Breaking NewsD5 specialNewsPunjabTop News

ਪੰਜਾਬ ਦੇ 36 ਥਾਣਿਆਂ ਦੀ ਬੱਤੀ ਹੋਵੇਗੀ ਗੁੱਲ, ਕੁਨੈਕਸ਼ਨ ਕੱਟਣ ਦੇ ਹੁਕਮ ਜਾਰੀ

ਚੰਡੀਗੜ੍ਹ : ਮਾਨ ਸਰਕਾਰ ਪੰਜਾਬ ‘ਚ ਚੱਲ ਰਹੇ ਕੁੰਡੀ ਕੁਨੈਕਸ਼ਨਾਂ ‘ਤੇ ਸਖ਼ਤ ਹੁੰਦੀ ਦਿਖਾਈ ਦੇ ਰਹੀ ਹੈ। ਇਸ ਦੇ ਮੱਦੇਨਜ਼ਰ ਮਾਨ ਸਰਕਾਰ ਵੱਲੋਂ ਪੂਰੇ ਸੂਬੇ ਅੰਦਰ ਸਖ਼ਤੀ ਵਧਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਤਹਿਤ ਬਿਜਲੀ ਦੀਆਂ ਕੁੰਡੀਆਂ ਲਾਉਣ ਵਾਲੇ ਆਮ ਲੋਕਾਂ ਦੇ ਨਾਲ-ਨਾਲ ਹੁਣ ਮਾਨ ਸਰਕਾਰ ਦੀ ਅੱਖ ਪੰਜਾਬ ਪੁਲਿਸ ਦੇ ਥਾਣਿਆਂ ‘ਤੇ ਵੀ ਹੈ। ਦੱਸਿਆ ਜਾਂਦਾ ਹੈ ਕਿ ਪੰਜਾਬ ਦੇ 3 ਦਰਜਨ ਥਾਣਿਆਂ ਅੰਦਰ ਬਿਜਲੀ ਦੇ ਮੀਟਰ ਹੀ ਨਹੀਂ ਲੱਗੇ ਹਨ ਅਤੇ ਇਨ੍ਹਾਂ ਥਾਣਿਆਂ ਅੰਦਰ ਬਿਜਲੀ ਦੀ ਕੁੰਡੀ ਕੁਨੈਕਸ਼ਨ ਲਾ ਕੇ ਕੰਮ ਸਾਰਿਆ ਜਾ ਰਿਹਾ ਹੈ।

Bharti Singh Controversy : Bharti Singh ਦਾ ਲੱਗਿਆ ਨੰਬਰ, ਸਿੰਘਾਂ ਨੇ ਚੱਕਤਾ ਕੰਮ, | D5 Channel Punjabi

ਹੁਣ ਇਨ੍ਹਾਂ ਥਾਣਿਆਂ ਦੀ ਬਿਜਲੀ ਕੱਟੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਸੂਬੇ ਦੇ ਕਰੀਬ 3 ਦਰਜਨ ਥਾਣਿਆਂ ਦੀ ਬਿਜਲੀ ਗੁੱਲ ਹੋ ਜਾਵੇਗੀ। ਦੱਸਣਯੋਗ ਹੈ ਕਿ ਪਾਵਰਕਾਮ ਵੱਲੋਂ ਬੀਤੇ ਦਿਨੀਂ ਸੂਬੇ ਦੇ ਡੇਰਿਆਂ ‘ਚੋਂ ਵੀ ਬਿਜਲੀ ਚੋਰੀ ਫੜ੍ਹੀ ਗਈ ਹੈ। ਪੰਜਾਬ ਸਰਕਾਰ ਨੇ ਬਿਜਲੀ ਚੋਰੀ ਕਰਨ ਵਾਲਿਆਂ ਖ਼ਿਲਾਫ਼ ਕਮਰ ਕੱਸ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਕੁੰਡੀ ਕੁਨੈਕਸ਼ਨ ਲਗਾਉਣ ਵਾਲੇ ਅਤੇ ਗੈਰ ਕਾਨੂੰਨੀ ਤਰੀਕੇ ਨਾਲ ਬਿਜਲੀ ਵਰਤਣ ਵਾਲਿਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਪੰਜਾਬ ‘ਚ ਡੂੰਘੇ ਹੁੰਦੇ ਬਿਜਲੀ ਸੰਕਟ ਦਰਮਿਆਨ ਸਰਕਾਰ ਵੱਲੋਂ ਇਹ ਵੱਡਾ ਫ਼ੈਸਲਾ ਲਿਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button