Breaking NewsD5 specialIndiaNewsPunjabTop News

ਪੰਜਾਬ ਦੌਰੇ ’ਤੇ ਅਰਵਿੰਦ ਕੇਜਰੀਵਾਲ, ਮਜੀਠੀਆ-ਸਿੱਧੂ ਦੀ ਲੜਾਈ ਤੇ ਦਿੱਤਾ ਵੱਡਾ ਬਿਆਨ

ਅੰਮ੍ਰਿਤਸਰ/ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 28 ਤੋਂ 30 ਜਨਵਰੀ ਤੱਕ ਪੰਜਾਬ ਦੌਰੇ ‘ਤੇ ਆਏ। ਕੇਜਰੀਵਾਲ ਵਲੋਂ ਇਕ ਵਾਰ ਫਿਰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਵਜੋਤ ਸਿੱਧੂ ਆਪਣੇ ਹਲਕੇ ’ਚ ਕਦੇ ਨਹੀਂ ਜਾਂਦੇ ਅਤੇ ਨਾ ਹੀ ਕਿਸੇ ਦਾ ਫੋਨ ਚੁੱਕਦੇ ਹਨ। ਨਵਜੋਤ ਸਿੱਧੂ ਕਿਸੇ ਵਿਅਕਤੀ ਦੇ ਸੁੱਖ-ਦੁੱਖ ’ਚ ਕੰਮ ਨਹੀਂ ਆਉਂਦੇ। ਪੰਜ ਸਾਲਾਂ ’ਚ ਸਿੱਧੂ ਨੇ ਆਪਣੇ ਹਲਕੇ ਦਾ ਕੋਈ ਕੰਮ ਨਹੀਂ ਕਰਵਾਇਆ। ਮਜੀਠੀਆ ਅਤੇ ਨਵਜੋਤ ਦੇ ਚੋਣ ਲੜਨ ’ਤੇ ਕੇਜਰੀਵਾਲ ਨੇ ਕਿਹਾ ਕਿ ਲੋਕਾਂ ਨੇ ਇਨ੍ਹਾਂ ਦੋਵਾਂ ਨੂੰ ਪਰਖ ਕੇ ਦੇਖ ਲਿਆ ਹੈ।

ਰਾਮ ਰਹੀਮ ਤੇ ਡੇਰਾ ਪ੍ਰੇਮੀਆਂ ‘ਤੇ ਐਕਸ਼ਨ, ਰਾਹੁਲ ਗਾਂਧੀ ਨੇ ਚੰਨੀ,ਸਿੱਧੂ ਦੀ ਨਹੀਂ ਸੁਣੀ ਗੱਲ| D5 Channel Punjabi

ਬੇਲ ਰੱਦ ਹੋਣ ’ਤੇ ਮਜੀਠੀਆ ਇਸ ਸਮੇਂ ਭੱਜ-ਦੌੜ ਕਰ ਰਹੇ ਹਨ। ਇਨ੍ਹਾਂ ਦੇ ਹਲਕੇ ’ਚੋਂ ਖੜ੍ਹਾ ‘ਆਪ’ ਦਾ ਉਮੀਦਵਾਰ ਆਮ ਆਦਮੀ ਹੈ, ਜੋ ਲੋਕਾਂ ਦੇ ਸਾਰੇ ਕੰਮ ਕਰਵਾਏਗਾ। ਰਾਹੁਲ ਗਾਂਧੀ ਦੇ ਪੰਜਾਬ ਆਉਣ ’ਤੇ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੇ ਪੰਜਾਬ ਆਉਣ ’ਚ ਦੇਰੀ ਕਰ ਦਿੱਤੀ। ਵਾਅਦੇ ਪੂਰੇ ਨਾ ਕਰਨ ਕਰਕੇ ਉਹ ਲੋਕਾਂ ਨੂੰ ਆਪਣਾ ਮੂੰਹ ਵਿਖਾਉਣ ਦੇ ਕਾਬਲ ਨਹੀਂ। ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੱਧੂ ਉਸ ਨੂੰ ਹਰ ਸਮੇਂ ਗਾਲ੍ਹਾਂ ਕੱਢਦੇ ਰਹਿੰਦੇ ਹਨ, ਨਾਲ ਹੀ ਸੁਖਬੀਰ ਬਾਦਲ ਵੀ ਮੈਨੂੰ ਗਾਲ੍ਹਾਂ ਕੱਢਦੇ ਹਨ।

ਅਕਾਲੀ ਦਲ ਨੂੰ ਝਟਕਾ, ਕੇਜਰੀਵਾਲ ਤੇ ਰਾਹੁਲ ਦੀ ਖੜਕੀ, ਕਾਂਗਰਸ ਦੇ MLA ਆਜ਼ਾਦ ਲੜ੍ਹਨਗੇ ਚੋਣ| D5 Channel Punjabi

ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਕਦੇ ਵੀ ਸੁਖਬੀਰ ਬਾਦਲ ’ਤੇ ਕੁਝ ਨਹੀਂ ਬੋਲਦੇ ਅਤੇ ਨਾ ਹੀ ਸੁਖਬੀਰ ਬਾਦਲ ਚੰਨੀ ਨੂੰ ਕੁਝ ਬੋਲਦੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਸਾਰੇ ਆਪਸ ’ਚ ਮਿਲੇ ਹੋਏ ਹਨ। ਚੋਣਾਂ ਨੂੰ ਲੈ ਕੇ ਕੇਜਰੀਵਾਲ ਨੇ ਕਿਹਾ ਕਿ ਬਹੁਤ ਸਾਰੇ ਲੋਕ ਪੰਜਾਬ ਦੇ ਅੰਦਰ ਬਦਲਾਅ ਲਿਆਉਣਾ ਚਾਹੁੰਦੇ ਹਨ। ਪੰਜਾਬ ਦੇ ਲੋਕ ਕਾਂਗਰਸ ਅਤੇ ਅਕਾਲੀ ਦਲ ਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ। ਇਨ੍ਹਾਂ ਦੋਵਾਂ ਪਾਰਟੀਆਂ ਨੇ ਪੰਜਾਬ ਨੂੰ ਲੁੱਟਣ ਦਾ ਕੰਮ ਕੀਤਾ ਹੈ। ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਉਮੀਦਾਂ ਹਨ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button