Press ReleasePunjabTop News

ਪੰਜਾਬ ਦੇ 15584 ਸਰਕਾਰੀ ਸਕੂਲਾਂ ਵਿਚ ਲੱਗਣਗੇ ਸੀ ਸੀ ਟੀ ਵੀ ਕੈਮਰੇ  : ਹਰਜੋਤ ਸਿੰਘ ਬੈਂਸ

ਸੀ ਸੀ ਟੀ ਵੀ ਕੈਮਰੇ ਲਗਾਉਣ ਲਈ  26.40 ਕਰੋੜ ਰੁਪਏ ਜਾਰੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲਾਂ ਵਿਚ ਸੀ ਸੀ ਟੀ ਵੀ ਕੈਮਰੇ ਲਗਾਉਣ ਦਾ ਫੈਸਲਾ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ 15584 ਸਰਕਾਰੀ ਸਕੂਲਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ 26.40 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।
ਪੰਜਾਬ ਦੇ ਹੱਕ ‘ਚ ਕੇਂਦਰ ਦਾ ਫ਼ੈਸਲਾ, ਚੰਡੀਗੜ੍ਹ ‘ਚ ਵੱਡਾ ਫੇਰਬਦਲ, ਹਰਿਆਣਾ ਨੂੰ ਝਟਕਾ! D5 Channel Punjabi
ਉਨ੍ਹਾਂ ਦੱਸਿਆ ਕਿ ਭਗਵੰਤ ਮਾਨ ਸਰਕਾਰ ਦੇ ਇਸ ਫ਼ੈਸਲੇ ਨਾਲ ਸੂਬੇ ਦੇ 80 ਫ਼ੀਸਦੀ ਸਕੂਲਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਲੱਗ ਜਾਣਗੇ।
ਉਨ੍ਹਾਂ ਕਿਹਾ ਸਕੂਲ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਨਾਲ ਜਿਥੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣ ਜਾਵੇਗਾ ਉਥੇ ਸਕੂਲਾਂ ਵਿੱਚੋਂ‌ ਹੋਣ ਵਾਲੀ ਚੋਰੀਆਂ ਨੂੰ ਵੀ ਠੱਲ੍ਹ ਪਏਗੀ। ਬੈਂਸ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਸਕੂਲ ਆਫ਼ ਐਮੀਨੈਸ ਦੀ ਸ਼ੁਰੂਆਤ ਕਰਨ ਤੋਂ ਇਲਾਵਾ ਪ੍ਰਿੰਸੀਪਲਾਂ ਨੂੰ ਸਿੰਘਾਪੁਰ ਵਿਖੇ ਟ੍ਰੇਨਿੰਗ ਹਾਸਲ ਕਰਨ ਲਈ ਵੀ ਭੇਜਿਆ ਗਿਆ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button