Press ReleasePunjabTop News

ਪੰਜਾਬ ਨੇ ਸਿਹਤ ਖੇਤਰ ‘ਚ ਇਕ ਹੋਰ ਉਪਲਬਧੀ ਕੀਤੀ ਹਾਸਲ, ਸੂਬੇ ਵਿੱਚ ਸਿਹਤ ਅਤੇ ਤੰਦਰੁਸਤੀ ਕੇਂਦਰ ਖੋਲ੍ਹਣ ਦੇ ਟੀਚੇ ਨੂੰ ਪੂਰਾ ਕਰਨ ਲਈ ਭਾਰਤ ਸਰਕਾਰ ਨੇ ਸਨਮਾਨਿਤ ਕੀਤਾ: ਸਿਹਤ ਮੰਤਰੀ

ਕੇਂਦਰ ਸਰਕਾਰ ਨੇ ਪੰਜਾਬ ਦੇ ਸਿਹਤ ਢਾਂਚੇ ਵਿੱਚ ਹੋ ਰਹੇ ਸੁਧਾਰ ਨੂੰ ਦਿੱਤੀ ਮਾਨਤਾ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਆਪਣੇ ਸਿਹਤ ਸੂਚਕਾਂ ਵਿੱਚ ਲਗਾਤਾਰ ਸੁਧਾਰ ਕਰ ਰਿਹਾ ਹੈ। ਸਿਹਤ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਸਬੰਧੀ ਪੰਜਾਬ ਸਰਕਾਰ ਦੇ ਸੰਕਲਪ ਤਹਿਤ ਪਿਛਲੇ ਅੱਠ ਮਹੀਨਿਆਂ ਤੋਂ ਕੀਤੇ ਜਾ ਰਹੇ ਯਤਨਾਂ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ ਕਿਉਂਕਿ ਪੰਜਾਬ ਸਿਹਤ ਦੇ ਖੇਤਰ ਵਿੱਚ ਕੇਂਦਰ ਸਰਕਾਰ ਦੀ ਮਾਨਤਾ ਹਾਸਲ ਕਰ ਰਿਹਾ ਹੈ। ਅਜਿਹੀ ਇੱਕ ਮਾਨਤਾ ਤਹਿਤ, ਪੰਜਾਬ ਨੂੰ ਯੂਨੀਵਰਸਲ ਹੈਲਥ ਕਵਰੇਜ ਦਿਵਸ ਮੌਕੇ ਦਸੰਬਰ-2022 ਲਈ ਨਿਰਧਾਰਤ ਸਮਾਂ-ਸੀਮਾ ਤੋਂ ਪਹਿਲਾਂ ਸਿਹਤ ਅਤੇ ਤੰਦਰੁਸਤੀ ਕੇਂਦਰ (ਐਚ.ਡਬਲਿਊ.ਸੀਜ਼) ਖੋਲ੍ਹਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ ਗਿਆ ਹੈ।

Samrala Protest : ਜਥੇਬੰਦੀਆਂ ਨੇ ਕਸੂਤਾ ਫਸਾਇਆ DSP, ਸੰਘਰਸ਼ ਹੋਰ ਤਿੱਖਾ ਕਰਨ ਦਾ ਕੀਤਾ ਵੱਡਾ ਐਲਾਨ

ਇਸ ਉਪਲਬਧੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਦਸੰਬਰ-2022 ਤੱਕ 2810 ਐਚ.ਡਬਲਿਊ.ਸੀਜ਼ ਖੋਲ੍ਹਣ ਦੇ ਮਿੱਥੇ ਟੀਚੇ ਦੇ ਮੁਕਾਬਲੇ ਪੰਜਾਬ ਨੇ ਸੂਬੇ ਵਿੱਚ 2989 ਐਚ.ਡਬਲਿਊ.ਸੀਜ਼ ਨੂੰ ਸਫਲਤਾਪੂਰਵਕ ਕਾਰਜਸ਼ੀਲ ਕੀਤਾ ਹੈ। ਇਹ ਸੂਬੇ ਵਿੱਚ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਇੱਕ ਵੱਡਾ ਕਦਮ ਹੈ ਅਤੇ ਸਿਹਤ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਉਜਾਗਰ ਕਰਦਾ ਹੈ।

‘AAP’ ਸਰਕਾਰ ਬਾਰੇ Bunty Romana ਦਾ ਵੱਡਾ ਖ਼ੁਲਾਸਾ, ਕੱਢਿਆ ਹੁਣ ਤੱਕ ਦਾ ਸਾਰਾ ਰਿਕਾਰਡ

ਐਚ.ਡਬਲਿਊ.ਸੀਜ਼ ਦੇ ਕੰਮਕਾਜ ਬਾਰੇ ਬੋਲਦਿਆਂ ਜੌੜਾਮਾਜਰਾ ਨੇ ਕਿਹਾ ਕਿ ਇਹ ਸੈਂਟਰ ਮੁੱਢਲੀ ਅਤੇ ਰੋਕਥਾਮ ਵਾਲੀਆਂ ਸਿਹਤ ਦੇਖਭਾਲ ਸੇਵਾਵਾਂ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਸੈਂਟਰ ਲਗਭਗ 5000 ਦੀ ਆਬਾਦੀ ਨੂੰ ਦੇਖਭਾਲ ਸੇਵਾਵਾਂ ਪ੍ਰਦਾਨ ਕਰਦੇ ਹਨ ਅਤੇ ਇਸ ਸੈਂਟਰ ਵਿੱਚ ਇੱਕ ਕਮਿਊਨਿਟੀ ਹੈਲਥ ਅਫਸਰ, ਇੱਕ ਏ.ਐਨ.ਐਮ., ਇੱਕ ਹੈਲਥ ਵਰਕਰ ਅਤੇ ਆਸ਼ਾ ਵਰਕਰ ਸੇਵਾਵਾਂ ਪ੍ਰਦਾਨ ਕਰਦੇ ਹਨ। ਇੰਟਰਨੈਟ ਸਹੂਲਤ ਨਾਲ ਲੈਸ ਇਹ ਸੈਂਟਰ ਜਨਤਾ ਲਈ ਟੈਲੀਮੇਡੀਸਨ ਨੋਡਲ ਪੁਆਇੰਟ ਵਜੋਂ ਵੀ ਕੰਮ ਕਰਦੇ ਹਨ। ਇਸ ਸੈਂਟਰ ਦੇ ਅਧਿਕਾਰ ਖੇਤਰ ਵਿੱਚ ਰਹਿੰਦੇ 30 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਸੂਚੀਬੱਧ ਕੀਤਾ ਜਾਂਦਾ ਹੈ ਅਤੇ ਕਿਸੇ ਗੈਰ ਸੰਚਾਰੀ ਬਿਮਾਰੀ ਦੀ ਪਛਾਣ ਲਈ ਨਜ਼ਦੀਕੀ ਉੱਚ ਸਿਹਤ ਸੰਥਥਾ ਵਿੱਚ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾਂਦੀ ਹੈ।

ਜਥੇਦਾਰ Baljit Daduwal ਨੂੰ ਝਟਕਾ, ਗਈ ਪ੍ਰਧਾਨਗੀ, Mahant Karamjit Singh ਬਣੇ ਪ੍ਰਧਾਨ | D5 Channel Punjabi

ਮੰਤਰੀ ਨੇ ਇਸ ਉਪਲਬਧੀ ਨੂੰ ਹਾਸਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਿਹਤ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਸਖ਼ਤ ਮਿਹਨਤ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button