇ 25 ਜੁਲਾਈ ਤੱਕ ਰੋਕ ਲਾਈ ਸੀ।

Moosewala ਦੇ Father ਨੇ ਗੈਂਗਸਟਰ ਦੀ ਠੋਕੀ ਮੰਜੀ! ਅੱਗੋਂ ਆ ਗਿਆ Goldy Brar ਦਾ ਬਿਆਨ | D5 Channel Punjabi

ਅੱਜ ਇਸ ਕੇਸ ਦੀ ਸੁਣਵਾਈ ਦੌਰਾਨ ਸਰਕਾਰ ਨੇ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਮੰਗਿਆ, ਜਿਸ ਤੋਂ ਬਾਅਦ ਹਾਈਕੋਰਟ ਨੇ 2 ਹਫ਼ਤਿਆਂ ਅੰਦਰ ਜਵਾਬ ਦੇਣ ਲਈ ਕਿਹਾ ਹੈ। ਦੱਸਣਯੋਗ ਹੈ ਕਿ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਮਾਮਲੇ ‘ਚ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Breaking News : ਧਮਕੀ ਦੇਣ ਵਾਲੇ Gangsters ਨੂੰ Moosewala ਦੇ ਪਿਤਾ ਦਾ ਜਵਾਬ | D5 Channel Punjabi

ਇਹ ਵੀ ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਓਰੋ ਨੇ ਜੰਗਲਾਤ ਘਪਲੇ ‘ਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਨਾਲ ਸੰਗਤ ਸਿੰਘ ਗਿਲਜੀਆਂ ਨੂੰ ਵੀ ਨਾਮਜ਼ਦ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਸੀ। ਇਸ ਮਾਮਲੇ ‘ਚ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button