ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਰਣਜੀਤ ਸਾਗਰ ਡੈਮ ਖੇਤਰ ਨੂੰ ਟੂਰਿਜ਼ਮ ਹੱਬ ਵਜੋਂ ਵਿਕਸਤ ਕਰਨ ਦੇ ਮੁੱਖ ਮੰਤਰੀ ਦੇ ਵਿਜ਼ਨ ਦੀ ਕੀਤੀ ਸ਼ਲਾਘਾ
ਚੰਡੀਗੜ੍ਹ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਣਜੀਤ ਸਾਗਰ ਡੈਮ ਦੇ ਆਲੇ-ਦੁਆਲੇ ਨੂੰ ਸੈਰ ਸਪਾਟਾ ਸਥਾਨ ਵਿੱਚ ਬਦਲਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਜਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਵੀਰਵਾਰ ਨੂੰ ਰਣਜੀਤ ਸਾਗਰ ਡੈਮ ਖੇਤਰ ਦੇ ਦੌਰੇ ਦੌਰਾਨ ਧਾਰ ਕਲਾਂ ਬਲਾਕ ਨੂੰ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦੀ ਆਪਣੀ ਸੋਚ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਇੱਕ ਵਿਆਪਕ ਖਾਕਾ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।
ਸੁਖਬੀਰ ਦੇ ਸੁੱਖ ਬਿਲਾਸ ਹੋਟਲ ‘ਤੇ ਐਕਸ਼ਨ! ਅੜ ਗਿਆ ਜਥੇਦਾਰ! ਫਸਗੀ ਗਰਾਰੀ!
ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਇਸ ਖੇਤਰ ਵਿੱਚ ਮੌਜੂਦ ਕੁਦਰਤੀ ਸਰੋਤਾਂ ਦੇ ਭੰਡਾਰ ਨੂੰ ਮਾਨਤਾ ਦਿੱਤੀ ਹੈ, ਉਨ੍ਹਾਂ ਕਿਹਾ ਕਿ ਰਣਜੀਤ ਸਾਗਰ ਡੈਮ ਖੇਤਰ ਨੂੰ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਸੂਬਾ ਸਰਕਾਰ ਦੀ ਦੂਰਅੰਦੇਸ਼ੀ ਪਹੁੰਚ ਸੈਰ-ਸਪਾਟੇ ਰਾਹੀਂ ਆਰਥਿਕ ਵਿਕਾਸ ਨੂੰ ਅੱਗੇ ਵਧਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਮੰਤਰੀ ਨੇ ਉਮੀਦ ਦਾ ਪ੍ਰਗਟਾਵਾ ਕੀਤਾ ਕਿ ਇਹ ਪ੍ਰਾਜੈਕਟ ਜਲਦੀ ਹੀ ਪੂਰਾ ਹੋ ਜਾਵੇਗਾ ਅਤੇ ਦੇਸ਼ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.