Breaking NewsD5 specialInternationalNewsPunjabTop News

ਪੰਜਾਬ ਦੇ 2 ਨੌਜਵਾਨਾਂ ਦੀ ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਮੌਤ, ਇੱਕ ਨੇ 12 ਸਾਲ ਬਾਅਦ ਵਾਪਸ ਆਉਣਾ ਸੀ ਆਪਣੇ ਪਿੰਡ

ਭੁਲੱਥ/ਅਮਰੀਕਾ : ਅਮਰੀਕਾ ਤੋਂ ਬੇਹੱਦ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਸੜਕ ਹਾਦਸੇ ‘ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਦੋਵੇਂ ਨੌਜਵਾਨ ਭੁਲੱਥ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਇਹ ਦੁਰਘਟਨਾ ਬੀਤੀ ਸ਼ਾਮ 5 ਵਜੇ ਵਾਪਰੀ ਜਿਸ ‘ਚ ਸੁਖਜੀਤ ਸਿੰਘ ਅਤੇ ਬਲਜਿੰਦਰ ਸਿੰਘ ਇੱਕ ਹੀ ਕਾਰ ਵਿੱਚ ਸੈਕਰਾਮੈਂਡ, ਕੈਲੀਫੋਰਨੀਆ ‘ਚ ਆਪਣੇ ਘਰ ਜਾ ਰਹੇ ਸਨ ਕਿ ਰਸਤੇ ਵਿੱਚ ਕਾਰ ਸੜਕ ਹਾਦਸੇ ਦੀ ਸ਼ਿਕਾਰ ਹੋ ਗਈ। ਹਾਦਸੇ ਵਿਚ ਦੋਵੇਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।

ਕੈਨੇਡਾ ਸਰਕਾਰ ਦਾ ਫ਼ੈਸਲਾ ਹੁਨਰਮੰਦ ਨੌਜਵਾਨਾਂ ਲਈ ਖੁਸ਼ਖ਼ਬਰੀ, ਮਿਲੂ PR || D5 Channel Punjabi

ਸਵਿੰਦਰ ਸਿੰਘ ਵਾਸੀ ਲਿੱਟਾਂ ਥਾਣਾ ਭੁਲੱਥ ਨੇ ਦੱਸਿਆ ਕਿ ਉਸ ਦੇ ਭਰਾ ਨਰਿੰਦਰ ਸਿੰਘ ਚੀਮਾ ਦਾ ਪੁੱਤਰ ਸੁਖਜੀਤ ਸਿੰਘ (30) 2010 ਵਿਚ ਅਮਰੀਕਾ ਗਿਆ ਸੀ, ਜਿੱਥੇ ਦੋ ਸਾਲ ਬਾਅਦ ਉਸ ਦਾ ਵਿਆਹ ਹੋ ਗਿਆ। ਹੁਣ ਉਸ ਦਾ ਕਰੀਬ 9 ਸਾਲ ਦਾ ਬੇਟਾ ਵੀ ਹੈ। ਉਨ੍ਹਾਂ ਦੱਸਿਆ ਕਿ ਸੁਖਜੀਤ ਸਿੰਘ ਨੇ 17-18 ਜਨਵਰੀ ਨੂੰ 12 ਸਾਲਾਂ ਬਾਅਦ ਪੰਜਾਬ ਵਿੱਚ ਆਪਣੇ ਘਰ ਆਉਣਾ ਸੀ ਪਰ ਬੀਤੇ ਕੱਲ੍ਹ ਸ਼ਾਮ ਸਾਢੇ ਪੰਜ ਵਜੇ ਭਾਰਤੀ ਸਮੇਂ ਮੁਤਾਬਕ ਸਾਨੂੰ ਪਤਾ ਲੱਗਾ ਕਿ ਕਾਰ ਦਾ ਹਾਦਸਾਗ੍ਰਸਤ ਹੋਣ ਕਰਕੇ ਸੁਖਜੀਤ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸੁਖਜੀਤ ਦੇ ਪਿਤਾ ਨਰਿੰਦਰ ਸਿੰਘ ਚੀਮਾ ਅਤੇ ਮਾਤਾ ਅੱਜ ਪਿੰਡ ਤੋਂ ਅਮਰੀਕਾ ਲਈ ਰਵਾਨਾ ਹੋ ਗਏ ਹਨ।

Khabran da Sira:ਮੋਦੀ ਨੂੰ ਝਟਕਾ, ਪੁਰਾਣੇ ਸਾਥੀਆਂ ਨੇ ਛੱਡਿਆ ਸਾਥ, ਜਥੇਬੰਦੀਆਂ ਦੋਫਾੜ, ਟੁੱਟੇਗਾ ਕੈਪਟਨ-BJP ਗਠਜੋੜ!

ਉਥੇ ਹੀ ਦੂਜੇ ਮ੍ਰਿਤਕ ਨੌਜਵਾਨ ਬਲਜਿੰਦਰ ਸਿੰਘ ਉਮਰ 24 ਸਾਲ ਪੁੱਤਰ ਪਰਮਜੀਤ ਸਿੰਘ ਵਾਸੀ ਲੱਖਣ ਕੇ ਪੱਡਾ ਦੇ ਮਾਮੇ ਸੁਖਪਾਲ ਸਿੰਘ ਗੁੱਡੂ ਵਾਸੀ ਰਾਮਗੜ੍ਹ ਨੇ ਦੱਸਿਆ ਕਿ ਬਲਜਿੰਦਰ ਸਿੰਘ ਕਰੀਬ 5 ਸਾਲ ਪਹਿਲਾਂ ਚੰਗੇ ਭਵਿੱਖ ਦੀ ਤਲਾਸ਼ ਵਿਚ ਅਮਰੀਕਾ ਗਿਆ ਸੀ, ਜੋ ਉੱਥੇ ਟਰਾਲਾ ਚਲਾਉਂਦਾ ਸੀ ਪਰ ਬੀਤੇ ਕੱਲ੍ਹ ਸੜਕ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਬਲਜਿੰਦਰ ਦਸਵੀਂ ਤਕ ਸਾਡੇ ਕੋਲ ਨਾਨਕੇ ਪਿੰਡ ਹੀ ਪੜ੍ਹਿਆ ਹੈ ਅਤੇ 12ਵੀਂ ਕਰਨ ਤੋਂ ਬਾਅਦ ਅਮਰੀਕਾ ਗਿਆ ਸੀ। ਉਨ੍ਹਾਂ ਦੱਸਿਆ ਕਿ ਬਲਜਿੰਦਰ ਦੀ ਮਾਤਾ ਜਦਕਿ ਮੇਰੀ ਭੈਣ ਦੀ ਇਕ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਹੁਣ ਪਰਿਵਾਰ ਵਿੱਚ ਬਲਜਿੰਦਰ ਦਾ ਇਕ ਛੋਟਾ ਭਰਾ ਅਤੇ ਪਿਤਾ ਹਨ। ਇਸ ਘਟਨਾ ਨੇ ਸਾਨੂੰ ਸਾਰੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button