PunjabTop News

ਪੰਜਾਬ ਦੇ 80 ਫੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ : ਮਾਨ

 ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਦੇ 80 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚ ਰਿਹਾ ਹੈ ।
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ  ਜੋ ਪਿੰਡ ਜਿੰਦਵੜੀ ‘ਚ ਆਯੋਜਿਤ `ਲੋਕ ਮਿਲਨੀ` ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ ਨੇ ਸੰਬੋਧਨ ਦੌਰਾਨ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪਹਿਲਾਂ ਪੰਜਾਬ ਦੇ ਸਿਰਫ਼ 22 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਸੀ, ਜਦੋਂ ਕਿ ਹੁਣ ਇਹ ਅੰਕੜਾ 80 ਫੀਸਦੀ ਤੱਕ ਪਹੁੰਚ ਗਿਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ   ਦਾ ਟੀਚਾ ਸੂਬੇ ਦੇ 100 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣਾ ਹੈ । ਖੇਤਾਂ ਤੱਕ ਸਿੰਚਾਈ ਦਾ ਪਾਣੀ ਪਹੁੰਚਾਉਣ ਲਈ 14000 ਕਿਲੋਮੀਟਰ ਦਾ ਪਾਈਪਲਾਈਨ ਨੈੱਟਵਰਕ ਵਿਕਸਤ ਕੀਤਾ ਜਾ ਰਿਹਾ ਹੈ ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ 90 ਫੀਸਦੀ ਤੋਂ ਵੱਧ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ । ਪਿੰਡ ਦੇ ਵਿਕਾਸ ਨੂੰ ਤੇਜ਼ ਕਰਨ ਲਈ 6 ਪੰਚਾਇਤਾਂ ਨੂੰ 20-20 ਲੱਖ ਰੁਪਏ ਦੇ ਚੈੱਕ ਸੌਂਪੇ ਗਏ ਹਨ । ਭਗਵੰਤ ਮਾਨ ਨੇ ਕਾਂਗਰਸ, ਭਾਜਪਾ ਤੇ ਅਕਾਲੀ ਦਲ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਇਹ ਰਵਾਇਤੀ ਪਾਰਟੀਆਂ ਪੰਜਾਬ ਦੀ ਭਲਾਈ ਲਈ ਕੰਮ ਕਰਨ ਦੀ ਬਜਾਏ ਸੱਤਾ ਤੇ ਅਹੁਦੇ ਦੀ ਸਿਆਸਤ ‘ਚ ਉਲਝੀਆਂ ਹੋਈਆਂ ਹਨ ।ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਪਾਣੀ, ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਬੀ. ਬੀ. ਐੱਮ. ਬੀ., ਐੱਸ. ਵਾਈ. ਐੱਲ. ਅਤੇ ਪੇਂਡੂ ਵਿਕਾਸ ਫੰਡਾਂ ਸਮੇਤ ਕਈ ਮੁੱਦਿਆਂ ‘ਤੇ ਪੰਜਾਬ ਨਾਲ ਬੇਇਨਸਾਫੀ ਕੀਤੀ ਹੈ । ਅਕਾਲੀ ਦਲ ਦਾ ਰਾਜ ਬੇਅਦਬੀ, ਨਸ਼ਾਖੋਰੀ ਤੇ ਮਾਫੀਆ ਵਰਗੇ ਮੁੱਦਿਆਂ ਨਾਲ ਭਰਿਆ ਪਿਆ ਸੀ ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button