PunjabTop News

ਪੰਜਾਬ ਨੂੰ DAP ਖਾਦ ਦਾ ਨਹੀਂ ਮਿਲ ਰਿਹਾ ਬਣਦਾ ਹਿੱਸਾ- CM ਮਾਨ ਨੇ ਕਿਹਾ- ਕੇਂਦਰ ਨੂੰ ਦੇਣਾ ਚਾਹੀਦਾ ਧਿਆਨ

ਚੰਡੀਗੜ੍ਹ, 26 ਅਕਤੂਬਰ 2024- ਪੰਜਾਬ ਨੂੰ DAP ਖਾਦ ਦਾ ਬਣਦਾ ਹਿੱਸਾ ਨਹੀਂ ਮਿਲ ਰਿਹਾ ਅਤੇ ਕੇਂਦਰ ਸਰਕਾਰ ਨੂੰ ਇਸ ‘ਤੇ ਧਿਆਨ ਦੇਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਐੱਮ ਭਗਵੰਤ ਮਾਨ ਦੇ ਵੱਲੋਂ ਇਕ ਸੋਸ਼ਲ ਮੀਡੀਆ ਪੋਸਟ ਵਿਚ ਕੀਤਾ। ਉਨ੍ਹਾਂ ਨੇ ਆਪਣੀ ਪੋਸਟ ਵਿਚ ਲਿਖਿਆ ਕਿ, ਅੱਜ ਮੈਂ ਰਸਾਇਣ ਅਤੇ ਖਾਦ ਮੰਤਰੀ ਜੇ.ਪੀ. ਨੱਢਾ ਨਾਲ ਪੰਜਾਬ ਵਿੱਚ DAP ਖਾਦ ਦੀ ਸਪਲਾਈ ਦੇ ਮੁੱਦੇ ‘ਤੇ ਵਿਚਾਰ ਕਰਨ ਲਈ ਮੁਲਾਕਾਤ ਕਰਾਂਗਾ। ਪੰਜਾਬ ਨੂੰ DAP ਖਾਦ ਦਾ ਬਣਦਾ ਹਿੱਸਾ ਨਹੀਂ ਮਿਲ ਰਿਹਾ ਅਤੇ ਕੇਂਦਰ ਸਰਕਾਰ ਨੂੰ ਇਸ ‘ਤੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਅੱਗੇ ਲਿਖਿਆ ਕਿ, ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਾਡੀ ਮੁੱਖ ਤਰਜੀਹ ਹੈ ਅਤੇ ਇਹ ਯਕੀਨੀ ਬਣਾਉਣ ਲਈ ਅਸੀਂ ਹਰ ਉਪਰਾਲਾ ਕਰਾਂਗੇ ਕਿ ਉਨ੍ਹਾਂ ਨੂੰ ਖਾਦਾਂ ਦੀ ਸਮੇਂ ਸਿਰ ਸਪਲਾਈ ਮਿਲੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button