Breaking NewsD5 specialIndiaNewsTop News

ਪੰਜਾਬ ਨੂੰ ਲੈ ਕੇ ਰਾਹੁਲ ਗਾਂਧੀ ਦੇ ਘਰ ਵੱਡੀ ਬੈਠਕ, ਪ੍ਰਸ਼ਾਂਤ ਕਿਸ਼ੋਰ ਵੀ ਪਹੁੰਚੇ

ਨਵੀਂ ਦਿੱਲੀ : ਅਗਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜਨੀਤਿਕ ਹਲਚਲ ਤੇਜ਼ ਹੋ ਗਈ ਹੈ। ਦਰਅਸਲ ਪੰਜਾਬ ਨੂੰ ਲੈ ਕੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਦੇ ਘਰ ਵੱਡੀ ਬੈਠਕ ਚੱਲ ਰਹੀ ਹੈ। ਜਿਸ ‘ਚ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਅਤੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਵੀ ਸ਼ਾਮਿਲ ਹਨ। ਬੈਠਕ ‘ਚ ਕਾਂਗਰਸ ਜਨਰਲ ਪ੍ਰਿਅੰਕਾ ਗਾਂਧੀ ਅਤੇ ਕੇਸੀ ਵੇਣੂਗੋਪਾਲ ਵੀ ਮੌਜੂਦ ਹਨ।

Lovepreet ਬਣਿਆ ਹੋਰਨਾਂ ਲਈ ਸਬਕ, Beant Kaur ਵਰਗੀਆਂ ਦੀ ਨਹੀਂ ਖੈਰ|| Gal Sachi Hai || D5 Channel Punjabi

ਦੱਸ ਦਈਏ ਕਿ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਉਤਰਾਖੰਡ ਵਿਧਾਨ ਸਭਾ ਚੋਣਾਂ ਨਾਲ ਜੁੜੀਆਂ ਤਿਆਰੀਆਂ ਨੂੰ ਲੈ ਕੇ ਸੂਬੇ ਨਾਲ ਜੁੜੇ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਦੇ ਨਾਲ ਚਰਚਾ ਕੀਤੀ। ਰਾਹੁਲ ਗਾਂਧੀ ਨੇ ਪਹਿਲਾਂ ਸਾਬਕਾ CM ਹਰੀਸ਼ ਰਾਵਤ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰੀਤਮ ਸਿੰਘ ਨਾਲ ਬੈਠਕ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸਾਬਕਾ ਪ੍ਰਦੇਸ਼ ਪ੍ਰਧਾਨ ਕਿਸ਼ੋਰ ਉਪਾਧਿਆਏ, ਪਾਰਟੀ ਦੇ ਰਾਸ਼ਟਰੀ ਸਕੱਤਰ ਮੁਹੰਮਦ ਨਿਜ਼ਾਮੁੱਦੀਨ ਅਤੇ ਪ੍ਰਕਾਸ਼ ਜੋਸ਼ੀ ਦੇ ਨਾਲ ਅਲੱਗ – ਅਲੱਗ ਮੁਲਾਕਾਤ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button