Breaking NewsD5 specialNewsPress ReleasePunjabTop News

ਪੰਜਾਬ ਨੇ ਵਿੱਤੀ ਸਾਲ 2022-23 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਜੀਐਸਟੀ ਵਿੱਚ 24.15% ਅਤੇ ਆਬਕਾਰੀ ਵਸੂਲੀ ਵਿੱਚ 41.23% ਵਾਧਾ ਦਰਜ ਕੀਤਾ: ਹਰਪਾਲ ਸਿੰਘ ਚੀਮਾ

ਸੀ.ਸੀ.ਐਲ ਸਬੰਧੀ ਕਰਜ਼ੇ ਦੀ ਵਿਆਜ ਦਰ ਨੂੰ 8.25% ਤੋਂ 7.35% ਕਰਵਾਇਆ, 3,094 ਕਰੋੜ ਰੁਪਏ ਦੀ ਬਚਤ ਹੋਵੇਗੀ

ਚਾਰ ਮਹੀਨਿਆਂ ਦੌਰਾਨ 10,366 ਕਰੋੜ ਰੁਪਏ ਦੀ ਕਰਜ਼ਾ ਅਦਾਇਗੀ ਜਦਕਿ ਇਸੇ ਮਿਆਦ ਦੌਰਾਨ ਸਿਰਫ਼ 8,100 ਕਰੋੜ ਰੁਪਏ ਦਾ ਕਰਜਾ ਲਿਆ

ਕਿਹਾ, ਰਾਜ ਸਰਕਾਰ ਰਾਜ ਦੀ ਵਿੱਤੀ ਸਿਹਤ ਨੂੰ ਸੁਧਾਰਨ ਅਤੇ ਸਾਰੀਆਂ ਗਾਰੰਟੀਆਂ ਨੂੰ ਪੂਰਾ ਕਰਨ ਲਈ ਵਚਨਬੱਧ

ਚੰਡੀਗੜ੍ਹ: ਸਾਰੀਆਂ ਗਾਰੰਟੀਆਂ ਨੂੰ ਪੂਰਾ ਕਰਦੇ ਹੋਏ ਸੂਬੇ ਦੀ ਵਿੱਤੀ ਸਿਹਤ ਨੂੰ ਬਿਹਤਰ ਬਣਾਉਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤੀ ਸਾਲ 2021-22 ਦੇ ਮੁਕਾਬਲੇ ਵਿੱਤੀ ਸਾਲ 2022-23 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਸੂਬੇ ਨੇ ਜੀ.ਐਸ.ਟੀ ਵਸੂਲੀ ਵਿੱਚ 24.15 ਫੀਸਦੀ ਅਤੇ ਆਬਕਾਰੀ ਵਸੂਲੀ ਵਿੱਚ 41.23 ਫੀਸਦੀ ਦੀ ਵਿਕਾਸ ਦਰ ਦਰਜ ਕੀਤੀ ਹੈ।

ਸੁਖਬੀਰ ਬਾਦਲ ਨੇ ਕਰਤਾ ਵੱਡਾ ਐਲਾਨ,ਲੋਕ ਹੋ ਗਏ ਖੁਸ਼, ਤਾਰੀਫਾਂ ਦੇ ਬੰਨ੍ਹੇ ਪੁਲ | D5 Channel Punjabi

ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸਲ ਪ੍ਰਾਪਤੀ ਵਾਧਾ ਵਿੱਤੀ ਸਾਲ 2022-23 ਲਈ ਜੀ.ਐਸ.ਟੀ ਵਿੱਚ 27 ਫੀਸਦੀ ਦੇ ਅਨੁਮਾਨਿਤ ਬਜਟ ਵਾਧੇ ਦੇ ਬਹੁਤ ਨੇੜੇ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਾਲ 2021 ਦੇ ਮੁਕਾਬਲੇ ਇਸ ਸਾਲ ਅਪ੍ਰੈਲ ਵਿੱਚ 3.46 ਫੀਸਦੀ, ਮਈ ਵਿੱਚ 44.79 ਫੀਸਦੀ, ਜੂਨ ਵਿੱਚ 51.49 ਫੀਸਦੀ ਅਤੇ ਜੁਲਾਈ ਵਿੱਚ 13.05 ਫੀਸਦੀ ਦੀ ਵਾਧਾ ਦਰ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਨਵੀਂ ਆਬਕਾਰੀ ਨੀਤੀ ਦੀ ਸਫਲਤਾ ਆਪਣੇ ਮੂਹੋਂ ਆਪ ਬੋਲਦੀ ਹੈ ਕਿਉਂਕਿ ਵਿੱਤੀ ਸਾਲ 2022-23 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਆਬਕਾਰੀ ਵਸੂਲੀ ਵਿੱਚ 41.23 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਕੁੱਲ ਆਬਕਾਰੀ ਵਸੂਲੀ 2741.35 ਕਰੋੜ ਰਹੀ, ਜਦੋਂ ਕਿ ਪਿਛਲੇ ਸਾਲ ਦੇ ਦੌਰਾਨ ਇਸੇ ਮਿਆਦ ਲਈ ਆਬਕਾਰੀ ਵਸੂਲੀ 1941.05 ਕਰੋੜ ਸੀ।

Bishnoi Remand : Bishnoi ਦੇ ਪੈਣਗੇ ਪਟਾਕੇ, Moga Police ਲੈ ਗਈ ਥਾਣੇ || D5 Channel Punjabi

ਸੂਬਾ ਸਰਕਾਰ ਦੀ ਇੱਕ ਹੋਰ ਵੱਡੀ ਪ੍ਰਾਪਤੀ ਦਾ ਜ਼ਿਕਰ ਕਰਦਿਆਂ ਸ. ਚੀਮਾ ਨੇ ਕਿਹਾ ਕਿ ਤਤਕਾਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸਾਲ 2017 ਵਿੱਚ ਸੀ.ਸੀ.ਐਲ ਫਰਕ ਲਈ ਲਏ ਗਏ ਕਰਜ਼ੇ ਦੀ ਰਕਮ 30,584 ਕਰੋੜ ਰੁਪਏ ਸੀ ਅਤੇ ਇਸ ਕਰਜ਼ੇ ਦੀ 8.25 ਫੀਸਦੀ ਵਿਆਜ ਦਰ ‘ਤੇ ਮਹੀਨਾਵਾਰ ਕਿਸ਼ਤ 270 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬੈਂਕ ਕੰਸੋਰਟੀਅਮ ਨਾਲ ਗੱਲਬਾਤ ਕਰਕੇ ਇਸ ਕਰਜ਼ੇ ਦੀ ਵਿਆਜ ਦਰ ਨੂੰ 7.35 ਪ੍ਰਤੀਸ਼ਤ (1 ਅਪ੍ਰੈਲ, 2022 ਤੋਂ ਪ੍ਰਭਾਵੀ) ‘ਤੇ ਤੈਅ ਕਰਵਾਇਆ ਹੈ ਜਿਸ ਨਾਲ ਜੋ ਕਰਜ਼ਾ ਸਤੰਬਰ 2034 ਤੱਕ ਅਦਾ ਕੀਤਾ ਜਾਣਾ ਸੀ, ਉਹ ਮੌਜੂਦਾ ਰਫ਼ਤਾਰ ਨਾਲ ਅਕਤੂਬਰ 2033 ਵਿੱਚ ਹੀ ਨਿਪਟਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰੀ ਖਜ਼ਾਨੇ ਨੂੰ 3,094 ਕਰੋੜ ਰੁਪਏ ਦੀ ਬਚਤ ਹੋਵੇਗੀ।

Meet Hayer ਦਾ ਵੱਡਾ ਐਲਾਨ, Punjab ਲਈ ਦਿੱਤੀ ਵੱਡੀ ਸੌਗਾਤ, ਲੋਕ ਕਰਤੇ ਬਾਗੋ- ਬਾਗ | D5 Channel Punjabi

ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਨਾ ਸਿਰਫ਼ ਆਪਣਾ ਮਾਲੀਆ ਵਧਾਉਣ ਬਲਕਿ ਆਪਣੇ ਕਰਜ਼ਿਆਂ ਦੀ ਅਦਾਇਗੀ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਿਕਰ ਕਰਦਿਆਂ, ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਰਾਜ ਵੱਲੋ ਚਾਰ ਮਹੀਨਿਆਂ ਦੌਰਾਨ 10,366 ਕਰੋੜ ਰੁਪਏ ਦੀ ਕਰਜ਼ਾ ਅਦਾਇਗੀ ਕੀਤੀ ਗਈ ਜਦਕਿ ਇਸੇ ਮਿਆਦ ਦੌਰਾਨ ਸਿਰਫ਼ 8,100 ਕਰੋੜ ਰੁਪਏ ਦਾ ਕਰਜਾ ਲਿਆ ਜਿਸ ਨਾਲ 2266.94 ਕਰੋੜ ਰੁਪਏ ਦੇ ਕਰਜੇ ਦੀ ਕਟੌਤੀ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਅਦਾਇਗੀਆਂ ਵਿੱਚ ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਬੈਂਕ (ਪੀ.ਐਸ.ਏ.ਸੀ.ਬੀ) ਅਤੇ ‘ਪਨਸਪ’ ਵਰਗੀਆਂ ਸੰਸਥਾਵਾਂ ਨੂੰ ਬਚਾਉਣ ਲਈ ਅਦਾ ਕੀਤੇ ਗਏ ਭੁਗਤਾਨਾਂ ਤੋਂ ਇਲਾਵਾ ਬਿਜਲੀ ਸਬਸਿਡੀ ਲਈ ਮਹੀਨਾਵਾਰ ਅਦਾਇਗੀਆਂ ਵੀ ਸ਼ਾਮਲ ਹਨ।

BIG News : ਸਰਕਾਰ ਨੇ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ, ਪਾਣੀ ’ਚ ਡੁੱਬੇ ਕਈ ਪਿੰਡ, ਲੱਖਾਂ ਦਾ ਹੋਇਆ ਨੁਕਸਾਨ

ਕੇਂਦਰ ਸਰਕਾਰ ਤੋਂ ਮਿਲਣ ਵਾਲੇ ਜੀ.ਐਸ.ਟੀ ਮੁਆਵਜ਼ੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ. ਚੀਮਾ ਨੇ ਕਿਹਾ ਕਿ ਪੰਜਾਬ ਅਤੇ ਹੋਰ ਰਾਜਾਂ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਬੇਨਤੀ ਕੀਤੀ ਹੈ ਕਿ ਜੀ.ਐਸ.ਟੀ ਮੁਆਵਜ਼ੇ ਨੂੰ ਕੁਝ ਹੋਰ ਸਾਲਾਂ ਲਈ ਵਧਾਇਆ ਜਾ ਸਕਦਾ ਹੈ ਕਿਉਂਕਿ ਕੁਝ ਰਾਜਾਂ ਦੀ ਵਿੱਤੀ ਸਿਹਤ ਅਜੇ ਵੀ ਠੀਕ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਮਾਲੀਏ ਨੂੰ ਵਧਾਉਣ ਲਈ ਸਿਰਤੋੜ ਯਤਨ ਕਰ ਰਹੀ ਹੈ ਜਦਕਿ ਪਿਛਲੀ ਕਾਂਗਰਸ ਸਰਕਾਰ ਅਜਿਹੇ ਉਪਰਾਲੇ ਕਰਨ ਵਿੱਚ ਅਸਫਲ ਰਹੀ ਅਤੇ ਕੇਂਦਰ ਸਰਕਾਰ ਵੱਲੋਂ ਦਿੱਤੇ ਜਾ ਰਹੇ ਜੀ.ਐਸ.ਟੀ ਮੁਆਵਜ਼ੇ ‘ਤੇ ਹੀ ਨਿਰਭਰ ਰਹੀ।

Police ਨੇ ਗੱਡੀ ਨਾਲ ਕੀਤਾ ਅਜਿਹਾ ਕੰਮ, Jaggu Bhagwanpuria ਨੂੰ Encounter ਦਾ ਪਿਆ ਡਰ | D5 Channel Punjabi

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੌਏ ਕੁਮਾਰ ਸਿਨਹਾ ਅਤੇ ਵਿਸ਼ੇਸ਼ ਸਕੱਤਰ (ਖਰਚਾ) ਮੁਹੰਮਦ ਤਾਇਬ ਵੀ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button