Press ReleasePunjabTop News

ਪੰਜਾਬ ਨੇ ਇੱਕ ਦਿੱਗਜ ਅਤੇ ਸਿਆਸਤਦਾਨ ਨੂੰ ਗੁਆ ਦਿੱਤਾ: ਜੈਵੀਰ ਸ਼ੇਰਗਿੱਲ

ਨਵੀਂ ਦਿੱਲੀ : ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਉੱਘੇ ਸਿਆਸਤਦਾਨ, ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਅਤੇ ਤਜਰਬੇਕਾਰ ਰਾਜਨੇਤਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।  ਆਪਣੇ ਸ਼ੋਕ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਉਹ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਦੁਖੀ ਪਰਿਵਾਰ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ।
ਸਰਦਾਰ ਬਾਦਲ ਦੇ ਬੇਟੇ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ, ਸ਼ੇਰਗਿੱਲ ਨੇ ਕਿਹਾ ਕਿ ਉਹਨਾਂ ਨੂੰ ਸਰਦਾਰ ਬਾਦਲ ਦੇ ਦੇਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਹੈ।  ਅੱਜ ਪੰਜਾਬ ਨੇ ਇਕ ਅਜਿਹੇ ਉੱਘੇ ਸਿਆਸਤਦਾਨ ਨੂੰ ਖੋਹ ਦਿੱਤਾ ਹੈ, ਜਿਸਨੇ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਵਿੱਚ ਅਹਿਮ ਯੋਗਦਾਨ ਪਾਇਆ।  ਬਾਦਲ ਸਾਹਿਬ ਦੇ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕੇਗਾ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button