Press ReleasePunjabTop News

ਪੰਜਾਬ ਨੂੰ ਕੌਮਾਂਤਰੀ ਮੰਚ ਉਤੇ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ ਜੀ-20 ਸੰਮੇਲਨਃ ਮੁੱਖ ਮੰਤਰੀ

ਸੰਮੇਲਨ ਨੂੰ ਸਫ਼ਲ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਦਾ ਐਲਾਨ, ਅੰਮ੍ਰਿਤਸਰ ’ਚ ਤਿਆਰੀਆਂ ਦਾ ਲਿਆ ਜਾਇਜ਼ਾ

ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬੀਆਂ ਨੂੰ ਦਿੱਤੀ ਬੰਦੀ ਛੋੜ ਦਿਵਸ ਤੇ ਦੀਵਾਲੀ ਦੀ ਵਧਾਈ

ਅੰਮਿ੍ਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਾਰਚ-2023 ਵਿੱਚ ਪਾਵਨ ਨਗਰੀ ਅੰਮ੍ਰਿਤਸਰ ਵਿਖੇ ਹੋਣ ਵਾਲਾ ਵੱਕਾਰੀ ਜੀ-20 ਸੰਮੇਲਨ ਕੌਮਾਂਤਰੀ ਮੰਚ ਉਤੇ ਪੰਜਾਬ ਨੂੰ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ ਅਤੇ ਸਾਨੂੰ ਆਪਣੀਆਂ ਪ੍ਰਾਪਤੀਆਂ ਤੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਣ ਦਾ ਮੌਕਾ ਮੁਹੱਈਆ ਕਰੇਗਾ। ਸੰਮੇਲਨ ਨੂੰ ਸਫ਼ਲ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੁਨਹਿਰੀ ਮੌਕਾ ਹੈ ਜਦੋਂ ਪੰਜਾਬ ਨੂੰ ਬਿਹਤਰੀਨ ਮੌਕਿਆਂ ਵਾਲੀ ਧਰਤੀ ਵਜੋਂ ਉਭਾਰਿਆ ਜਾ ਸਕਦਾ ਹੈ ਤਾਂ ਕਿ ਵੱਧ ਤੋਂ ਵੱਧ ਨਿਵੇਸ਼ ਲਿਆ ਕੇ ਅਸੀਂ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜ ਸਕੀਏ।
Shamlat Zameen: ਕਿਸਾਨਾਂ ਦੀ ਜ਼ਮੀਨ ’ਤੇ ਹੋ ਗਿਆ ਕਬਜ਼ਾ, ਕੰਪਨੀ ਨੇ ਅੰਗਰੇਜ਼ ਵੀ ਛੱਡਤੇ ਪਿੱਛੇ | D5 Channel Punjabi
ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੱਥੇ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ ਮਹੀਨੇ ਹੋਣ ਵਾਲੇ ਇਸ ਸੰਮੇਲਨ ਵਿਚ ਵਿਸ਼ਵ ਦੇ ਮੋਹਰੀ ਮੁਲਕ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਣ ਉਤੇ ਸੂਬਾ ਆਪਣੇ ਆਪ ਨੂੰ ਸੁਭਾਗਾ ਸਮਝਦਾ ਹੈ, ਜਿਸ ਵਿਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ ਸਿੱਖਿਆ ਅਤੇ ਕਿਰਤ ਬਾਰੇ ਵਿਚਾਰ-ਵਟਾਂਦਰਾ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਆਲਮੀ ਸਮਾਗਮ ਦੀ ਸਫਲਤਾ ਲਈ ਵਿਆਪਕ ਪੱਧਰ ਉਤੇ ਇੰਤਜ਼ਾਮ ਕੀਤੇ ਜਾਣਗੇ।
ਪੰਜਾਬੀਆਂ ਲਈ ਵੱਡੀ ਖੁਸ਼ਖ਼ਬਰੀ, PM Modi ਨੇ ਮੰਨੀ CM Mann ਦੀ ਮੰਗ, Punjab ਨੂੰ ਦਿੱਤੀ ਵੱਡੀ ਸੌਗਾਤ
ਇਸ ਮੌਕੇ ਮੱਖ ਮੰਤਰੀ ਨੂੰ ਦੱਸਿਆ ਗਿਆ ਕਿ ਸਮਾਗਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਪਾਵਨ ਸ਼ਹਿਰ ਨੂੰ ਪ੍ਰਬੰਧਕੀ ਆਧਾਰ ਉਤੇ ਪੰਜ ਪ੍ਰਮੁੱਖ ਸੈਕਟਰਾਂ ਵਿਚ ਵੰਡਿਆ ਜਾਵੇਗਾ। ਪੁਖਤਾ ਪ੍ਰਬੰਧਨ ਲਈ ਸੂਬੇ ਦੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਇਨ੍ਹਾਂ ਸੈਕਟਰਾਂ ਵਿਚ ਤਾਇਨਾਤ ਕੀਤਾ ਜਾਵੇਗਾ। ਸੰਮੇਲਨ ਦੌਰਾਨ ਇਹ ਅਧਿਕਾਰੀ ਹੀ ਆਪੋ-ਆਪਣੇ ਅਧਿਕਾਰ ਖੇਤਰ ਵਿਚ ਸਮੁੱਚੇ ਕਾਰਜ ਨੂੰ ਸੁਚਾਰੂ ਬਣਾਉਣ ਲਈ ਜ਼ਿੰਮੇਵਾਰ ਹੋਣਗੇ। ਮੁੱਖ ਮੰਤਰੀ ਨੇ ਇਸ ਮੌਕੇ ਸ਼ਹਿਰ ਦੀ ਸੁੰਦਰਤਾ ਅਤੇ ਮੁੱਢਲਾ ਢਾਂਚਾ ਮਜ਼ਬੂਤ ਕਰਨ ਲਈ ਕੀਤੇ ਜਾਣ ਵਾਲੇ ਕੰਮਾਂ ਦੇ ਵੇਰਵੇ ਲਏ ਅਤੇ ਕਿਹਾ ਕਿ ਜੋ ਵੀ ਕੰਮ ਕੀਤਾ ਜਾਵੇ, ਉਹ ਮਿਆਰੀ ਹੋਵੇ, ਜੋ ਲੰਮੇ ਸਮੇਂ ਤੱਕ ਸ਼ਹਿਰ ਵਾਸੀਆਂ ਦੇ ਕੰਮ ਆਵੇ।
ਬਿਜਲੀ ਬੋਰਡ ਦਾ ਵੱਡਾ ਕਾਰਨਾਮਾ, Shaheed Bhagat Singh ਦੇ ਘਰ ‘ਤੇ ਕਰਤੀ ਕਾਰਵਾਈ, ਵਿਵਾਦਾਂ ’ਚ Mann ਸਰਕਾਰ
ਇਸ ਮੌਕੇ ਪ੍ਰੋਗਰਾਮ ਦੀ ਸਫਲਤਾ ਲਈ ਬਣਾਈ ਕੈਬਨਿਟ ਸਬ-ਕਮੇਟੀ ਦੇ ਮੈਂਬਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਤੋਂ ਇਲਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹਾਜ਼ਰ ਸਨ।
ਮੀਟਿੰਗ ਉਪਰੰਤ ਮੁੱਖ ਮੰਤਰੀ ਨੇ ਮੰਤਰੀ ਸਹਿਬਾਨ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਪੰਜਾਬ ਵਾਸੀਆਂ ਨੂੰ ਬੰਦੀ ਛੋੜ ਦਿਵਸ ਤੇ ਦੀਵਾਲੀ ਦੀ ਵਧਾਈ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਵੀ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button