ਪੰਜਾਬ ਪੁਲਿਸ ‘ਚ ਗੈਰ ਪੰਜਾਬੀਆਂ ਦੀ ਭਰਤੀ ਹੋਣ ਦਾ ਭੜਕਿਆ ਮਾਮਲਾ, Dy CM Randhawa ਨੇ DGP Iqbalpreet Sahota ਤੋਂ 7 ਦਿਨ ‘ਚ ਮੰਗੀ ਰਿਪੋਰਟ
ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਵਿੱਚ ਗ਼ੈਰ ਪੰਜਾਬੀਆਂ ਦੀ ਹੋਈ ਭਰਤੀ ਬਾਰੇ ਅੱਜ ਛਪੀਆਂ ਮੀਡੀਆ ਰਿਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ ਸੂਬੇ ਦੇ ਡੀ.ਜੀ.ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਪਿਛਲੇ ਸਮੇਂ ਦੌਰਾਨ ਪੰਜਾਬ ਪੁਲਿਸ ਵਿੱਚ ਹੋਈ ਭਰਤੀ ਦੇ ਵੇਰਵਿਆਂ ਦੀ ਰਿਪੋਰਟ ਮੰਗੀ ਹੈ।
ਕੈਪਟਨ ਦੀ ਨਵੀਂ ਪਾਰਟੀ ਤੋਂ ਬਾਅਦ ਕਿਸਾਨ ਵੀ ਬਣਾਉਣਗੇ ਨਵੀ ਪਾਰਟੀ! ਵੱਡੇ ਕਿਸਾਨ ਆਗੂ ਦੇ ਵੱਡੇ ਖ਼ੁਲਾਸੇ!
ਅੱਜ ਇਥੇ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਹੈ, ਨੇ ਇਹ ਬਹੁਤ ਹੀ ਗੰਭੀਰ ਮਸਲਾ ਹੈ ਜੋ ਤਰੁੰਤ ਜਾਂਚ ਦੀ ਮੰਗ ਕਰਦਾ ਹੈ, ਇਸ ਲਈ ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਸ ਭਰਤੀ ਪ੍ਰਕਿਰਿਆ ਨਾਲ ਜੁੜੇ ਸਾਰੇ ਤੱਥ ਪੇਸ਼ ਕਰਨ ਲਈ ਆਖਿਆ ਹੈ। ਉਨ੍ਹਾਂ ਡੀ.ਜੀ.ਪੀ. ਨੂੰ ਇਹ ਰਿਪੋਰਟ ਸੱਤ ਦਿਨਾਂ ਦੇ ਅੰਦਰ ਸੌਂਪਣ ਲਈ ਆਖਿਆ ਹੈ।
ਕੈਪਟਨ ਦੇ ਅਸਤੀਫ਼ੇ ਤੋਂ ਬਾਅਦ ਸਿੱਧੂ ਦਾ ਸ਼ਕਤੀ ਪ੍ਰਦਰਸ਼ਨ, ਸੱਦੀ ਹੰਗਾਮੀ ਮੀਟਿੰਗ
ਗ੍ਰਹਿ ਮੰਤਰੀ ਸ. ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਮੁੱਚੇ ਮਾਮਲੇ ਦੀ ਤਹਿ ਤੱਕ ਜਾਵੇਗੀ ਅਤੇ ਜੇਕਰ ਇਸ ਭਰਤੀ ਪ੍ਰਕਿਰਿਆ ਵਿੱਚ ਕੋਈ ਉਲੰਘਣਾ ਜਾਂ ਬੇਨਿਯਮੀ ਪਾਈ ਗਈ ਤਾਂ ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.