ਸ੍ਰੀ ਅੰਮ੍ਰਿਤਸਰ ਸਾਹਿਬ, 17 ਮਈ 2023 : ਪੰਜਾਬ ਵਿੱਚ ਵੱਧ ਰਹੇ ਲਗਾਤਾਰ ਨਸ਼ੇ ਨੂੰ ਰੋਕਣ ਲਈ ਜਿੱਥੇ ਪੰਜਾਬ ਪੁਲਿਸ ਆਪਣਾ ਕੰਮ ਕਰ ਰਹੀ ਸੀ ਉੱਥੇ ਹੀ ਸਰਹੱਦੀ ਇਲਾਕਿਆਂ ਵਿੱਚ ਨਸ਼ੇ ਨੂੰ ਰੋਕਣ ਲਈ ਬੀਐਸਐਫ ਲਗਾਤਾਰ ਹੀ ਸਰਚ ਆਪਰੇਸ਼ਨ ਕਰ ਰਹੀ ਹੈ। ਜਿਸਦੇ ਚੱਲਦੇ ਅੱਜ ਪੰਜਾਬ ਪੁਲੀਸ ਤੇ ਬੀਐਸਐਫ ਦੇ ਅਧਿਕਾਰੀ ਅਤੇ ਕਈ ਖੁਫੀਆ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਅੰਮ੍ਰਿਤਸਰ ਦੇ ਵਿੱਚ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਉਹਨਾਂ ਵੱਲੋਂ ਇਹਨਾਂ ਮੁੱਦਿਆਂ ਦੇ ਉਤੇ ਵਿਚਾਰ ਕੀਤੀ ਗਈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ADGP ਲਾਅ ਏਨ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਬੀਐਸਐਫ ਦੇ ਉਚ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਗਈ ਹੈ ਤਾਂ ਜੋ ਕਿ ਸਰਹੱਦੀ ਇਲਾਕਿਆਂ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਬੀਐਸਐਫ ਨਾਲ ਤਾਲਮੇਲ ਕੀਤਾ ਜਾ ਸਕੇ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਹੱਦੀ ਇਲਾਕਿਆਂ ਵਿੱਚ ਆ ਰਹੇ ਲਗਾਤਾਰ ਇਹ ਨਸ਼ੇ ਨੂੰ ਰੋਕਣ ਦੇ ਲਈ ਅਗਰ ਉਸ ਦੀ ਕੋਈ ਜਾਣਕਾਰੀ ਪੁਲਸ ਨੂੰ ਦਿੰਦਾ ਹੈ ਤਾਂ ਪੁਲਸ ਉਸ ਨੂੰ ਇੱਕ ਲੱਖ ਰੁਪਏ ਦਾ ਇਨਾਮ ਦੇ ਦੇਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.