Breaking NewsD5 specialNewsPunjabTop News

ਪੰਜਾਬ ਦੇ ਸੰਘਰਸ਼ਸ਼ੀਲ ਕਿਸਾਨਾਂ ਨਾਲ ਧ੍ਰੋਹ ਕਮਾਉਣਾ ਬੰਦ ਕਰੋ, ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਨੂੰ ਚੋਣ ਵਾਅਦਾ ਕਰਨ ‘ਤੇ ਲਿਆ ਆੜੇ ਹੱਥੀ 

ਆਖਿਆ, ‘ਅਸੀਂ ਇਹ ਐਲਾਨ ਪਹਿਲਾਂ ਹੀ ਕਰ ਚੁੱਕੇ ਹਾਂ ਜਦੋਂ ਕਿ ਤੁਸੀਂ ਭਾਜਪਾ ਨਾਲ ਮਿਲ ਕੇ ਸਾਡੇ ਕਿਸਾਨਾਂ ਨੂੰ ਬਰਬਾਦ ਕਰਨ ਦੀ ਸਾਜਿਸ਼ ਰਚ ਰਹੇ ਸੀ’

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਕਿਸਾਨਾਂ ਨਾਲ ਧ੍ਰੋਹ ਕਮਾਉਂਦਿਆਂ ਕੀਤੀ ਸ਼ਰਮਨਾਕ ਕੋਸ਼ਿਸ਼ ਲਈ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਕੁੱਝ ਬੋਲਣ ਤੋਂ ਪਹਿਲਾਂ ਤੱਥ ਦੇਖ ਲਿਆ ਕਰੇ ਕਿਉਂਕਿ ਉਨ੍ਹਾਂ ਜੋ ਚੋਣ ਵਾਅਦਾ ਕੀਤਾ ਹੈ, ਉਹ ਐਲਾਨ ਤਾਂ ਮੌਜੂਦਾ ਸੂਬਾ ਸਰਕਾਰ ਪਹਿਲਾਂ ਹੀ ਕਰ ਚੁੱਕੀ ਹੈ। ਅਕਾਲੀ ਦਲ ਦੇ ਪ੍ਰਧਾਨ ਵੱਲੋਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਲਈ ਕੀਤੇ ਐਲਾਨ ਨੂੰ ਮੁੱਖ ਮੰਤਰੀ ਨੇ ਸੁਖਬੀਰ ਵੱਲੋਂ ਕਿਸਾਨਾਂ ਨੂੰ ਭਰਮਾਉਣ ਦੀ ਆਖਰੀ ਕੋਸ਼ਿਸ਼ ਕਰਾਰ ਦਿੱਤਾ ਕਿਉਂਕਿ ਖੇਤੀ ਕਾਨੂੰਨਾਂ ਕਰਕੇ ਕਿਸਾਨ ਅਕਾਲੀ ਦਲ ਤੋਂ ਪਹਿਲਾਂ ਹੀ ਦੂਰ ਹੋ ਚੁੱਕੇ ਹਨ।

🔴LIVE| ਹਰਜੀਤ ਗਰੇਵਾਲ ਨੇ ਫਿਰ ਦਿੱਤਾ ਵਿਵਾਦਤ ਬਿਆਨ,ਭੜਕੇ ਕਿਸਾਨ,ਕੀਤਾ ਵੱਡਾ ਐਲਾਨ !ਭਾਜਪਾ ਪ੍ਰਧਾਨ ਨੂੰ ਲਿਖੀ ਚਿੱਠੀ!

ਮੁੱਖ ਮੰਤਰੀ ਨੇ ਆਖਿਆ, ”ਕੀ ਤਹਾਨੂੰ ਲੱਗਦਾ ਹੈ ਕਿ ਪੰਜਾਬ ਦੇ ਕਿਸਾਨ ਇੰਨੇ ਨਾਦਾਨ ਹਨ ਜਿਹੜੇ ਤੁਹਾਡੇ ਅਜਿਹੇ ਬਿਆਨਾਂ ਨੂੰ ਮੰਨ ਲੈਣਗੇ?” ਉਨ੍ਹਾਂ ਸੁਖਬੀਰ ਬਾਦਲ ਨੂੰ ਅਜਿਹੇ ਫਰੇਬੀ ਬਿਆਨ ਦੇ ਕੇ ਸੂਬੇ ਦੇ ਲੋਕਾਂ ਨਾਲ ਧੋਖਾ ਕਰਨਾ ਬੰਦ ਕਰਨ ਲਈ ਆਖਿਆ। ਉਨ੍ਹਾਂ ਅੱਗੇ ਕਿਹਾ, ”ਤੁਸੀਂ ਉਸ ਗੱਲ ਦੀ ਕਿਵੇਂ ਤਜਵੀਜ਼ ਰੱਖ ਸਕਦੇ ਹੋ, ਜਿਹੜੀ ਪਹਿਲਾਂ ਹੀ ਲਾਗੂ ਕੀਤੀ ਹੋਈ ਹੈ।” ਉਨ੍ਹਾਂ ਕਿਹਾ, ”ਅਸੀਂ ਇਹ ਐਲਾਨ ਪਹਿਲਾਂ ਹੀ ਕਰ ਦਿੱਤੇ ਹਾਂ ਜਦੋਂ ਕਿ ਤੁਸੀਂ ਸਾਡੇ ਕਿਸਾਨਾਂ ਨੂੰ ਬਰਬਾਦ ਕਰਨ ਲਈ ਹਾਲੇ ਵੀ ਆਪਣੇ ਰਾਜਸੀ ਆਕਾਵਾਂ ਭਾਜਪਾ ਨਾਲ ਮਿਲ ਕੇ ਸਾਜਿਸ਼ਾਂ ਰਚ ਰਹੇ ਹੋ।”

ਆਹ ਸੁਣ ਲਓ ਕਿਸਾਨਾਂ ਦਾ ਫੈਸਲਾ,2022 ਦੀਆਂ ਚੋਣਾਂ ‘ਚ ਪਾਉਣਗੇ ਪਟਾਕੇ || D5 Channel Punjabi

ਮੁੱਖ ਮੰਤਰੀ ਅੱਜ ਸੁਖਬੀਰ ਵੱਲੋਂ ਦਿੱਤੇ ਉਸ ਬਿਆਨ ‘ਤੇ ਪ੍ਰਤੀਕਿਰਿਆ ਦੇ ਰਹੇ ਸਨ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਜੇ ਸ਼੍ਰੋਮਣੀ ਅਕਾਲੀ ਦਲ ਸੱਤਾ ਵਿੱਚ ਆਇਆ ਤਾਂ ਉਹ ਕੇਂਦਰੀ ਕਾਨੂੰਨਾਂ ਖਿਲਾਫ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਤੇ ਸਿਹਤ ਬੀਮਾ ਦੇਣਗੇ, ਜਦੋਂ ਕਿ ਇਹ ਕਾਲੇ ਖੇਤੀ ਕਾਨੂੰਨ ਅਕਾਲੀਆਂ ਤੇ ਬਾਦਲਾਂ ਦੀ ਸਹਿਮਤੀ ਨਾਲ ਹੀ ਹੋਂਦ ਵਿੱਚ ਆਏ ਸਨ ਕਿਉਂਕਿ ਉਹ ਉਸ ਵੇਲੇ ਕੇਂਦਰ ਸਰਕਾਰ ਦਾ ਹਿੱਸਾ ਸਨ।

Gurbani | Gurbani Kirtan | Sant Singh ji maskeen katha | Gurbani ਗਿਆਨ | D5 channel Punjabi

ਸੁਖਬੀਰ ਵੱਲੋਂ ਅਕਾਲੀ ਦਲ ਦੇ ਪੰਜਾਬ ਵਿੱਚ ਸੱਤਾ ਵਿੱਚ ਆਉਣ ਦੇ ਖਿਆਲੀ ਪੁਲਾਵਾਂ ਦਾ ਮਾਖੌਲ ਉਡਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ 10 ਸਾਲ ਦੇ ਰਾਜ ਦੌਰਾਨ ਅਕਾਲੀ ਦਲ ਨੇ ਸੂਬੇ ਦੇ ਲੋਕਾਂ ਨੂੰ ਬਰਬਾਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਆਪਣੇ ਹੋਛੇ ਵਾਅਦਿਆਂ ਨਾਲ ਅਕਾਲੀ ਦਲ ਦੇ ਪ੍ਰਧਾਨ ਨੇ ਸਾਬਤ ਕਰ ਦਿੱਤਾ ਕਿ ਉਹ ਜ਼ਮੀਨੀ ਤੌਰ ਉਤੇ ਲੋਕਾਂ ਨਾਲਂ ਪੂਰੀ ਤਰ੍ਹਾਂ ਟੁੱਟਿਆ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਪ੍ਰਤੀ ਕਿਸਾਨ ਮੁਆਵਜ਼ਾ ਦਿੱਤਾ ਜਾ ਰਿਹਾ ਹੈ।

ਘਰ ਦੇ ਗੇਟ ਅੱਗੇ ਖੜ੍ਹੀ ਸੀ ਇਕੱਲੀ ਕੁੜੀ,ਮੁੰਡੇ ਨੇ ਦੇਖਣ ਸਾਰ ਸਾਂਭ ਲਿਆ ਮੌਕਾ || D5 Channel Punjabi

ਹੁਣ ਤੱਕ ਸੰਘਰਸ਼ ਦੌਰਾਨ ਪੰਜਾਬ ਦੇ 237 ਕਿਸਾਨਾਂ ਦੀ ਜਾਨ ਗਈ ਹੈ ਜਿਨ੍ਹਾਂ ਵਿੱਚੋਂ 191 ਕਿਸਾਨਾਂ ਨੂੰ ਪਹਿਲਾਂ ਹੀ ਮੁਆਵਜ਼ਾ ਦਿੱਤਾ ਗਿਆ ਹੈ ਜਿਸ ਦੀ ਕੁੱਲ ਰਕਮ 9,46,50,000 ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ ਪ੍ਰਕਿਰਿਆ ਅਧੀਨ ਹੈ ਅਤੇ ਜਦੋਂ ਤੱਕ ਅਕਾਲੀ ਦਲ ਚੋਣਾਂ ਲਈ ਆਪਣੀ ਮੁਹਿੰਮ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ, ਉਸ ਤੋਂ ਕਾਫੀ ਪਹਿਲਾਂ ਇਹ ਬਾਕੀ ਰਹਿੰਦਾ ਮੁਆਵਜ਼ਾ ਅਦਾ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਹ ਖੁਦ ਕਈ ਮਹੀਨੇ ਪਹਿਲਾਂ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਦਾ ਐਲਾਨ ਕਰ ਚੁੱਕੇ ਹਨ ਅਤੇ ਮਾਲ ਵਿਭਾਗ ਵੱਲੋਂ ਉਮੀਦਵਾਰਾਂ ਦੇ ਨਾਮ ਫਾਈਨਲ ਕਰਨ ਦਾ ਕੰਮ ਕਾਫੀ ਹੋ ਚੁੱਕਾ ਹੈ।

Gurbani | Gurbani Kirtan | Sant Singh ji maskeen katha | Gurbani ਗਿਆਨ | D5 channel Punjabi

ਜਿੱਥੋਂ ਤੱਕ ਸਿਹਤ ਬੀਮੇ ਦੇ ਵਾਅਦੇ ਦਾ ਸਵਾਲ ਹੈ, ਮੁੱਖ ਮੰਤਰੀ ਨੇ ਸੁਖਬੀਰ ਨੂੰ ਪੁੱਛਿਆ, ”ਕੀ ਤੁਸੀਂ ਅਖਬਾਰ ਵੀ ਨਹੀਂ ਪੜ੍ਹਦੇ?” ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੇ ਸਾਰੇ ਕਿਸਾਨਾਂ ਲਈ ਸੂਬਾਈ ਸਿਹਤ ਬੀਮਾ ਕਵਰ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਜਾਣਬੁੱਝ ਕੇ ਝੂਠੇ ਵਾਅਦਿਆਂ ਨਾਲ ਕਿਸਾਨਾਂ ਨੂੰ ਗੁੰਮਰਾਹ ਕਰ ਰਿਹਾ ਹੈ ਕਿਉਂਕਿ ਉਹ ਇਹ ਸਕੀਮ ਲਾਗੂ ਨਹੀਂ ਕਰ ਸਕਣਗੇ ਕਿਉਂਕਿ ਉਹ ਤਾਂ ਪਹਿਲਾਂ ਹੀ ਚੱਲ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button